ਸਿੱਖਿਆ ਕ੍ਰਾਂਤੀ ਦੇ ਨਾਂ ’ਤੇ ਰੰਗ-ਰੋਗਨ ਅਤੇ ਪ੍ਰਚਾਰ, 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ : ਸ਼ਵੇਤ ਮਲਿਕ

Friday, Oct 30, 2026 - 09:12 AM (IST)

ਸਿੱਖਿਆ ਕ੍ਰਾਂਤੀ ਦੇ ਨਾਂ ’ਤੇ ਰੰਗ-ਰੋਗਨ ਅਤੇ ਪ੍ਰਚਾਰ, 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ : ਸ਼ਵੇਤ ਮਲਿਕ

ਚੰਡੀਗੜ੍ਹ (ਅੰਕੁਰ) : ਭਾਜਪਾ ਦੇ ਸੀਨੀਅਰ ਆਗੂ ਸ਼ਵੇਤ ਮਲਿਕ ਨੇ ਪੰਜਾਬ ਸਰਕਾਰ ’ਤੇ ਸਿੱਖਿਆ ਦੇ ਨਾਂ ’ਤੇ ਪ੍ਰਚਾਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸੂਬੇ ਦੀ ‘ਸਿੱਖਿਆ ਕ੍ਰਾਂਤੀ’ ਰੰਗ-ਰੋਗਨ, ਉਦਘਾਟਨ ਸਮਾਰੋਹਾਂ ਅਤੇ ਇਸ਼ਤਿਹਾਰਾਂ ਤੱਕ ਸਿਮਟ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ 253 ਮਾਸਟਰ ਕੇਡਰ ਅਧਿਆਪਕਾਂ ਦੀਆਂ ਸੇਵਾਵਾਂ ਸਮਾਪਤ ਕਰਨਾ ਅਤੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਨੂੰ 10 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣਾ ਸਰਕਾਰ ਦੀ ਸਿੱਖਿਆ ਨੀਤੀ ’ਤੇ ਸਵਾਲ ਖੜ੍ਹੇ ਕਰਦਾ ਹੈ। ਮਲਿਕ ਨੇ ਕਿਹਾ ਕਿ ਕਰੀਬ 3 ਸਾਲਾਂ ਤੋਂ ਸਰਕਾਰੀ ਸਕੂਲਾਂ ’ਚ ਸੇਵਾਵਾਂ ਦੇ ਰਹੇ 253 ਅਧਿਆਪਕਾਂ ਦੀਆਂ ਸੇਵਾਵਾਂ ਸਮਾਪਤ ਹੋਣ ਨਾਲ ਉਨ੍ਹਾਂ ਦੇ ਭਵਿੱਖ ’ਤੇ ਸੰਕਟ ਖੜ੍ਹਾ ਹੋ ਗਿਆ ਹੈ। ਉੱਥੇ ਹੀ, ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕ ਤਨਖ਼ਾਹ ਤੋਂ ਬਿਨਾਂ ਕੰਮ ਕਰਨ ਲਈ ਮਜਬੂਰ ਹਨ।

ਇਹ ਵੀ ਪੜ੍ਹੋ : ਲੁਧਿਆਣਾ 'ਚ ਰਾਜਾ ਵੜਿੰਗ ਦੀ ਪ੍ਰੈਸ ਕਾਨਫਰੰਸ, ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ

ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ 599 ਸਰਕਾਰੀ ਸਕੂਲਾਂ ’ਚ ਗ੍ਰੇਨਾਈਟ ਦੀਆਂ ਨੇਮ ਪਲੇਟਾਂ ਲਗਾਉਣ ’ਤੇ ਕਰੀਬ 30 ਲੱਖ ਰੁਪਏ ਖ਼ਰਚ ਕੀਤੇ ਹਨ। ਮਲਿਕ ਨੇ ਸਵਾਲ ਕੀਤਾ ਕਿ ਜਦੋਂ ਅਧਿਆਪਕਾਂ ਦੀਆਂ ਨੌਕਰੀਆਂ ਅਤੇ ਤਨਖ਼ਾਹਾਂ ਸੁਰੱਖਿਅਤ ਨਹੀਂ ਹਨ, ਤਾਂ ਸਰਕਾਰ ਦੀ ਤਰਜੀਹ ਨੇਮ ਪਲੇਟਾਂ ’ਤੇ ਪੈਸਾ ਖ਼ਰਚ ਕਰਨਾ ਕਿਉਂ ਹੈ?

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News