ਜਲੰਧਰ ਦੇ ਇਸ ਇਲਾਕੇ ’ਚੋਂ ਲਾਸ਼ ਮਿਲਣ ਨਾਲ ਫੈਲੀ ਸਨਸਨੀ, ਜਾਂਚ ’ਚ ਜੁਟੀ ਪੁਲਸ

Monday, Jun 12, 2023 - 06:27 PM (IST)

ਜਲੰਧਰ ਦੇ ਇਸ ਇਲਾਕੇ ’ਚੋਂ ਲਾਸ਼ ਮਿਲਣ ਨਾਲ ਫੈਲੀ ਸਨਸਨੀ, ਜਾਂਚ ’ਚ ਜੁਟੀ ਪੁਲਸ

ਜਲੰਧਰ (ਸ਼ੋਰੀ) : ਜਲੰਧਰ ਦੇ ਥਾਣਾ ਭਾਰਗਵ ਕੈਂਪ ਕੋਲ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਲਾਕੇ ’ਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਪੁੱਤਰ ਮਾਨ ਸਿੰਘ ਵਾਸੀ ਭਾਰਗਵ ਕੈਂਪ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਦੋਸ਼ ਹੈ ਕਿ ਜਿਸ ਦੁਕਾਨ ਤੋਂ ਮਨਜੀਤ ਦੀ ਲਾਸ਼ ਮਿਲੀ ਹੈ, ਉਸ ਦੁਕਾਨ ’ਤੇ ਨਸ਼ਾ ਵਿਕਦਾ ਹੈ।

ਇਹ ਖ਼ਬਰ ਵੀ ਪੜ੍ਹੋ : ਨਸ਼ਾ ਛੁਡਾਊ ਕੇਂਦਰ ’ਚ ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਨਹਿਰ ’ਚ ਸੁੱਟੀ ਲਾਸ਼

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਫਿਲਹਾਲ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਰਾ ਮਾਮਲਾ ਸਪੱਸ਼ਟ ਹੋਵੇਗਾ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : 9 ਦਿਨ ਪਹਿਲਾਂ ਹੋਇਆ ਸੀ ਵਿਆਹ, ਚਿੱਟੇ ਨੇ ਲਈ ਨੌਜਵਾਨ ਦੀ ਜਾਨ


author

Manoj

Content Editor

Related News