ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਦੇ ਕੜਾਹੇ ''ਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ
Saturday, Aug 10, 2024 - 06:32 PM (IST)
ਅੰਮ੍ਰਿਤਸਰ(ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿਚ ਕੜਾਹੇ 'ਚ ਡਿੱਗਣ ਵਾਲੇ ਸੇਵਾਦਾਰ ਦੀ ਮੌਤ ਹੋ ਚੁੱਕੀ ਹੈ। 1-2 ਅਗਸਤ ਦੀ ਰਾਤ ਨੂੰ ਸੇਵਾ ਕਰਦੇ ਸਮੇਂ ਸੇਵਾਦਾਰ ਦਾ ਪੈਰ ਤਿਲਕਣ ਕਾਰਨ ਉਹ ਉਬਲਦੇ ਆਲੂਆਂ ਦੀ ਕੜਾਹੀ ਵਿੱਚ ਡਿੱਗ ਪਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਲਾ ਸਥਿਤ ਸ੍ਰੀ ਗੁਰੂ ਰਾਮਦਾਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿੱਥੇ 8 ਦਿਨ ਚੱਲੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਸੇਵਾਦਾਰ ਬਲਬੀਰ ਸਿੰਘ ਵਾਸੀ ਧਾਲੀਵਾਲ, ਗੁਰਦਾਸਪੁਰ ਦਾ ਰਹਿਣ ਵਾਲਾ ਸੀ। ਉਹ ਪਿਛਲੇ ਦਸ ਸਾਲਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਲਈ ਆ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਸਨਸਨੀਖੇਜ਼ ਘਟਨਾ, ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਵੱਢੀ ਪਤਨੀ ਤੇ ਬੱਚਾ, ਫਿਰ ਕਰ ਲਿਆ ਆਤਮਦਾਹ
ਕਿਵੇਂ ਵਾਪਰਿਆ ਹਾਦਸਾ
ਸੇਵਾ ਕਰ ਰਹੇ ਸੇਵਾਦਾਰਾਂ ਨੇ ਦੱਸਿਆ ਕਿ ਆਲੂ ਉਬਾਲਣ ਸਮੇਂ ਕੜਾਹੀ 'ਤੇ ਝੱਗ ਨਜ਼ਰ ਆਉਂਦੀ ਹੈ, ਜਿਸ ਨੂੰ ਸਾਫ਼ ਕੀਤਾ ਜਾਂਦਾ ਹੈ। ਬਲਬੀਰ ਸਿੰਘ ਵੀ ਉਹੀ ਝੱਗ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਸਿੱਧਾ ਕੜਾਹੇ 'ਚ ਜਾ ਡਿੱਗਿਆ।ਜਿਸ ਕਾਰਨ ਉਸ ਦਾ ਸਰੀਰ ਬੁਰੀ ਤਰ੍ਹਾਂ ਨਾਲ ਝੁਲਸ ਗਿਆ।
ਇਹ ਵੀ ਪੜ੍ਹੋ- ਸਰਪੰਚਾ ਦਾੜ੍ਹੀ ਨਾ ਪੁੱਟਵਾ ਲਈ, ਜਲੂਸ ਕੱਢੂ ਮੈਂ ਤੇਰਾ, ਚੌਕੀ ਇੰਚਾਰਜ ਨੇ ਦਿੱਤੀ ਧਮਕੀ ! ਵੀਡੀਓ ਵਾਇਰਲ
ਇਸ ਦੌਰਾਨ ਸੇਵਾਦਾਰਾਂ ਨੇ ਉਨ੍ਹਾਂ ਨੂੰ ਤੁਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵੱਲਾ ਵਿਖੇ ਦਾਖਲ ਕਰਵਾਇਆ ਗਿਆ। ਇਲਾਜ ਦਾ ਸਾਰਾ ਖਰਚਾ ਵੀ ਐੱਸ. ਜੀ. ਪੀ. ਸੀ. ਵੱਲੋਂ ਹੀ ਚੁੱਕਿਆ ਗਿਆ। ਡਾਕਟਰਾਂ ਮੁਤਾਬਕ ਉਸ ਦਾ 70 ਫੀਸਦੀ ਸਰੀਰ ਸੜ ਗਿਆ ਸੀ। ਜਿਸ ਤੋਂ ਬਾਅਦ ਉਸ ਦੀ ਹਾਲਤ ਕਾਫ਼ੀ ਖਰਾਬ ਹੋ ਗਈ ਸੀ। ਜਿੱਥੇ 8 ਦਿਨ ਚੱਲੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਨਸ਼ੇ ਲਈ ਬਦਨਾਮ ਪਿੰਡ ਡੀਡਾ ਸਾਸੀਆਂ 'ਚ ਨਹਿਰੀ ਵਿਭਾਗ ਦੀ ਵੱਡੀ ਕਾਰਵਾਈ, 71 ਲੋਕਾਂ ਨੂੰ ਘਰ ਖਾਲੀ ਕਰਨ ਦੇ ਨੋਟਿਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8