Service Rules : ਚੰਡੀਗੜ੍ਹ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡਾ ਫ਼ਾਇਦਾ, ਮਿਲਣਗੇ ਇਹ ਸਾਰੇ ਲਾਭ

Wednesday, Mar 30, 2022 - 02:49 PM (IST)

ਚੰਡੀਗੜ੍ਹ (ਰਾਏ) : ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਣ ਵਾਲੇ ਮੁਲਾਜ਼ਮਾਂ ਲਈ ਸੈਂਟਰਲ ਸਰਵਿਸਿਜ਼ ਰੂਲਜ਼ ਲਾਗੂ ਕੀਤੇ ਜਾਣ ਦੇ ਫ਼ੈਸਲੇ ਦਾ ਸ਼ਹਿਰ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨੇ ਭਾਜਪਾ ਦਫ਼ਤਰ ਪਹੁੰਚ ਕੇ ਭਾਜਪਾ ਦੇ ਸੂਬਾ ਪ੍ਰਧਾਨ ਅਰੁਣ ਸੂਦ ਦੇ ਮਾਧਿਅਮ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ। ਇਸ ਫ਼ੈਸਲੇ ਨਾਲ ਸ਼ਹਿਰ ਦੇ 23,000 ਮੁਲਾਜ਼ਮਾਂ ਨੂੰ ਫ਼ਾਇਦਾ ਮਿਲੇਗਾ। ਇਨ੍ਹਾਂ ਮੁਲਾਜ਼ਮਾਂ ਦੀ ਤਨਖ਼ਾਹ ਵਿਚ ਵਾਧਾ ਹੋਵੇਗਾ, ਰਿਟਾਇਰਮੈਂਟ ਦੀ ਉਮਰ ਵੀ 58 ਤੋਂ ਵੱਧ ਕੇ 60 ਸਾਲ ਹੋ ਜਾਵੇਗੀ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਹਮੇਸ਼ਾ ਹੀ ਜਨਹਿੱਤ ਅਤੇ ਮੁਲਾਜ਼ਮਾਂ ਦੇ ਹਿੱਤ ਵਿਚ ਫ਼ੈਸਲੇ ਲਏ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੇਂਦਰ ਦੇ ਹਵਾਲੇ ਹੋਇਆ ਸਿਟੀ ਬਿਊਟੀਫੁੱਲ 'ਚੰਡੀਗੜ੍ਹ', ਸਰਵਿਸ ਰੂਲ ਦਾ ਫ਼ਰਮਾਨ ਜਾਰੀ
ਮੁਲਾਜ਼ਮਾਂ ਨੂੰ ਮਿਲਣਗੇ ਇਹ ਲਾਭ

  • ਬਹੁਤ ਦਿਨਾਂ ਤੋਂ ਮੰਗ ਸੀ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ ਨੂੰ ਕੇਂਦਰੀ ਸਿਵਲ ਸੇਵਾਵਾਂ ਦੇ ਬਰਾਬਰ ਕੀਤਾ ਜਾਵੇ।
  • ਕੇਂਦਰ ਸਰਕਾਰ ਨੇ ਇਸ ਦਿਸ਼ਾ ’ਚ ਸਕਾਰਾਤਮਕ ਫ਼ੈਸਲਾ ਲਿਆ ਹੈ।
  • ਕੇਂਦਰ ਸਰਕਾਰ ਦੇ ਵੱਖ-ਵੱਖ ਲਾਭਕਾਰੀ ਭੱਤਿਆਂ ਨੂੰ ਇੱਥੋਂ ਦੇ ਮੁਲਾਜ਼ਮਾਂ ਤੱਕ ਪਹੁੰਚਾਇਆ ਜਾ ਸਕੇ, ਇਸ ਦੇ ਲਈ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਨੂੰ ਕੇਂਦਰੀ ਸਿਵਲ ਸੇਵਾ ਨਿਯਮਾਂ ਦੇ ਬਰਾਬਰ ਲਿਆਉਣ ਜ਼ਰੂਰੀ ਹੈ।
  • ਇਸ ਫ਼ੈਸਲੇ ਤੋਂ ਬਾਅਦ ਮੁੱਖ ਤੌਰ ’ਤੇ ਉਨ੍ਹਾਂ ਦੀ ਰਿਟਾਇਰਮੈਂਟ ਦੀ ਉਮਰ 58 ਦੀ ਬਜਾਏ 60 ਸਾਲ ਹੋਵੇਗੀ।
  • ਉੱਚ ਅਤੇ ਤਕਨੀਕੀ ਵਿੱਦਿਆ ਸੰਸਥਾਵਾਂ ਦੇ ਅਧਿਆਪਕਾਂ/ ਪ੍ਰੋਫੈਸਰਾਂ/ਟੀਚਿੰਗ ਫੈਕਲਟੀ ਦੀ ਰਿਟਾਇਰਮੈਂਟ ਦੀ ਉਮਰ 65 ਸਾਲ ਹੋ ਜਾਵੇਗੀ।
  • ਚੰਡੀਗੜ੍ਹ ਪ੍ਰਸ਼ਾਸਨ ਦੇ ਮੁਲਾਜ਼ਮਾਂ ਬਾਲ ਸਿੱਖਿਆ ਭੱਤੇ ਦੇ ਹੱਕਦਾਰ ਹੋਣਗੇ ਅਤੇ ਮਹਿਲਾ ਮੁਲਾਜ਼ਮਾਂ ਨੂੰ 1 ਦੀ ਥਾਂ ’ਤੇ 2 ਸਾਲ ਦੀ ਚਾਈਲਡ ਕੇਅਰ ਲੀਵ ਮਿਲੇਗੀ।

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਸਮੂਹ ਨਗਰ ਸੁਧਾਰ ਟਰੱਸਟ ਕੀਤੇ ਭੰਗ

ਸੈਂਟਰਲ ਸਰਵਿਸਿਜ਼ ਰੂਲਜ਼ ਲਾਗੂ ਹੋਣ ਨਾਲ ਪੁਲਸ ਜਵਾਨਾਂ ’ਚ ਖੁਸ਼ੀ
ਚੰਡੀਗੜ੍ਹ (ਸੁਸ਼ੀਲ) : ਚੰਡੀਗੜ੍ਹ ਪੁਲਸ ਵਿਭਾਗ ਦੇ ਜਵਾਨ ਤੇ ਅਧਿਕਾਰੀ ਸੈਂਟਰਲ ਸਰਵਿਸਿਜ਼ ਰੂਲਜ਼ ਲਾਗੂ ਹੋਣ ਨਾਲ 60 ਸਾਲ ਦੀ ਉਮਰ ’ਚ ਰਿਟਾਇਰ ਹੋਣਗੇ। ਸਾਰੇ ਪੁਲਸ ਜਵਾਨਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਡੀ. ਜੀ. ਪੀ. ਪ੍ਰਵੀਰ ਰੰਜਨ ਦਾ ਧੰਨਵਾਦ ਕੀਤਾ। ਡੀ. ਜੀ. ਪੀ. ਰੰਜਨ ਨੇ ਚੰਡੀਗੜ੍ਹ ਪੁਲਸ ਜੁਆਇਨ ਕਰਦੇ ਹੋਏ ਜਵਾਨਾਂ ਦੀ ਧੜਾਧੜ ਪ੍ਰਮੋਸ਼ਨ ਕਰ ਦਿੱਤੀ ਸੀ। ਧਿਆਨ ਰਹੇ ਕਿ ਚੰਡੀਗੜ੍ਹ ਪੁਲਸ ਵਿਭਾਗ ਵਿਚ ਇਸ ਤੋਂ ਪਹਿਲਾਂ ਪੰਜਾਬ ਪੁਲਸ ਰੂਲਜ਼ ਲਾਗੂ ਹੁੰਦੇ ਸਨ ਅਤੇ ਪੁਲਸ ਦੇ ਜਵਾਨ 58 ਸਾਲ ਦੀ ਉਮਰ ਵਿਚ ਰਿਟਾਇਰ ਹੋ ਜਾਂਦੇ ਸਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਬਿਜਲੀ' ਨੂੰ ਲੈ ਕੇ ਕੇਂਦਰ ਦਾ ਪੰਜਾਬ ਨੂੰ ਨਵਾਂ ਝਟਕਾ, ਇਸ ਮੰਗ ਲਈ ਕੀਤੀ ਕੋਰੀ ਨਾਂਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News