ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ ਕੀਤਾ ਜਬਰ-ਜ਼ਿਨਾਹ

Monday, May 18, 2026 - 12:08 PM (IST)

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ ਕੀਤਾ ਜਬਰ-ਜ਼ਿਨਾਹ

ਜਲੰਧਰ (ਮਹੇਸ਼)- ਜਲੰਧਰ ਤੋਂ ਸ਼ਰਮਸਾਰ ਕਰਦੀ ਘਟਨਾ ਸਾਹਮਣੇ ਆਈ ਹੈ। ਇਥੇ ਇਕ 16 ਸਾਲਾ ਨਾਬਾਲਗ ਕੁੜੀ ਨੂੰ ਜਬਰੀ ਸ਼ਰਾਬ ਪਿਆ ਕੇ ਉਸ ਨਾਲ ਜਬਰ-ਜ਼ਿਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਥਾਣਾ ਰਾਮਾ ਮੰਡੀ ਦੀ ਪੁਲਸ ਨੇ ਸੁਦਾਮਾ ਨਾਂ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ

ਉਕਤ ਕੁੜੀ ਹੁਸ਼ਿਆਰਪੁਰ ਰੋਡ ’ਤੇ ਸਥਿਤ ਇਕ ਕਾਲੋਨੀ ਵਿਚ ਕਿਸੇ ਦੇ ਘਰ ਵਿਚ ਖਾਣਾ ਬਣਾਉਣ ਦਾ ਕੰਮ ਕਰਦੀ ਸੀ ਅਤੇ ਉੱਥੇ ਹੀ ਰਾਤ ਨੂੰ ਸੌਂ ਜਾਂਦੀ ਸੀ। ਉਸੇ ਘਰ ਵਿਚ 15-16 ਸਾਲਾਂ ਤੋਂ ਸੁਦਾਮਾ ਨਾਂ ਦਾ ਮੁੰਡਾ ਵੀ ਕੰਮ ਕਰ ਰਿਹਾ ਸੀ। 16 ਮਈ ਨੂੰ ਰਾਤ ਸਾਢੇ 8 ਵਜੇ ਸੁਦਾਮਾ ਕੁੜੀ ਨੂੰ ਜਬਰੀ ਸ਼ਰਾਬ ਪਿਆ ਕੇ ਕਮਰੇ ਵਿਚ ਲੈ ਗਿਆ ਅਤੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਉਸ ਤੋਂ ਬਾਅਦ ਉਸ ਨੇ ਕੁੜੀ ਨੂੰ ਧਮਕਾਇਆ ਕਿ ਜੇਕਰ ਉਸ ਨੇ ਕਿਸੇ ਨੂੰ ਕੁਝ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। ਪੁਲਸ ਨੇ ਮਹਿਲਾ ਪੁਲਸ ਅਧਿਕਾਰੀ ਦੀ ਜਾਂਚ ਤੋਂ ਬਾਅਦ ਕੁੜੀ ਦੀ ਮਾਂ ਦੇ ਬਿਆਨਾਂ ’ਤੇ ਮੁਲਜ਼ਮ ਸੁਦਾਮਾ ਖ਼ਿਲਾਫ਼ ਬੀ. ਐੱਨ. ਐੱਸ. ਦੀ ਧਾਰਾ 65 (1), 123, 351 (3) ਅਤੇ ਪੋਕਸੋ ਐਕਟ ਦੀ ਧਾਰਾ 4 ਤਹਿਤ ਐੱਫ਼. ਆਈ. ਆਰ. ਨੰਬਰ 104 ਦਰਜ ਕਰ ਲਈ ਹੈ।

ਇਹ ਵੀ ਪੜ੍ਹੋ:  ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News