ਤਖ਼ਤ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ, ਸਿੱਖ ਮਸਲਿਆਂ ’ਤੇ ਹੋਈ ਚਰਚਾ

Saturday, Feb 28, 2026 - 10:45 AM (IST)

ਤਖ਼ਤ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ, ਸਿੱਖ ਮਸਲਿਆਂ ’ਤੇ ਹੋਈ ਚਰਚਾ

ਅੰਮ੍ਰਿਤਸਰ (ਸਰਬਜੀਤ) : ਤਖ਼ਤ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਅਤੇ ਬਿਹਾਰ ਸਰਕਾਰ ਦੇ ਬਿਹਾਰ ਅਲਪਸੰਖਿਆਕ ਕਮਿਸ਼ਨ ਦੇ ਉਪ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕਿਸ਼ਨਗੰਜ ਪਹੁੰਚਣ ’ਤੇ ਉਨ੍ਹਾਂ ਨਾਲ ਭੇਟ ਕੀਤੀ ਅਤੇ ਤਖ਼ਤ ਪਟਨਾ ਸਾਹਿਬ ਕਮੇਟੀ ਅਤੇ ਕਿਸ਼ਨਗੰਜ ਦੇ ਸਿੱਖਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ, ਬਿਹਾਰ ਦੇ ਗ੍ਰਹਿ ਮੰਤਰੀ ਸਮਰਾਟ ਚੌਧਰੀ, ਮੰਤਰੀ ਦਿਲੀਪ ਜਾਇਸਵਾਲ ਅਤੇ ਬਿਹਾਰ ਭਾਜਪਾ ਦੇ ਪ੍ਰਧਾਨ ਸੰਜੈ ਸਰਾਵਗੀ ਵੀ ਮੌਜੂਦ ਸਨ, ਜਿਨ੍ਹਾਂ ਦਾ ਵੀ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ : ਲੁਧਿਆਣਾ 'ਚ ਦਿਨ-ਦਿਹਾੜੇ ਚੱਲੀ ਗੋਲੀ! ਪ੍ਰਿੰਟਿੰਗ ਕਾਰੋਬਾਰੀ ਜ਼ਖਮੀ, ਇਲਾਕੇ 'ਚ ਦਹਿਸ਼ਤ

ਇਸ ਮੌਕੇ ਲਖਵਿੰਦਰ ਸਿੰਘ ਨੇ ਕਿਹਾ ਕਿ ਬਿਹਾਰ ਦੇ ਸਿੱਖਾਂ ਦੇ ਕਈ ਮਸਲੇ ਹਨ, ਜਿਨ੍ਹਾਂ ਬਾਰੇ ਉਨ੍ਹਾਂ ਨੇ ਮਾਣਯੋਗ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਬਿਹਾਰ ਸਰਕਾਰ ਦੇ ਗ੍ਰਹਿ ਮੰਤਰੀ ਸਮਰਾਟ ਚੌਧਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਜਲਦੀ ਤੋਂ ਜਲਦੀ ਇਨ੍ਹਾਂ ਮਸਲਿਆਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸਮੇਤ ਕੇਂਦਰ ਅਤੇ ਬਿਹਾਰ ਸਰਕਾਰ ਵੱਲੋਂ ਸਿੱਖ ਭਾਈਚਾਰੇ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸਿੱਖ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੇ ਪੁਰਬ ਸਰਕਾਰੀ ਪੱਧਰ ’ਤੇ ਮਨਾਏ ਜਾ ਰਹੇ ਹਨ, ਉਸ ਲਈ ਦੋਵੇਂ ਸਰਕਾਰਾਂ ਵਧਾਈ ਦੀ ਹੱਕਦਾਰ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News