ਚੰਡੀਗੜ੍ਹ ’ਚ ਵੱਖਰੀ ਹਰਿਆਣਾ ਵਿਧਾਨ ਸਭਾ ਨਹੀਂ ਬਣਨ ਦਿਆਂਗੇ : ਰਾਜਾ ਵੜਿੰਗ

Saturday, Nov 19, 2022 - 10:51 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਕਾਂਗਰਸ ਨੇ ਹਰਿਆਣਾ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ’ਚ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜ਼ਮੀਨ ਅਲਾਟ ਕਰਨ ਖ਼ਿਲਾਫ਼ ਚਿਤਾਵਨੀ ਦਿੱਤੀ ਹੈ। ਇਸ ਸੰਦਰਭ ’ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਹੋਈ ਮੀਟਿੰਗ ’ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ’ਚ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਸਬੰਧੀ ਅਜਿਹੀ ਤਜਵੀਜ਼ ਦਾ ਕਦਮ ਸਿੱਧੇ ਤੌਰ ’ਤੇ ਪੰਜਾਬ ਦੇ ਅਧਿਕਾਰਾਂ ’ਤੇ ਹਮਲਾ ਕਰੇਗਾ, ਜਿਸ ਦਾ ਪੰਜਾਬ ਵਾਸੀ ਹਰ ਕੀਮਤ ’ਤੇ ਵਿਰੋਧ ਕਰਨਗੇ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਅੱਤਵਾਦੀ ਹਰਵਿੰਦਰ ਰਿੰਦਾ ਦੀ ਪਾਕਿਸਤਾਨ ’ਚ ਹੋਈ ਮੌਤ (ਵੀਡੀਓ)

ਉਨ੍ਹਾਂ ਕੇਂਦਰ ਸਰਕਾਰ ਦੇ ਅਜਿਹੇ ਕਿਸੇ ਵੀ ਕਦਮ ਵਿਰੁੱਧ ਚਿਤਾਵਨੀ ਦਿੱਤੀ ਅਤੇ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਾਉਣ ’ਤੇ ਸਵਾਲ ਉਠਾਇਆ, ਜਦੋਂ ਇਹ ਪਹਿਲਾਂ ਹੀ ਕੈਪੀਟਲ ਕੰਪਲੈਕਸ ਦੀ ਮੌਜੂਦਾ ਇਮਾਰਤ ਤੋਂ ਕੰਮ ਕਰ ਰਹੀ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਜਦੋਂ ਤੋਂ ਕੇਂਦਰ ਅਤੇ ਹਰਿਆਣਾ ’ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੀ ਹੈ, ਉਹ ਹਰ ਰੋਜ਼ ਪੰਜਾਬ ਲਈ ਸਮੱਸਿਆਵਾਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਨਾਲ ਕੇਂਦਰ ਅਤੇ ਸੂਬੇ ਦੇ ਸਬੰਧਾਂ ’ਚ ਖਟਾਸ ਆਵੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਕੀਤਾ ਗਿਆ ਸੀ ਕਿ ਸਾਰਾ ਚੰਡੀਗੜ੍ਹ ਪੰਜਾਬ ਦਾ ਹੈ, ਇਸ ਲਈ ਸ਼ਹਿਰ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਰਾਜੀਵ-ਲੌਂਗੋਵਾਲ ਸਮਝੌਤੇ ’ਚ ਵੀ ਪੁਸ਼ਟੀ ਕੀਤੀ ਗਈ ਸੀ ਕਿ ਚੰਡੀਗੜ੍ਹ ਪੰਜਾਬ ਦਾ ਹੈ। ਜਿਸ ਬਾਰੇ ਉਨ੍ਹਾਂ ਜ਼ਿਕਰ ਕੀਤਾ ਕਿ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਇਤਿਹਾਸ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਇਹ ਖ਼ਬਰ ਵੀ ਪੜ੍ਹੋ : ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਗ੍ਰਿਫ਼ਤਾਰ, ਸ੍ਰੀ ਦਰਬਾਰ ਸਾਹਿਬ ਸਬੰਧੀ ਕੀਤੀ ਸੀ ਇਤਰਾਜ਼ਯੋਗ ਬਿਆਨਬਾਜ਼ੀ

ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਸ਼ਹਿਰ ਵਿੱਚ ਵੱਖਰੀ ਅਸੈਂਬਲੀ ਬਣਾਉਣ ਦਾ ਕਦਮ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਭੂਮਿਕਾ ਨੂੰ ਖਤਮ ਕਰਨ, ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ’ਚ ਤਬਦੀਲ ਕਰਨ ਜਾਂ ਪੰਜਾਬ ਨੂੰ ਗੁਆਂਢੀ ਸੂਬੇ ਨੂੰ ਪਾਣੀ ਦੇਣ ਲਈ ਮਜਬੂਰ ਕਰਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦਾ ਸਟਾਫ਼ ਘਟਾਉਣ ਸਬੰਧੀ ਕਦਮਾਂ ਦਾ ਹਿਸਾ ਹੈ।


Manoj

Content Editor

Related News