ਮੋਗਾ ''ਚ ਸਨਸਨੀ: ਪਿੰਡ ਭਲੂਰ ਨੇੜੇ ਰਜਵਾਹੇ ਕੋਲੋਂ ਮਿਲੀ ਨੌਜਵਾਨ ਲੜਕੀ ਦੀ ਲਾਸ਼, ਕਤਲ ਦਾ ਖਦਸ਼ਾ
Thursday, Jul 02, 2026 - 11:57 PM (IST)
ਮੋਗਾ (ਗੋਪੀ ਰਾਊਕੇ, ਰਾਜਵੀਰ, ਕਸ਼ਿਸ਼) : ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਭਲੂਰ ਨੇੜੇ ਇੱਕ ਨੌਜਵਾਨ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਇਹ ਘਟਨਾ ਪਿੰਡ ਭਲੂਰ ਤੋਂ ਮਾਲਾ ਰੋਡ 'ਤੇ ਧੂੜਕੋਟ ਰਜਵਾਹੇ ਨੇੜੇ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : ਸ਼ਾਪਿੰਗ ਕਰਨ ਆਈ ਔਰਤ ਨਾਲ ਹੋਈ ਲੁੱਟ! ਗਲੇ 'ਚੋਂ ਸੋਨੇ ਦੀ ਚੇਨ ਲਾਹ ਕੇ ਲੈ ਗਏ ਲੁਟੇਰੇ
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭਲੂਰ ਤੋਂ ਕਰੀਬ ਇੱਕ ਕਿਲੋਮੀਟਰ ਦੂਰ ਮਾਲਾ ਰੋਡ 'ਤੇ ਇੱਕ ਨੌਜਵਾਨ ਲੜਕੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦੀ ਲਾਸ਼ ਬਿਲਕੁਲ ਸਾਫ-ਸੁਥਰੀ ਹਾਲਤ ਵਿੱਚ ਸੀ, ਜਿਸ ਕਾਰਨ ਇਲਾਕੇ ਦੇ ਲੋਕਾਂ ਵੱਲੋਂ ਕਤਲ ਕਰਕੇ ਲਾਸ਼ ਇੱਥੇ ਸੁੱਟੇ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਰਾਤ ਸਮੇਂ ਖੇਤਾਂ ਵਿੱਚ ਕੰਮ ਕਰ ਰਹੇ ਕੁਝ ਨੌਜਵਾਨਾਂ ਨੇ ਲਾਸ਼ ਨੂੰ ਰਜਵਾਹੇ ਵਿੱਚੋਂ ਬਾਹਰ ਕੱਢਿਆ ਅਤੇ ਤੁਰੰਤ ਇਸ ਦੀ ਸੂਚਨਾ ਸਮਾਲਸਰ ਪੁਲਸ ਥਾਣੇ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਲੜਕੀ ਦੀ ਪਛਾਣ ਨਹੀਂ ਹੋ ਸਕੀ ਸੀ ਅਤੇ ਨਾ ਹੀ ਮੌਤ ਦੇ ਕਾਰਨਾਂ ਬਾਰੇ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਆਈ ਸੀ।
ਇਹ ਵੀ ਪੜ੍ਹੋ : ਕਰੋੜਾਂ ਨਿਵੇਸ਼ਕਾਂ ਲਈ ਵੱਡੀ ਖ਼ਬਰ ! PPF, SCSS, SSY ਦੇ ਵਿਆਜ ਸਬੰਧੀ ਸਰਕਾਰ ਨੇ ਕਰ 'ਤਾ ਵੱਡਾ ਐਲਾਨ
ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਲੋਕਾਂ ਤੋਂ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
