ਸੇਵਾ ਕੇਂਦਰਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਬਦਲਿਆ ਸਮਾਂ

Saturday, Aug 17, 2024 - 02:16 PM (IST)

ਸੇਵਾ ਕੇਂਦਰਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਬਦਲਿਆ ਸਮਾਂ

ਜਲੰਧਰ (ਚੋਪੜਾ)–ਜਲੰਧਰ ਜ਼ਿਲ੍ਹੇ ਅਧੀਨ ਸਾਰੇ ਸੇਵਾ ਕੇਂਦਰ 19 ਅਗਸਤ ਨੂੰ ਰੱਖੜੀ ਦੇ ਤਿਉਹਾਰ ਕਾਰਨ ਸਵੇਰੇ 11 ਤੋਂ ਲੈ ਕੇ ਸ਼ਾਮ 5 ਵਜੇ ਤਕ ਖੁੱਲ੍ਹਣਗੇ। ਇਸ ਸਬੰਧ ਵਿਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਰੱਖੜੀ ਦੇ ਤਿਉਹਾਰ ਮੌਕੇ ਸਟਾਫ਼ ਅਤੇ ਹੋਰਨਾਂ ਲੋਕਾਂ ਨੇ ਭੈਣ-ਭਰਾ ਦੇ ਇਸ ਪਵਿੱਤਰ ਦਿਨ ਨੂੰ ਮਨਾਉਣਾ ਹੁੰਦਾ ਹੈ, ਜਿਸ ਕਾਰਨ ਤਿਉਹਾਰ ਦੀ ਮਹੱਤਤਾ ਨੂੰ ਵੇਖਦਿਆਂ ਇਸ ਦਿਨ ਸਾਰੇ ਸੇਵਾ ਕੇਂਦਰ ਸਵੇਰੇ 9 ਦੀ ਬਜਾਏ 2 ਘੰਟੇ ਦੇਰੀ ਨਾਲ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ ਤਾਂਕਿ ਬਾਕੀ ਦਿਨ ਆਮ ਲੋਕਾਂ ਨੂੰ ਸੇਵਾ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਨਿਰਵਿਘਨ ਮਿਲ ਸਕਣ।

ਇਹ ਵੀ ਪੜ੍ਹੋ-  ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਜੱਗੂ ਭਗਵਾਨਪੁਰੀਆ ਗੈਂਗ ਦੇ 4 ਮੈਂਬਰ ਹਥਿਆਰਾਂ ਨਾਲ ਗ੍ਰਿਫ਼ਤਾਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News