ਮੁੰਡੇ ਨੂੰ ਮਿਲਣ ਗਈ ਕੁੜੀ ਨਾ ਆਈ ਬਾਹਰ, ਜਦੋਂ ਤੋੜਿਆ ਗਿਆ ਦਰਵਾਜ਼ਾ ਤਾਂ ਹਾਲ ਦੇਖ ਉੱਡ ਗਏ ਹੋਸ਼
Wednesday, Nov 20, 2024 - 05:41 AM (IST)
ਮੋਹਾਲੀ (ਸੰਦੀਪ)- ਮੋਹਾਲੀ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਫੇਜ਼-1 ’ਚ ਸਥਿਤ ਇਕ ਘਰ ਦੀ ਉਪਰਲੀ ਮੰਜ਼ਿਲ ’ਤੇ ਕਮਰੇ ’ਚੋਂ ਇਕ ਨੌਜਵਾਨ ਤੇ ਇਕ ਕੁੜੀ ਦੀਆਂ ਲਾਸ਼ਾਂ ਮਿਲੀਆਂ ਹਨ। ਮ੍ਰਿਤਕ ਨੌਜਵਾਨ ਦੀ ਪਛਾਣ ਮੂਲ ਤੌਰ ’ਤੇ ਸਹਾਰਨਪੁਰ (ਯੂ.ਪੀ.) ਦੇ ਰਹਿਣ ਵਾਲੇ ਅਨਸ (30) ਤੇ ਕੁੜੀ ਦੀ ਪਛਾਣ ਬਿਹਾਰ ਦੇ ਛਪਰਾ ਦੀ ਰਹਿਣ ਵਾਲੀ ਨਿਧੀ (23) ਵਜੋਂ ਹੋਈ ਹੈ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਨਿਧੀ ਮੰਗਲਵਾਰ ਸਵੇਰੇ ਫੇਜ਼-1 ਸਥਿਤ ਅਨਸ ਦੇ ਕਮਰੇ ’ਚ ਉਸ ਨੂੰ ਮਿਲਣ ਪਹੁੰਚੀ ਸੀ ਪਰ ਕਾਫੀ ਦੇਰ ਤਕ ਕਮਰੇ ਤੋਂ ਬਾਹਰ ਨਾ ਆਉਣ ’ਤੇ ਮਕਾਨ ਮਾਲਕ ਨੇ ਦਰਵਾਜ਼ਾ ਖੜਕਾਇਆ। ਦਰਵਾਜ਼ਾ ਨਾ ਖੋਲ੍ਹਣ ਕਾਰਨ ਮਕਾਨ ਮਾਲਕ ਨੇ ਦਰਵਾਜ਼ਾ ਤੋੜਿਆ ਤਾਂ ਅੰਦਰ ਅਨਸ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ, ਜਦਕਿ ਨਿਧੀ ਦੀ ਲਾਸ਼ ਜ਼ਮੀਨ ’ਤੇ ਪਈ ਸੀ। ਮਾਮਲੇ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਅਨਸ ਕਿਰਾਏ ’ਤੇ ਰਹਿ ਰਿਹਾ ਸੀ ਤੇ ਇਹ ਦੋਵੇਂ ਜਣੇ ਕੁਝ ਸਮੇਂ ਤੋਂ ਮੋਹਾਲੀ ’ਚ ਰਹਿ ਕੇ ਪ੍ਰਾਈਵੇਟ ਨੌਕਰੀ ਕਰ ਰਹੇ ਸਨ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਦਮੋਰੀਆ ਪੁਲ 3 ਮਹੀਨੇ ਲਈ ਹੋਇਆ ਬੰਦ
ਪੁਲਸ ਦਾ ਕਹਿਣਾ ਹੈ ਕਿ ਦੋਵੇਂ ਇਕ-ਦੂਜੇ ਨੂੰ ਕਾਫੀ ਸਮੇਂ ਤੋਂ ਜਾਣਦੇ ਸਨ। ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਇਕ ਵਿਅਕਤੀ, ਜਿਸ ਦਾ ਨਾਂ ਮਨੀਸ਼ ਦੱਸਿਆ ਜਾ ਰਿਹਾ ਹੈ, ਕਾਫੀ ਸਮੇਂ ਤੋਂ ਨਿਧੀ ਨੂੰ ਤੰਗ ਕਰ ਰਿਹਾ ਸੀ, ਜਿਸ ਕਾਰਨ ਅਨਸ ਤੇ ਨਿਧੀ ਵਿਚਾਲੇ ਝਗੜਾ ਹੋ ਗਿਆ ਸੀ। ਪੁਲਸ ਨੂੰ ਸ਼ੱਕ ਹੈ ਕਿ ਕਿਤੇ ਇਹ ਮਾਮਲਾ ਖੁਦਕੁਸ਼ੀ ਤੋਂ ਪਹਿਲਾਂ ਕਤਲ ਦਾ ਨਾ ਹੋਵੇ।
ਪੁਲਸ ਨੂੰ ਘਟਨਾ ਵਾਲੀ ਥਾਂ ਤੋਂ ਦੋਵਾਂ ਦੇ ਸੁਸਾਈਡ ਨੋਟ ਵੀ ਬਰਾਮਦ ਹੋਏ ਹਨ। ਦੋਵਾਂ ਨੇ ਮਨੀਸ਼ ਨਾਂ ਦੇ ਵਿਅਕਤੀ ਦਾ ਨਾਂ ਲਿਖਿਆ ਹੈ। ਪੁਲਸ ਨੇ ਮੌਕੇ ਤੋਂ ਮਿਲੇ ਮੋਬਾਈਲ ਫੋਨ ਵੀ ਜ਼ਬਤ ਕਰ ਲਏ ਹਨ ਤੇ ਸੈਂਪਲ ਇਕੱਠੇ ਕਰ ਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤੇ ਹਨ। ਪੁਲਸ ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਇਹ ਵੀ ਪਤਾ ਲਾਇਆ ਜਾ ਰਿਹਾ ਹੈ ਕਿ ਘਟਨਾ ਵੇਲੇ ਕਮਰੇ ’ਚ ਕੋਈ ਬਾਹਰੀ ਵਿਅਕਤੀ ਮੌਜੂਦ ਸੀ ਜਾਂ ਨਹੀਂ। ਫਿਲਹਾਲ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਮੁਤਾਬਕ ਪੋਸਟਮਾਰਟਮ ਦੀ ਰਿਪੋਰਟ ਤੇ ਫੋਰੈਂਸਿਕ ਜਾਂਚ ਤੋਂ ਬਾਅਦ ਹੀ ਦੋਵਾਂ ਦੀ ਮੌਤ ਦਾ ਅਸਲ ਕਾਰਨ ਸਾਹਮਣੇ ਆਵੇਗਾ।
ਇਹ ਵੀ ਪੜ੍ਹੋ- ਇਟਲੀ ਤੋਂ ਆਈ ਮੰਦਭਾਗੀ ਖ਼ਬਰ ; ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਨਹਾਉਂਦੇ ਸਮੇਂ ਨਿਕਲੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e