ਕੌਮੀ ਲੋਕ ਅਦਾਲਤ ''ਚ 517 ਕੇਸਾਂ ਦਾ ਮੌਕੇ ''ਤੇ ਨਿਪਟਾਰਾ

04/23/2018 11:52:29 AM

ਹੁਸ਼ਿਆਰਪੁਰ (ਘੁੰਮਣ)— ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲੇ ਵਿਚ ਸਾਲ 2018 ਦੀ ਦੂਜੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਲੋਕ ਅਦਾਲਤ ਵਿਚ ਕ੍ਰਿਮੀਨਲ ਕੰਪਾਊਂਡੇਬਲ ਓਫੈਂਸ, ਐੱਨ.ਆਈ. ਐਕਟ ਕੇਸਜ਼ ਅੰਡਰ ਸੈਕਸ਼ਨ 138 (ਪੈਂਡਿੰਗ ਅਤੇ ਪ੍ਰੀ-ਲਿਟੀਗੇਸ਼ਨ ਬੈਂਕ ਰਿਕਵਰੀ ਕੇਸਜ਼ ਅਤੇ ਲੇਬਰ ਡਿਸਪਿਊਟ ਕੇਸਜ਼), ਐੱਮ. ਏ. ਸੀ. ਟੀ. ਕੇਸਜ਼, ਇਲੈਕਟ੍ਰੀਸਿਟੀ ਅਤੇ ਵਾਟਰ ਬਿੱਲਜ਼ (ਐਕਸਕਲਿਊਡਿੰਗ ਨਾਨ-ਕੰਪਾਊਂਡੇਬਲ), ਮੈਟਰੀਮੋਨੀਅਲ ਡਿਸਪਿਊਟਸ ਕੇਸ ਸਮੇਤ ਬਾਕੀ ਸਿਵਲ ਡਿਸਪਿਊਟਸ ਸਬੰਧੀ ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਮਾਣਯੋਗ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ-ਕਮ-ਜ਼ਿਲਾ ਅਤੇ ਸੈਸ਼ਨ ਜੱਜ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ 'ਚ ਹੁਸ਼ਿਆਰਪੁਰ ਵਿਖੇ 4 ਬੈਂਚ, ਗੜ੍ਹਸ਼ੰਕਰ, ਮੁਕੇਰੀਆਂ ਅਤੇ ਦਸੂਹਾ ਵਿਖੇ 1-1 ਬੈਂਚ ਦਾ ਗਠਨ ਕੀਤਾ ਗਿਆ।
ਜ਼ਿਲਾ ਹੁਸ਼ਿਆਰਪੁਰ ਦੀ ਕੌਮੀ ਲੋਕ ਅਦਾਲਤ 'ਚ 1758 ਕੇਸਾਂ ਦੀ ਸੁਣਵਾਈ ਹੋਈ ਅਤੇ 517 ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ ਅਤੇ 3,42,89,217 ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਇਸ ਮੌਕੇ ਸੀ. ਜੇ. ਐੱਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰਵੀ ਗੁਲਾਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਨ੍ਹਾਂ ਅਦਾਲਤਾਂ 'ਚ ਕੇਸ ਲਾਉਣ, ਇਸ ਨਾਲ ਸਮੇਂ ਤੇ ਧਨ ਦੀ ਬੱਚਤ ਹੁੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਲੋਕ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਜ਼ਿਲਾ ਲੋਕ ਅਦਾਲਤ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।