ਪੰਜਾਬ 'ਚ ਧਮਾਕਿਆਂ ਦਾ ਸਿਲਸਿਲਾ ਜਾਰੀ, ਸਤੰਬਰ ਤੋਂ ਹੁਣ ਤੱਕ 9 ਧਮਾਕੇ
Sunday, Dec 22, 2024 - 04:38 PM (IST)
ਅੰਮ੍ਰਿਤਸਰ (ਸੰਜੀਵ)-11 ਸਤੰਬਰ ਤੋਂ ਲੈ ਕੇ 20 ਦਸੰਬਰ ਤੱਕ ਪੰਜਾਬ ਦੇ ਕਈ ਥਾਣਿਆਂ ਅਤੇ ਚੌਕੀਆਂ ਵਿਚ ਬੰਬ ਧਮਾਕੇ ਹੋਏ ਹਨ। ਇਨ੍ਹਾਂ ਧਮਾਕਿਆਂ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ’ਤੇ ਹੈਪੀ ਪਛੀਆ, ਬੱਬਰ ਖਾਲਸਾ ਇੰਟਰਨੈਸ਼ਨਲ ਵਰਗੇ ਵੱਖ-ਵੱਖ ਅੱਤਵਾਦੀ ਸੰਗਠਨਾਂ ਨੇ ਲਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬਣਨ ਜਾ ਰਿਹੈ 110 ਕਿੱਲੋਮੀਟਰ ਲੰਮਾ ਨਵਾਂ ਹਾਈਵੇਅ, ਸੁਖਾਲਾ ਹੋਵੇਗਾ ਸਫ਼ਰ
-ਚੰਡੀਗੜ੍ਹ ਦੇ ਸੈਕਟਰ 10 ਵਿਚ ਸਥਿਤ ਇਕ ਸੇਵਾਮੁਕਤ ਐੱਸ. ਪੀ. ਦੀ ਕੋਠੀ ਨੇੜੇ ਹੈਂਡ ਗ੍ਰਨੇਡ ਸੁੱਟਿਆ ਗਿਆ।
- 27 ਅਕਤੂਬਰ ਨੂੰ ਮਾਨਸਾ ਦੇ ਇਕ ਪੈਟਰੋਲ ਪੰਪ ’ਤੇ ਹੈਂਡ ਗ੍ਰੇਨੇਡ ਨਾਲ ਧਮਾਕਾ ਹੋਇਆ।
- 23 ਨਵੰਬਰ ਨੂੰ ਅਜਨਾਲਾ ਥਾਣੇ ਦੇ ਬਾਹਰ ਆਈ. ਈ. ਡੀ. ਬੰਬ ਇੰਪਲਾਂਟ ਲਗਾਇਆ ਗਿਆ ਸੀ, ਜਿਸ ਨੂੰ ਫੱਟਣ ਤੋਂ ਪਹਿਲਾਂ ਹੀ ਨਸ਼ਟ ਕਰ ਦਿੱਤਾ ਗਿਆ ਸੀ।
- 29 ਨਵੰਬਰ ਨੂੰ ਗੁਰਬਖਸ਼ ਨਗਰ ਥਾਣਾ ਗੇਟ ਹਕੀਮਾਂ ਵਿਖੇ ਧਮਾਕਾ ਹੋਇਆ ਸੀ।
- 4 ਦਸੰਬਰ ਨੂੰ ਮਜੀਠਾ ਥਾਣੇ ਵਿਚ ਧਮਾਕਾ ਹੋਇਆ ਸੀ।
- 12 ਦਸੰਬਰ ਦੀ ਰਾਤ ਨੂੰ ਥਾਣਾ ਘਣੀਏਕੇ ਬਾਂਗਰ ਵਿਚ ਹੈਂਡ ਗ੍ਰੇਨੇਡ ਨਾਲ ਧਮਾਕਾ ਕੀਤਾ ਗਿਆ ਸੀ ਅਤੇ ਇਸ ਦੀ ਵੀਡੀਓ ਵਾਇਰਲ ਹੋਈ ਸੀ।
- 17 ਦਸੰਬਰ ਦੀ ਅੱਧੀ ਰਾਤ ਨੂੰ ਇਸਲਾਮਾਬਾਦ ਦੇ ਥਾਣੇ ਵਿਚ ਬੰਬ ਧਮਾਕਾ ਹੋਇਆ।
- 18 ਦਸੰਬਰ ਨੂੰ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਪਿੰਡ ਬਖਸ਼ੀਵਾਲ ਚੌਕੀ ਵਿਚ ਗ੍ਰੇਨੇਡ ਧਮਾਕਾ ਹੋਇਆ।
- 20 ਦਸੰਬਰ ਨੂੰ ਗੁਰਦਾਸਪੁਰ ਦੇ ਕਲਾਨੌਰ ਬਲਾਕ ਦੇ ਪਿੰਡ ਵਡਾਲਾ ਬਾਂਗਰ ਵਿਚ ਪੁਲਸ ਚੌਕੀ ਵਿਚ ਧਮਾਕਾ ਹੋਇਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8