ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਿਅਕਤੀ ਨੂੰ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖਮੀ

Wednesday, Apr 13, 2022 - 09:40 PM (IST)

ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਿਅਕਤੀ ਨੂੰ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖਮੀ

ਤਰਨਤਾਰਨ (ਰਮਨ)-ਜ਼ਿਲ੍ਹੇ ਦੇ ਥਾਣਾ ਸਰਹਾਲੀ ਅਧੀਨ ਆਉਂਦੇ ਪਿੰਡ ਠੱਠੀਆਂ ਮਹੰਤਾਂ ਵਿਖੇ ਦਿਨ-ਦਿਹਾੜੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਝ ਵਿਅਕਤੀਆਂ ਵੱਲੋਂ ਕਿਸੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦੇ ਹੋਏ ਜ਼ਖਮੀ ਕਰ ਦਿੱਤਾ ਗਿਆ। ਇਸ ਹਮਲੇ ਤੋਂ ਬਾਅਦ ਜ਼ਖਮੀ ਨੌਜਵਾਨ ਸੜਕ ਉੱਪਰ ਐਂਬੂਲੈਂਸ ਆਉਣ ਤੱਕ ਤੜਫਦਾ ਰਿਹਾ, ਜਿਸ ਨੂੰ ਬਾਅਦ 'ਚ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਰਹਾਲੀ ਦੀ ਪੁਲਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਮੰਡੀਆਂ ’ਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਘੁਮਾਣ

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਿਲਬਾਗ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਠੱਠੀਆਂ ਮਹੰਤਾਂ ਜੋ ਆਪਣੇ ਮੋਟਰਸਾਈਕਲ ਉੱਪਰ ਸਵਾਰ ਹੋ ਖੇਤਾਂ ਨੂੰ ਜਾ ਰਿਹਾ ਸੀ, ਜਦੋਂ ਉਹ ਬੱਸ ਅੱਡਾ ਠੱਠੀਆਂ ਮਹੰਤਾਂ ਨਜ਼ਦੀਕ ਪੁੱਜਾ ਤਾਂ ਅੱਡੇ ਉੱਪਰ ਪਹਿਲਾਂ ਤੋਂ ਖੜ੍ਹੇ ਅਜੀਤ ਸਿੰਘ, ਭਿੰਦਰ ਸਿੰਘ ਪੁਤਰਾਨ ਗੁਲਜ਼ਾਰ ਸਿੰਘ ਵਾਸੀ ਠੱਠੀਆਂ ਮਹੰਤਾਂ, ਲਵਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਅਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਦਿਲਬਾਗ ਸਿੰਘ ਦਾ ਪਿੱਛਾ ਕਰਦੇ ਹੋਏ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ। ਇਸ ਵਾਰਦਾਤ ਨੂੰ ਵੇਖ ਆਸ-ਪਾਸ ਦੇ ਲੋਕ ਸਹਿਮ ਗਏ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਹਾਲੀ ਦੇ ਏ.ਐੱਸ.ਆਈ ਦਿਲਬਾਗ ਸਿੰਘ ਵਲੋਂ ਮੌਕੇ ’ਤੇ ਪੁੱਜ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਮੰਡੀਆਂ 'ਚ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ: ਕਟਾਰੂਚੱਕ

ਸੂਤਰਾਂ ਤੋਂ ਇਹ ਪਤਾ ਲੱਗਾ ਹੈ ਕਿ ਦਿਲਬਾਗ ਸਿੰਘ ਨੂੰ ਕਿਸੇ ਪੁਰਾਣੀ ਰੰਜਿਸ਼ ਨੂੰ ਲੈ ਹਮਲੇ ਦਾ ਸ਼ਿਕਾਰ ਬਣਾਇਆ ਗਿਆ ਹੈ, ਜਿਸ ਬਾਬਤ ਪਿੰਡ ਦੀ ਪੰਚਾਇਤ ਵਲੋਂ ਪਿਛਲੇ ਇਕ ਸਾਲ ਦੌਰਾਨ ਕਈ ਵਾਰ ਫੈਸਲੇ ਕਰਵਾਏ ਗਏ ਸਨ ਪ੍ਰੰਤੂ ਉਹ ਨੇਪਰੇ ਨਹੀਂ ਚੜ੍ਹ ਪਾਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ.ਐੱਸ.ਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਗੰਭੀਰ ਰੂਪ ’ਚ ਜ਼ਖਮੀ ਦਿਲਬਾਗ ਸਿੰਘ ਨੂੰ ਅੰਮ੍ਰਿਤਸਰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਜੋ ਬਿਆਨ ਦੇਣ ਦੇ ਲਾਇਕ ਨਹੀਂ ਹੈ। ਵੀਰਵਾਰ ਸਵੇਰੇ ਉਸ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਹਰਪਾਲ ਚੀਮਾ ਵੱਲੋਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਵੈੱਬਸਾਈਟ ਜਾਰੀ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News