ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19 ਨੂੰ ਹੋਵੇਗੀ , ਸਪੀਕਰ ਵੱਲੋਂ ਨੋਟਿਸ ਜਾਰੀ

Tuesday, Jun 13, 2023 - 01:43 AM (IST)

ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19 ਨੂੰ ਹੋਵੇਗੀ , ਸਪੀਕਰ ਵੱਲੋਂ ਨੋਟਿਸ ਜਾਰੀ

ਚੰਡੀਗੜ੍ਹ/ਜਲੰਧਰ (ਰਮਨਜੀਤ ਸਿੰਘ, ਧਵਨ)–ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19 ਜੂਨ, 2023 ਨੂੰ ਸੱਦੀ ਹੈ। ਸਰਕਾਰੀ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਵਿਧਾਨ ਸਭਾ ’ਚ ਕਾਰਜ ਵਿਧੀ ਅਤੇ ਕਾਰਜ ਸੰਚਾਲਨ ਨਿਯਮਾਵਲੀ ਦੇ ਨਿਯਮ-16 ਦੇ ਦੂਜੇ ਸ਼ਰਤੀ ਉਪਬੰਧ ਤਹਿਤ ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ, ਜਿਸ ਨੂੰ 22 ਮਾਰਚ, 2023 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਨੂੰ 19 ਜੂਨ, 2023 (ਸੋਮਵਾਰ) ਨੂੰ ਬਾਅਦ ਦੁਪਹਿਰ 2:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਚੌਥੇ ਸੈਸ਼ਨ ਦੀ ਬੈਠਕ ਲਈ ਬੁਲਾਇਆ ਹੈ।

ਇਹ ਖ਼ਬਰ ਵੀ ਪੜ੍ਹੋ : ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਨੂੰ ਕੈਨੇਡਾ ਜਾਣ ਤੋਂ ਰੋਕਿਆ, ਜਾਣੋ ਕੀ ਹੈ ਵਜ੍ਹਾ      

ਨੋਟਿਸ ਦੀਆਂ ਕਾਪੀਆਂ ਸੂਬੇ ਦੇ ਮੁੱਖ ਸਕੱਤਰ, ਸਾਰੇ ਵਿਭਾਗਾਂ ਦੇ ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਰਾਜਪਾਲ ਦੇ ਪ੍ਰਿੰਸੀਪਲ ਸਕੱਤਰ ਤੇ ਸਬੰਧਤ ਸਾਰੀਆਂ ਹੋਰ ਧਿਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਲਾਸ਼ ਦੇਖ ਭੁੱਬਾਂ ਮਾਰ ਰੋਇਆ ਪਰਿਵਾਰ


author

Manoj

Content Editor

Related News