ਪੰਜਾਬ ਦੇ ਸੇਵਾ ਕੇਂਦਰਾਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਇਹ ਵੱਡੀਆਂ ਸਹੂਲਤਾਂ ਵੀ ਮਿਲਣਗੀਆਂ
Saturday, Jan 25, 2025 - 06:31 PM (IST)

ਮੋਹਾਲੀ (ਨਿਆਮੀਆਂ) : ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਸੇਵਾ ਕੇਂਦਰਾਂ ’ਚ ਤਿੰਨ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਦਾ ਫ਼ਾਇਦਾ ਸਿੱਧਾ ਆਮ ਲੋਕਾਂ ਨੂੰ ਹੋਵੇਗਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਨਵੀਂਆਂ ਸੇਵਾਵਾਂ ’ਚ ਸਟੈਂਪ ਵੈਂਡਰ ਦਾ ਕੰਮ ਸ਼ੁਰੂ ਕਰਨ ਲਈ ਲਾਇਸੈਂਸ ਅਪਲਾਈ ਕਰਨਾ, ਕਿਸੇ ਬਿਲਡਿੰਗ ਨੂੰ ਆਰਮਜ਼ ਫਰੀ ਜ਼ੋਨ ਘੋਸ਼ਿਤ ਕਰਨ ਲਈ ਸਰਟੀਫਿਕੇਟ ਲੈਣਾ ਅਤੇ ਈ-ਸ਼੍ਰਮ ਕਾਰਡ ਲੈਣ ਦੀਆਂ ਸੇਵਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਈ-ਗਵਰਨੈਂਸ ਖੇਤਰ ’ਚ ਤੇਜ਼ੀ ਨਾਲ ਕੰਮ ਕਰਦੇ ਹੋਏ ਸੇਵਾ ਕੇਂਦਰਾਂ ਦੀਆਂ ਸੇਵਾਵਾਂ ’ਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਈ-ਸ਼੍ਰਮ ਕਾਰਡ ਦੀ ਫੀਸ ਸਿਰਫ 10 ਰੁਪਏ ਹੈ। ਸਟੈਂਪ ਵੈਂਡਰ ਦਾ ਕੰਮ ਸ਼ੁਰੂ ਕਰਨ ਲਈ 710 ਰੁਪਏ ਦੀ ਫੀਸ ਭਰ ਕੇ ਲਾਇਸੈਂਸ ਅਪਲਾਈ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ
ਇਸ ਤੋਂ ਇਲਾਵਾ ਕਈ ਸਕੂਲ, ਕਾਲਜਾਂ, ਸਿਨੇਮਾ ਘਰਾਂ, ਸ਼ਾਪਿੰਗ ਮਾਲ, ਹਸਪਤਾਲਾਂ, ਮੈਰਿਜ ਪੈਲੇਸਾਂ, ਸਰਕਾਰੀ ਬਿਲਡਿਗਾਂ ਆਦਿ ਨੂੰ ਆਰਮ ਫਰੀ ਜ਼ੋਨ ਦੇ ਨਵੇਂ ਲਾਇਸੈਂਸ ਪ੍ਰਾਪਤ ਕਰਨ ਲਈ ਸੇਵਾ ਕੇਂਦਰਾਂ ’ਚ ਅਪਲਾਈ ਕੀਤਾ ਜਾ ਸਕਦਾ ਹੈ, ਜਿਸ ਦੀ ਫੀਸ 1700 ਰੁਪਏ ਹੈ, ਜੋ ਕਿ ਪੰਜ ਸਾਲ ਲਈ ਬਣਦਾ ਹੈ। ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜਰ ਮਨੀਸ਼ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਆਧਾਰ ਕਾਰਡ ਦੀ ਸਰਵਿਸ ਵੀ ਸੇਵਾ ਕੇਂਦਰਾਂ ਵਿਚ ਦਿੱਤੀ ਜਾ ਰਹੀ ਹੈ ਅਤੇ ਜਿਨ੍ਹਾਂ 15 ਸਾਲ ਤਕ ਦੇ ਬੱਚਿਆਂ ਦੀ ਬਾਇਉਮੈਟ੍ਰਿਕ ਪੈਂਡਿੰਗ ਹੈ, ਉਹ ਆਪਣੇ ਨੇੜੇ ਦੇ ਸੇਵਾ ਕੇਂਦਰ ਵਿਚ ਜਾ ਕੇ ਅੱਪਡੇਟ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ, ਸਖ਼ਤ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e