ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
Tuesday, Sep 29, 2026 - 09:33 AM (IST)
ਅੰਮ੍ਰਿਤਸਰ : ਅਮਰੀਕੀ ਰਾਜਦੂਤ ਸਰਜੀਓ ਗੋਰ ਬੀਤੇ ਦਿਨ ਯਾਨੀ 28 ਸਤੰਬਰ 2026 ਨੂੰ ਅੰਮ੍ਰਿਤਸਰ ਦੌਰੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਂ ਨਤਮਸਤਕ ਹੋਏ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ 'ਤੇ ਸਰਜੀਓ ਗੋਰ ਦਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਆਉਣ 'ਤੇ ਇਕੱਠੇ ਹੋਏ ਸਮਰਥਕਾਂ ਨੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : FBI ਦੀ 10 ਮੋਸਟ ਵਾਂਟੇਡ ਭਗੌੜਿਆਂ ਦੀ ਸੂਚੀ 'ਚ ਗੋਲਡੀ ਬਰਾੜ ਦਾ ਨਾਂ ਸ਼ਾਮਲ, ਰੱਖਿਆ 10 ਲੱਖ ਡਾਲਰ ਦਾ ਇਨਾਮ
ਸੂਤਰਾਂ ਮੁਤਾਬਕ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪ੍ਰਦਰਸ਼ਨਕਾਰੀਆਂ ਵੱਲੋਂ "ਖਾਲਿਸਤਾਨ ਜ਼ਿੰਦਾਬਾਦ" ਅਤੇ "God Bless America" ਦੇ ਨਾਅਰੇ ਲਗਾਏ ਗਏ। ਦੱਸ ਦੇਈਏ ਕਿ ਅੰਮ੍ਰਿਤਸਰ ਵਿਖੇ ਅਮਰੀਕੀ ਰਾਜਦੂਤ ਦੇ ਇਸ ਹਾਈ-ਪ੍ਰੋਫਾਈਲ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਕਰੀਬ 150 ਤੋਂ ਵੱਧ ਸੁਰੱਖਿਆ ਕਰਮਚਾਰੀ ਸਿਵਲ ਅਤੇ ਵਰਦੀ ਵਿੱਚ ਤਾਇਨਾਤ ਕੀਤੇ ਗਏ ਸਨ ਤਾਂ ਜੋ ਸਥਿਤੀ ਨੂੰ ਕਾਬੂ ਵਿਚ ਕੀਤਾ ਜਾ ਸਕੇ।
ਇਹ ਵੀ ਪੜ੍ਹੋ : Shradh 2026: ਸ਼ਰਾਧਾਂ ’ਚ ਵੱਡੇ-ਵੱਡੇਰਿਆਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
