ਚੂਰਾ-ਪੋਸਤ ਸਮੱਗਲਿੰਗ ਦੇ ਮਾਮਲੇ ''ਚ ਸਜ਼ਾ

03/28/2018 12:36:53 AM

ਮੋਗਾ,  (ਸੰਦੀਪ)-  ਜ਼ਿਲਾ ਤੇ ਵਧੀਕ ਸੈਸ਼ਨ ਜੱਜ ਮੈਡਮ ਲਖਵਿੰਦਰ ਕੌਰ ਦੁੱਗਲ ਦੀ ਅਦਾਲਤ ਨੇ ਚੂਰਾ-ਪੋਸਤ ਸਮੱਗਲਿੰਗ ਦੇ ਮਾਮਲੇ 'ਚ ਸ਼ਾਮਲ ਇਕ ਦੋਸ਼ੀ ਨੂੰ ਸਬੂਤਾਂ ਦੇ ਆਧਾਰ 'ਤੇ ਡੇਢ ਸਾਲ ਦੀ ਸਜ਼ਾ ਤੇ 10 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ। 
ਜਾਣਕਾਰੀ ਅਨੁਸਾਰ ਥਾਣਾ ਮਹਿਣਾ ਪੁਲਸ ਵੱਲੋਂ 26 ਅਕਤੂਬਰ, 2013 ਨੂੰ ਗਸ਼ਤ ਦੌਰਾਨ ਪਿੰਡ ਰਕਬਾ ਮਹਿਰੋਂ ਤੋਂ ਪਿੰਡ ਰਾਮੂਵਾਲਾ ਨਵਾਂ ਨਿਵਾਸੀ ਗੁਰਮੇਲ ਸਿੰਘ ਗੇਲਾ ਨੂੰ 20 ਕਿਲੋ ਚੂਰਾ-ਪੋਸਤ ਸਮੇਤ ਕਾਬੂ ਕਰ ਕੇ ਉਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਬਣਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਮਾਣਯੋਗ ਅਦਾਲਤ ਵੱਲੋਂ ਇਸ ਮਾਮਲੇ 'ਚ ਮੰਗਲਵਾਰ ਨੂੰ ਆਪਣਾ ਫੈਸਲਾ ਸੁਣਾਇਆ ਗਿਆ।