ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ''ਚ ਸੇਵਾ ਕਰ ਰਹੇ ਸੇਵਾਦਾਰ ਦੀ ਮੌਤ
Thursday, Feb 13, 2025 - 06:38 PM (IST)

ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਬਹੁਤ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿਚ ਸੇਵਾ ਕਰ ਰਹੇ 38 ਸਾਲ ਦੇ ਵਿਅਕਤੀ ਬਲਵਿੰਦਰ ਸਿੰਘ ਉਰਫ਼ ਪ੍ਰਿੰਸ ਪੁੱਤਰ ਸਵ: ਅਨੂਪ ਸਿੰਘ ਵਾਸੀ ਨੇੜੇ ਤਾਰਾ ਵਾਲਾ ਪਲ ਅੰਮ੍ਰਿਤਸਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਾਣਕਾਰੀ ਮੁਤਾਬਕ ਬਲਵਿੰਦਰ ਸਿੰਘ ਜ਼ੋਮੈਟੋ 'ਚ ਕੰਮ ਕਰਦਾ ਸੀ ਅਤੇ ਕੁਝ ਸਮੇਂ ਤੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰ ਰਿਹਾ ਸੀ। ਮ੍ਰਿਤਕ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਜਿਸ ਕਾਰਨ ਉਸ ਦੀ ਮੌਤ ਤੋਂ ਬਾਅਦ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8