ਲੁਧਿਆਣਾ ''ਚ ਸਨਸਨੀ: ਸ਼ੱਕੀ ਹਾਲਾਤ ''ਚ 28 ਸਾਲਾ ਪ੍ਰਿਆ ਦੀ ਮੌਤ, ਸਾਲੇ ਨੂੰ ਫ਼ੋਨ ਕਰਨ ਤੋਂ ਬਾਅਦ ਪਤੀ ਹੋਇਆ ਫ਼ਰਾਰ

Saturday, Aug 22, 2026 - 06:58 AM (IST)

ਲੁਧਿਆਣਾ ''ਚ ਸਨਸਨੀ: ਸ਼ੱਕੀ ਹਾਲਾਤ ''ਚ 28 ਸਾਲਾ ਪ੍ਰਿਆ ਦੀ ਮੌਤ, ਸਾਲੇ ਨੂੰ ਫ਼ੋਨ ਕਰਨ ਤੋਂ ਬਾਅਦ ਪਤੀ ਹੋਇਆ ਫ਼ਰਾਰ

ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਦਿੱਲੀ ਫਾਸਟ ਫੂਡ ਦੇ ਨਜ਼ਦੀਕ ਕਿਰਾਏ ਦੇ ਮਕਾਨ ਵਿੱਚ ਪਤੀ ਅਤੇ ਚਾਰ ਸਾਲਾ ਪੁੱਤਰ ਨਾਲ ਰਹਿਣ ਵਾਲੀ ਇੱਕ ਮਹਿਲਾ ਵੱਲੋਂ ਸ਼ੱਕੀ ਹਾਲਾਤ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਦੀ ਮੌਤ ਤੋਂ ਬਾਅਦ ਉਸ ਦਾ ਪਤੀ ਫਰਾਰ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਮਾਮਲਾ ਹੋਰ ਵੀ ਸ਼ੱਕੀ ਬਣ ਗਿਆ ਹੈ।

ਇਹ ਵੀ ਪੜ੍ਹੋ : ਹਲਵਾਰਾ ’ਚ ATM ਲੁੱਟਣ ਦੀ ਕੋਸ਼ਿਸ਼! ਅਲਾਰਮ ਵੱਜਣ ’ਤੇ ਫ਼ਰਾਰ ਹੋਏ ਨਕਾਬਪੋਸ਼ ਬਦਮਾਸ਼

ਜਾਂਚ ਅਧਿਕਾਰੀ ਥਾਣੇਦਾਰ ਪ੍ਰੇਮ ਚੰਦ ਨੇ ਦੱਸਿਆ ਕਿ ਪੁਲਸ ਨੂੰ ਕਰੀਬ 8 ਵਜੇ ਸੂਚਨਾ ਮਿਲੀ ਸੀ ਕਿ ਦਿੱਲੀ ਫਾਸਟ ਫੂਡ ਦੇ ਨਜ਼ਦੀਕ ਕਿਰਾਏ ਦੇ ਮਕਾਨ ਵਿੱਚ ਰਹਿਣ ਵਾਲੀ ਇੱਕ ਮਹਿਲਾ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਸੂਚਨਾ ਮਿਲਦੇ ਹੀ ਪੁਲਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਦੀ ਪਛਾਣ 28 ਸਾਲਾ ਪ੍ਰਿਆ ਵਜੋਂ ਹੋਈ ਹੈ, ਜੋ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਆਪਣੇ ਪਤੀ ਅਕਸ਼ੈ ਨਾਲ ਉਕਤ ਮਕਾਨ ਵਿੱਚ ਕਿਰਾਏ ’ਤੇ ਰਹਿ ਰਹੀ ਸੀ। ਥਾਣੇਦਾਰ ਪ੍ਰੇਮ ਚੰਦ ਨੇ ਦੱਸਿਆ ਕਿ ਮਹਿਲਾ ਦੀ ਮੌਤ ਤੋਂ ਬਾਅਦ ਉਸ ਦਾ ਪਤੀ ਅਕਸ਼ੈ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਪੁਲਸ ਵੱਲੋਂ ਅਕਸ਼ੈ ਦਾ ਫੋਨ ਟਰੇਸ ਕਰਕੇ ਉਸ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ISRO ਹੁਣ ਨਹੀਂ ਬਣਾਏਗਾ ਰਾਕੇਟ! ਪ੍ਰਾਈਵੇਟ ਕੰਪਨੀਆਂ ਨੂੰ ਸੌਂਪੀ ਜਾਵੇਗੀ ਜ਼ਿੰਮੇਵਾਰੀ

ਫਿਲਹਾਲ ਪੁਲਸ ਨੇ ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਹੋ ਸਕੇਗਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਘਰ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ ਗਈ ਹੈ ਪਰ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਮੌਕੇ ’ਤੇ ਮ੍ਰਿਤਕ ਪ੍ਰਿਆ ਦੇ ਭਰਾ ਨੇ ਦੱਸਿਆ ਕਿ ਉਸ ਦੇ ਜੀਜੇ ਅਕਸ਼ੈ ਨੇ ਉਸ ਨੂੰ ਫੋਨ ਕਰਕੇ ਦੱਸਿਆ ਸੀ ਕਿ ਉਸ ਦੀ ਭੈਣ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਅਕਸ਼ੈ ਨੇ ਆਪਣਾ ਫੋਨ ਬੰਦ ਕਰ ਦਿੱਤਾ। ਇਲਾਕੇ ਵਿੱਚ ਲੋਕਾਂ ਵੱਲੋਂ ਕਤਲ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News