ਵੱਡੀ ਖ਼ਬਰ : 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ PRTC ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ

Thursday, Sep 02, 2021 - 06:42 PM (IST)

ਵੱਡੀ ਖ਼ਬਰ : 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ PRTC ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ

ਚੰਡੀਗੜ੍ਹ (ਬਿਊਰੋ) - 6 ਸਤੰਬਰ ਤੋਂ ਪਨਬੱਸ ਅਤੇ ਪੀ. ਆਰ. ਟੀ. ਸੀ. ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਕੇ ਹੜਤਾਲ ਕੀਤੀ ਜਾ ਰਹੀ ਹੈ, ਜਿਸ ਨਾਲ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਉਠਾਉਣੀ ਪਵੇਗੀ। ਇਸ ਹੜਤਾਲ ਨੂੰ ਲੈ ਕੇ ਸਰਕਾਰ ਸਖ਼ਤ ਹੋਈ ਨਜ਼ਰ ਆ ਰਹੀ ਹੈ ਕਿਉਂਕਿ ਚੋਣਾਂ ਨਜ਼ਦੀਕ ਹਨ ਅਤੇ ਸਰਕਾਰ ਜਨਤਾ ਦਾ ਰੋਸ ਨਹੀਂ ਝੱਲਣਾ ਚਾਹੁੰਦੀ, ਜਿਸ ਕਾਰਨ ਅਧਿਕਾਰੀਆਂ ਨੂੰ ਜਨਤਾ ਦੀ ਸਹੂਲਤ ਨੂੰ ਧਿਆਨ ਵਿਚ ਰੱਖਣ ਲਈ ਕਿਹਾ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ : ਮੈਡੀਕਲ ਸਟੋਰ ਦੇ ਕਰਮਚਾਰੀ ਨੇ ਮਾਲਕ ਦੇ ਰਿਵਾਲਵਰ ਨਾਲ ਸਿਰ ’ਚ ਗੋਲੀ ਮਾਰ ਕੀਤੀ ਖੁਦਕੁਸ਼ੀ

PunjabKesari

ਮਿਲੀ ਜਾਣਕਾਰੀ ਅਨੁਸਾਰ ਵਾਰ-ਵਾਰ ਮੰਗਾਂ ਮੰਨਕੇ ਲਾਗੂ ਕਰਨ ਤੋਂ ਭੱਜੀ ਸਰਕਾਰ ਤੇ ਟਰਾਂਸਪੋਰਟ ਮੰਤਰੀ ਦੇ ਵਾਅਦਿਆਂ ਤੋਂ ਅੱਕੇ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਦੇਖਦਿਆਂ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਮੈਨੇਜਮੈਂਟ ਵੱਲੋਂ ਠੇਕੇ ’ਤੇ ਰੱਖੇ ਕਰਮਚਾਰੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚ ਸਰਵਿਸ ਖਤਮ ਕਰਨ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ ਤਾਂ ਕਿ ਹੜਤਾਲ ਨੂੰ ਰੱਦ ਕਰਵਾਇਆ ਜਾ ਸਕੇ। ਇਸਦੇ ਨਾਲ-ਨਾਲ ਆਊਟਸੋਰਸਿੰਗ ਵਾਲੀ ਕੰਪਨੀ ਨੂੰ ਵੀ ਨੋਟਿਸ ਜਾਰੀ ਕਰ ਕੇ ਕਰਮਚਾਰੀਆਂ ਦਾ ਪ੍ਰਬੰਧ ਕਰਨ ਲਈ ਕਿਹਾ ਜਾ ਰਿਹਾ ਹੈ ਤਾਂ ਕਿ ਬੱਸਾਂ ਦੀ ਆਵਾਜਾਈ ਠੀਕ ਢੰਗ ਨਾਲ ਚਲਾ ਕੇ ਜਨਤਾ ਨੂੰ ਪ੍ਰੇਸ਼ਾਨੀ ਤੋਂ ਬਚਾਇਆ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : 19 ਸਾਲਾ ਪੁੱਤ ਨਾਲ ਮਿਲ ਪਤਨੀ ਨੇ ਕੀਤਾ ਪਤੀ ਦਾ ਕਤਲ, ਇੰਝ ਖੁੱਲ੍ਹਿਆ ਭੇਤ

ਹੜਤਾਲ ਨੂੰ ਰੋਕਣ ਲਈ ਅਧਿਕਾਰੀਆਂ ਵੱਲੋਂ ਜਿਹੜੇ ਯਤਨ ਕੀਤੇ ਗਏ ਹਨ, ਉਹ ਨਾਕਾਫੀ ਸਾਬਿਤ ਹੋ ਰਹੇ ਹਨ ਕਿਉਂਕਿ ਠੇਕਾ ਕਰਮਚਾਰੀਆਂ ਨਾਲ ਸਬੰਧਤ ਯੂਨੀਅਨ ਨੇ ਦੋ-ਟੁੱਕ ਕਹਿ ਦਿੱਤਾ ਹੈ ਕਿ ਜਦੋਂ ਤੱਕ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਜਾਵੇਗਾ, ਉਦੋਂ ਤੱਕ ਹੜਤਾਲ ਰੱਦ ਨਹੀਂ ਕੀਤੀ ਜਾਵੇਗੀ।

ਹੜਤਾਲ ਹੋਈ ਤਾਂ ਸਰਕਾਰ ਨੂੰ ਹੋਵੇਗਾ ਕਰੋੜਾਂ ਦਾ ਕੁਲੈਕਸ਼ਨ ਲਾਸ

ਉਥੇ ਹੀ, ਸਰਕਾਰ ਦੇ ਦਾਅਪੇਚ ਜੇਕਰ ਕੰਮ ਨਹੀਂ ਆਉਂਦੇ ਅਤੇ ਕਰਮਚਾਰੀ ਹੜਤਾਲ ਕਰ ਕੇ ਬੱਸਾਂ ਦਾ ਚੱਕਾ ਜਾਮ ਕਰ ਦਿੰਦੇ ਹਨ ਤਾਂ ਇਸ ਨਾਲ ਸਰਕਾਰ ਨੂੰ ਵੱਡੇ ਪੱਧਰ ’ਤੇ ਨੁਕਸਾਨ ਉਠਾਉਣਾ ਪੈ ਸਕਦਾ ਹੈ। ਇਕ ਦਿਨ ਦੀ ਹੜਤਾਲ ਨਾਲ ਸਰਕਾਰ ਨੂੰ 50-60 ਲੱਖ ਤੋਂ ਵੱਧ ਦਾ ਕੁਲੈਕਸ਼ਨ ਲਾਸ ਹੁੰਦਾ ਹੈ। ਇਹ ਹੜਤਾਲ ਇਕ ਦਿਨ ਤੋਂ ਵੱਧ ਚੱਲਦੀ ਹੈ ਤਾਂ ਇਸ ਨਾਲ ਸਰਕਾਰ ਨੂੰ ਕਰੋੜਾਂ ਰੁਪਏ ਦਾ ਕੁਲੈਕਸ਼ਨ ਲਾਸ ਹੋਵੇਗਾ। ਦੂਜੇ ਪਾਸੇ ਹੜਤਾਲ ਕਾਰਨ ਜਨਤਾ ਨੂੰ ਵੀ ਬਹੁਤ ਪ੍ਰੇਸ਼ਾਨੀਆਂ ਉਠਾਉਣੀਆਂ ਪੈਣਗੀਆਂ।

ਪੜ੍ਹੋ ਇਹ ਵੀ ਖ਼ਬਰ - 20 ਕਰੋੜ ਦੀ ਹੈਰੋਇਨ ਸਣੇ ਨਾਨਾ-ਦੋਹਤਾ ਗ੍ਰਿਫ਼ਤਾਰ: ਪਾਕਿ ਤੋਂ ਜੰਮੂ ਕਸ਼ਮੀਰ ਦੇ ਰਸਤੇ ਭੇਜੀ ਜਾ ਰਹੀ ਹੈਰੋਇਨ


author

rajwinder kaur

Content Editor

Related News