ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Wednesday, Aug 21, 2019 - 04:22 PM (IST)

ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਫਾਜ਼ਿਲਕਾ (ਸੁਨੀਲ ਨਾਗਪਾਲ) - ਫਾਜ਼ਿਲਕਾ ਵਿਜੀਲੈਂਸ ਵਿਭਾਗ ਨੇ ਰੇਲਵੇ ਵਿਭਾਗ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ 9 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਸੀਨੀਅਰ ਸੈਕਸ਼ਨ ਇੰਜੀਨੀਅਰ ਨੇ ਰੇਲਵੇ ਵਿਭਾਗ ਦੀ ਜ਼ਮੀਨ ਨੂੰ ਠੇਕੇ 'ਤੇ ਲੈਣ ਦੇ ਬਦਲੇ ਫਾਈਲ ਨੂੰ ਮਨਜ਼ੂਰੀ ਦੇਣ ਲਈ 15000 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਆਪਸੀ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਦੀ 9000 ਹਜ਼ਾਰ ਰੁਪਏ 'ਚ ਡੀਲ ਹੋ ਗਈ ਸੀ। ਡੀਲ ਹੋਣ ਮੰਗਰੋਂ ਵਿਜੀਲੈਂਸ ਵਿਭਾਗ ਨੇ ਜਾਲ ਵਿਛਾ ਕੇ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਸੁਰਿੰਦਰ ਕੁਮਾਰ ਬਘੇਲ ਨੂੰ ਰਿਸ਼ਵਤ ਲੈਣ ਦੇ ਦੋਸ਼ 'ਚ ਰੰਗੇ ਹੱਥੀਂ ਕਾਬੂ ਕਰ ਲਿਆ।


author

rajwinder kaur

Content Editor

Related News