ਪੰਜਾਬ : ਮੁਲਾਜ਼ਮ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ, ਵੱਧ ਸਕਦੀਆਂ ਲੋਕਾਂ ਦੀਆਂ ਮੁਸ਼ਕਲਾਂ

Monday, Oct 12, 2026 - 05:37 PM (IST)

ਪੰਜਾਬ : ਮੁਲਾਜ਼ਮ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ, ਵੱਧ ਸਕਦੀਆਂ ਲੋਕਾਂ ਦੀਆਂ ਮੁਸ਼ਕਲਾਂ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਕੰਪਨੀ ਪ੍ਰਬੰਧਕਾਂ ਦੀਆਂ ਕਥਿਤ ਧੱਕੇਸ਼ਾਹੀਆਂ ਅਤੇ ਨਿਯਮਾਂ ਦੀ ਅਣਦੇਖੀ ਖ਼ਿਲਾਫ 12 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਕਾਰਨ ਸਰਕਾਰੀ ਕੰਮਕਾਰ ਲਈ ਆਉਣ ਵਾਲੇ ਆਮ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਆਗੂਆਂ ਅਨੁਸਾਰ ਕੰਪਨੀ ਪ੍ਰਬੰਧਕਾਂ ਵੱਲੋਂ ਕਾਮਿਆਂ ਦੀਆਂ ਤਨਖਾਹਾਂ ਬਿਨਾਂ ਕੋਈ ਕਾਰਨ ਦੱਸੇ ਕੱਟ ਲਈਆਂ ਜਾਂਦੀਆਂ ਹਨ ਅਤੇ ਬਾਅਦ ਵਿਚ ਉਨ੍ਹਾਂ ਦਾ ਬਕਾਇਆ ਵੀ ਨਹੀਂ ਦਿੱਤਾ ਜਾਂਦਾ। ਇਸ ਤੋਂ ਇਲਾਵਾ ਪਿਛਲੇ ਦਿਨੀਂ ਸੇਵਾ ਕੇਂਦਰ ਕਾਮਿਆਂ ਦੀ ਹੜਤਾਲ ਤੋਂ ਬਾਅਦ ਪ੍ਰਸ਼ਾਸਨ ਤੇ ਕੰਪਨੀ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਵੀ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਹੈ। ਕੰਪਨੀ ਆਪਣੇ ਹੀ ਬਣਾਏ ਨਿਯਮਾਂ ਅਤੇ ਆਰ. ਐੱਫ. ਪੀ. ਦੀ ਸ਼ਰੇਆਮ ਉਲੰਘਣਾ ਕਰ ਕੇ ਮੁਲਾਜ਼ਮਾਂ ਨੂੰ ਜ਼ਬਰਦਸਤੀ ਨੌਕਰੀਓਂ ਕੱਢ ਰਹੀ ਹੈ।

ਇਹ ਵੀ ਪੜ੍ਹੋ : Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੋ ਸਮੇਂ ਕਈ ਥਾਵਾਂ 'ਤੇ ਰੇਡ

ਯੂਨੀਅਨ ਦੇ ਪ੍ਰਧਾਨ ਹਰਦੀਸ਼ ਸਿੰਘ, ਵਾਇਸ ਪ੍ਰਧਾਨ ਅਮਨਦੀਪ ਸਿੰਘ, ਕੈਸ਼ੀਅਰ ਨਵਜੋਤ ਕੌਰ, ਹਰਦੀਪ ਸਿੰਘ ਅਤੇ ਸ਼ੇਰਬਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਾਜ਼ਮ ਭੁਪਿੰਦਰ ਕੁਮਾਰ ਨੂੰ ਕੰਪਨੀ ਵੱਲੋਂ ਗ਼ੈਰ-ਕਾਨੂੰਨੀ ਢੰਗ ਨਾਲ ਨੌਕਰੀ ਤੋਂ ਬਰਖਾਸਤ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਦੀ ਅਧਿਕਾਰਤ ਨੀਤੀ ਅਤੇ ਆਰ. ਐੱਫ. ਪੀ. ਗਾਈਡਲਾਈਨਜ਼ ਮੁਤਾਬਕ ਕਿਸੇ ਵੀ ਕਾਰਵਾਈ ਤੋਂ ਪਹਿਲਾਂ ਨਿਰਧਾਰਤ ਕਾਰਨ ਦੱਸੋ ਨੋਟਿਸ ਅਤੇ ਚਿਤਾਵਨੀ ਪੱਤਰ ਦੀ ਲੜੀ ਪੂਰੀ ਕਰਨਾ ਲਾਜ਼ਮੀ ਹੁੰਦਾ ਹੈ ਪਰ ਬਿਨਾਂ ਪੂਰੀ ਪ੍ਰਕਿਰਿਆ ਅਪਣਾਏ ਸਿੱਧਾ ਨੌਕਰੀਓਂ ਕੱਢਣਾ ਨਿਯਮਾਂ ਦੀ ਸਿੱਧੀ ਉਲੰਘਣਾ ਹੈ। ਹਾਲਾਂਕਿ ਸਬੰਧਤ ਮੁਲਾਜ਼ਮ ਵੱਲੋਂ ਆਪਣਾ ਸਪੱਸ਼ਟੀਕਰਨ ਅਤੇ ਮੁਆਫ਼ੀਨਾਮਾ ਵੀ ਜਮ੍ਹਾ ਕਰਵਾ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ ਫੇਰਬਦਲ, ਕਈ ਥਾਣਿਆਂ ਦੇ ਐੱਸ. ਐੱਚ. ਓ. ਬਦਲੇ

ਆਗੂਆਂ ਨੇ ਦੱਸਿਆ ਕਿ ਇਸ ਮਸਲੇ ਦੇ ਸ਼ਾਂਤੀਪੂਰਵਕ ਹੱਲ ਲਈ ਪਹਿਲਾਂ ਵੀ ਕੰਪਨੀ ਨੂੰ ਈਮੇਲ ਰਾਹੀਂ ਬੇਨਤੀ ਕੀਤੀ ਗਈ ਸੀ ਪਰ ਹੁਣ ਤੱਕ ਕੋਈ ਸੁਣਵਾਈ ਨਹੀਂ ਹੋਈ, ਜਿਸ ਤੋਂ ਨਿਰਾਸ਼ ਹੋ ਕੇ ਯੂਨੀਅਨ ਨੇ ਮਜਬੂਰਨ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਫ਼ੈਸਲਾ ਲਿਆ ਹੈ। ਯੂਨੀਅਨ ਨੇ ਮੰਗ ਕੀਤੀ ਹੈ ਕਿ ਭੁਪਿੰਦਰ ਕੁਮਾਰ ਦਾ ਬਰਖਾਸਤਗੀ ਨੋਟਿਸ ਤੁਰੰਤ ਰੱਦ ਕਰ ਕੇ ਉਸ ਨੂੰ ਨੌਕਰੀ ’ਤੇ ਬਹਾਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨਿਯਮਾਂ ਅਨੁਸਾਰ ਮਸਲਾ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ ਰਾਜ ਸਰਕਾਰ ਦੇ ਉੱਚ ਅਧਿਕਾਰੀਆਂ ਅਤੇ ਲੇਬਰ ਵਿਭਾਗ ਕੋਲ ਪਹੁੰਚ ਕਰ ਕੇ ਕਾਨੂੰਨੀ ਲੜਾਈ ਲੜੇਗੀ। ਦੂਜੇ ਪਾਸੇ, ਹੜਤਾਲ ਦੇ ਪਹਿਲੇ ਹੀ ਦਿਨ ਸੇਵਾ ਕੇਂਦਰ ਵਿਚ ਕੰਮ ਕਰਾਉਣ ਆਏ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ। ਇਕ ਪਰਿਵਾਰ ਮੈਰਿਜ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਆਇਆ ਸੀ, ਜਿਸ ’ਚ ਲੜਕੇ ਵਾਲੇ ਨੈਨੀਤਾਲ ਤੋਂ ਖ਼ਾਸ ਤੌਰ ’ਤੇ ਪਹੁੰਚੇ ਹੋਏ ਸਨ ਪਰ ਹੜਤਾਲ ਕਾਰਨ ਉਨ੍ਹਾਂ ਨੂੰ ਬਿਨਾਂ ਕੰਮ ਕਰਵਾਏ ਨਿਰਾਸ਼ ਹੋ ਕੇ ਵਾਪਸ ਮੁੜਨਾ ਪਿਆ।

ਦੂਜੇ ਪਾਸੇ ਫਿਰੋਜ਼ਪੁਰ ਦੇ ਸੇਵਾ ਕੇਂਦਰਾਂ ਵਿਚ ਮੁਲਾਜ਼ਮਾਂ ਦੀ ਹੜਤਾਲ ਕਾਰਨ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪਿਆ। ਕਈ ਲੋਕ ਆਪਣੇ ਜ਼ਰੂਰੀ ਕੰਮ ਕਰਵਾਉਣ ਅਤੇ ਸਰਟੀਫਿਕੇਟ ਲੈਣ ਲਈ ਨਗਰ ਕੌਂਸਲ ਫਿਰੋਜ਼ਪੁਰ ਸ਼ਹਿਰ ਸਥਿਤ ਸੇਵਾ ਕੇਂਦਰ ਵਿੱਚ ਪਹੁੰਚੇ ਸਨ ਪਰ ਉੱਥੇ ਪਹੁੰਚਣ 'ਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ ਹੈ, ਜਿਸ ਕਾਰਨ ਉਨ੍ਹਾਂ ਦੇ ਕੰਮ ਨਹੀਂ ਹੋ ਸਕੇ ਅਤੇ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ ਪੁਲਸ ਅਫ਼ਸਰ ਗ੍ਰਿਫ਼ਤਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News