ਵੱਡੀ ਖ਼ਬਰ: ਕਤਲ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ, ਬਾਥਰੂਮ 'ਚ ਚੁੰਨੀ ਨਾਲ ਲਾਇਆ ਫਾਹਾ
Monday, Aug 10, 2026 - 03:38 AM (IST)
ਤਰਨਤਾਰਨ (ਰਮਨ) : ਬੀਤੇ ਦਿਨੀਂ ਜ਼ਿਲੇ ਦੇ ਸਰਹੱਦੀ ਪਿੰਡ ਕਲਸੀਆਂ ਕਲਾਂ ਵਿਖੇ ਗੁਆਢੀਆਂ ਵੱਲੋਂ ਚੋਰੀ ਦੇ ਸ਼ੱਕ ਨੂੰ ਲੈ ਘਰ ’ਚ ਕੀਤੇ ਗਏ ਹਮਲੇ ਦੌਰਾਨ 70 ਸਾਲਾ ਬਜ਼ੁਰਗ ਦੀ ਹੱਤਿਆ ਕਰ ਦਿੱਤੀ ਗਈ ਸੀ, ਜਿਸ ਦੇ ਸਬੰਧ ’ਚ ਥਾਣਾ ਭਿੱਖੀਵਿੰਡ ਦੀ ਪੁਲਸ ਵੱਲੋਂ ਕੁੱਲ 9 ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਰਾਜਬੀਰ ਕੌਰ (20) ਪੁੱਤਰੀ ਰੂਪ ਸਿੰਘ ਵਾਸੀ ਪਿੰਡ ਕਲਸੀਆਂ ਕਲਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਸੀ। ਉਕਤ ਕੁੜੀ ਨੇ ਐਤਵਾਰ ਸਵੇਰੇ ਥਾਣਾ ਭਿੱਖੀਵਿੰਡ ਦੀ ਹਵਾਲਾਤ ਤੋਂ ਬਾਥਰੂਮ ਜਾਣ ਸਬੰਧੀ ਡਿਊਟੀ ’ਤੇ ਤਾਇਨਾਤ ਮਹਿਲਾ ਕਾਂਸਟੇਬਲ ਨੂੰ ਅਪੀਲ ਕੀਤੀ ਅਤੇ ਬਾਥਰੂਮ ’ਚ ਚਲੀ ਗਈ। ਜਦੋਂ ਕਾਫੀ ਸਮੇਂ ਤਕ ਰਾਜਵੀਰ ਕੌਰ ਬਾਹਰ ਨਹੀਂ ਆਈ ਤਾਂ ਕਾਂਸਟੇਬਲ ਨੇ ਅੰਦਰ ਜਾ ਕੇ ਦੇਖਿਆ ਤਾਂ ਰਾਜਵੀਰ ਕੌਰ ਨੇ ਚੁੰਨੀ ਨਾਲ ਫਾਹਾ ਲਿਆ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ ਭਾਲ 'ਚ ਜੁਟੀ ਪੁਲਸ
ਥਾਣਾ ਭਿੱਖੀਵਿੰਡ ਦੀ ਪੁਲਸ ਜਦੋਂ ਉਸ ਨੂੰ ਸੁਰਸਿੰਘ ਦੇ ਸਰਕਾਰੀ ਹਸਪਤਾਲ ਵਿਖੇ ਲੈ ਕੇ ਗਈ, ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਦੀ ਲਿਖਤੀ ਰੂਪ ’ਚ ਜਾਣਕਾਰੀ ਥਾਣਾ ਭਿੱਖੀਵਿੰਡ ਦੀ ਪੁਲਸ ਵੱਲੋਂ ਜ਼ਿਲਾ ਸੈਸ਼ਨ ਜੱਜ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਜ਼ਿਲਾ ਸੈਸ਼ਨ ਜੱਜ ਵੱਲੋਂ ਇਸ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ ਮਾਣਯੋਗ ਜੇ. ਐੱਮ. ਆਈ. ਸੀ. ਪੱਟੀ ਸਿਮਰਜੀਤ ਸਿੰਘ ਨੂੰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
