ਵੱਡੀ ਖ਼ਬਰ : ਐੱਸ. ਪੀ ਅਤੇ ਦੋ ਡੀ. ਐੱਸ. ਪੀਜ਼ ਸਣੇ ਸੱਤ ਪੁਲਸ ਅਧਿਕਾਰੀ ਮੁਅੱਤਲ

Sunday, Nov 26, 2023 - 06:53 PM (IST)

ਵੱਡੀ ਖ਼ਬਰ : ਐੱਸ. ਪੀ ਅਤੇ ਦੋ ਡੀ. ਐੱਸ. ਪੀਜ਼ ਸਣੇ ਸੱਤ ਪੁਲਸ ਅਧਿਕਾਰੀ ਮੁਅੱਤਲ

ਚੰਡੀਗੜ੍ਹ : ਫ਼ਿਰੋਜ਼ਪੁਰ ਨੇੜੇ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਲੇ ਦੀ ਸੁਰੱਖਿਆ ਵਿਚ ‘ਕੁਤਾਹੀ’ ਦੇ ਮਾਮਲੇ ਵਿਚ ਪੰਜਾਬ ਪੁਲਸ ਨੇ ਬਠਿੰਡਾ ਦੇ ਐੱਸ. ਪੀ. ਸਣੇ ਸੱਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਫਿਰੋਜ਼ਪੁਰ ਵਿਚ ਰੈਲੀ ਨੂੰ ਸੰਬੋਧਨ ਕਰਨਾ ਸੀ। ਇਸ ਕੇਸ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਵੱਲੋਂ ਦਿੱਤੀ ਗਈ ਰਿਪੋਰਟ ਵਿਚ ਕਈ ਚੋਟੀ ਦੇ ਅਧਿਕਾਰੀਆਂ ਨੂੰ ਇਸ ਕੁਤਾਹੀ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ ਜਿਨ੍ਹਾਂ ਵਿਚ ਤਤਕਾਲੀ ਗ੍ਰਹਿ ਸਕੱਤਰ ਤੇ ਡੀ. ਜੀ. ਪੀ. ਸਣੇ ਐਡੀਸ਼ਨਲ ਡੀ. ਜੀ. ਪੀ. ਤੇ ਐੱਸ. ਐੱਸ. ਪੀ ਰੈਂਕ ਦੇ ਅਧਿਕਾਰੀ ਸ਼ਾਮਲ ਹਨ। ਇਹ ਰਿਪੋਰਟ ਆਈ. ਪੀ. ਐੱਸ ਅਧਿਕਾਰੀਆਂ ’ਤੇ ਕੇਂਦਰਿਤ ਹੈ ਜਿਸ ਵਿਚ ਸੂਬਾ ਸਰਕਾਰ ਨੂੰ ਕਿਹਾ ਗਿਆ ਹੈ ਕਿ ਇਸ ਕੁਤਾਹੀ ਵਿਚ ਪੰਜਾਬ ਪੁਲਸ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕਰਵਾਈ ਜਾਵੇ।

ਇਹ ਵੀ ਪੜ੍ਹੋ : ਡੇਰਾ ਬਿਆਸ ਜਾ ਰਹੀ ਸੰਗਤ ਨਾਲ ਭਰੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਮਚ ਗਿਆ ਚੀਕ-ਚਿਹਾੜਾ, 1 ਦੀ ਮੌਤ

ਜਾਣਕਾਰੀ ਮੁਤਾਬਕ ਜਿਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ ਉਨ੍ਹਾਂ ਵਿਚ ਐੱਸਪੀ (ਬਠਿੰਡਾ) ਗੁਰਬਿੰਦਰ ਸਿੰਘ ਜੋ ਕਿ ਘਟਨਾ ਵੇਲੇ ਫਿਰੋਜ਼ਪੁਰ ਦੇ ਐੱਸ. ਪੀ ਸਨ, ਡੀ. ਐੱਸ. ਪੀ ਪ੍ਰਸੂਨ ਸਿੰਘ ਤੇ ਜਗਦੀਸ਼ ਕੁਮਾਰ, ਇੰਸਪੈਕਟਰ ਜਤਿੰਦਰ ਸਿੰਘ ਤੇ ਬਲਵਿੰਦਰ ਸਿੰਘ, ਸਬ-ਇੰਸਪੈਕਟਰ ਜਸਵੰਤ ਸਿੰਘ ਤੇ ਏ. ਐੱਸ. ਆਈ. ਰਮੇਸ਼ ਕੁਮਾਰ ਸ਼ਾਮਲ ਹਨ। ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਪੁਲਸ ਅਧਿਕਾਰੀਆਂ ਦੀ ਮੁਅੱਤਲੀ ਬਾਰੇ 22 ਨਵੰਬਰ ਨੂੰ ਹੁਕਮ ਜਾਰੀ ਕੀਤੇ ਸਨ ਜੋ ਕਿ ਅੱਜ ਜਨਤਕ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਕੁਤਾਹੀ ਲਈ ਜ਼ਿੰਮੇਵਾਰ ਹੋਰ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਵਿਚਾਰ ਅਧੀਨ ਹੈ।

ਇਹ ਵੀ ਪੜ੍ਹੋ : ਮਾਂਵਾਂ ਦਾ ਕਾਲਜਾ ਆ ਗਿਆ ਬਾਹਰ, 3 ਪੁੱਤਾਂ ਦੇ ਸਿਹਰੇ ਲਾ ਕੇ ਇਕੱਠਿਆਂ ਬਾਲਿਆ ਸਿਵਾ, ਦੇਖੋ ਵੀਡੀਓ

ਕੀ ਹੈ ਮਾਮਲਾ

5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨੇ ਫਿਰੋਜ਼ਪੁਰ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਨਾ ਸੀ ਅਤੇ ਉਹ ਜਹਾਜ਼ ਰਾਹੀਂ ਦਿੱਲੀ ਤੋਂ ਬਠਿੰਡਾ ਦੇ ਸਿਵਲ ਹਵਾਈ ਅੱਡੇ ’ਤੇ ਪਹੁੰਚੇ ਸਨ। ਜਦੋਂ ਉਹ ਸੜਕ ਰਸਤੇ ਬਠਿੰਡਾ ਤੋਂ ਫ਼ਿਰੋਜ਼ਪੁਰ ਜਾ ਰਹੇ ਸਨ ਤਾਂ ਫ਼ਿਰੋਜ਼ਪੁਰ ਦਾਖ਼ਲ ਹੋਣ ਸਮੇਂ ਇਕ ਪੁਲ ’ਤੇ ਕਿਸਾਨ ਯੂਨੀਅਨ ਵੱਲੋਂ ਧਰਨਾ ਲਾਇਆ ਹੋਇਆ ਸੀ। ਇਸ ਕਾਰਨ ਪ੍ਰਧਾਨ ਮੰਤਰੀ ਦੀਆਂ ਗੱਡੀਆਂ ਦਾ ਕਾਫ਼ਲਾ 15-20 ਮਿੰਟ ਪੁਲ ’ਤੇ ਹੀ ਰੁਕਿਆ ਰਿਹਾ। ਉਸ ਦਿਨ ਭਾਰੀ ਮੀਂਹ ਪੈ ਰਿਹਾ ਸੀ। ਪ੍ਰਧਾਨ ਮੰਤਰੀ ਰੈਲੀ ਵਾਲੀ ਜਗ੍ਹਾ ’ਤੇ ਪਹੁੰਚੇ ਬਿਨਾਂ ਹੀ ਦਿੱਲੀ ਪਰਤਣ ਲਈ ਪੁਲ ਤੋਂ ਵਾਪਸ ਬਠਿੰਡਾ ਹਵਾਈ ਅੱਡੇ ’ਤੇ ਸੜਕੀ ਮਾਰਗ ਰਾਹੀਂ ਪੁੱਜੇ। ਹਵਾਈ ਅੱਡੇ ’ਤੇ ਉਨ੍ਹਾਂ ਪੰਜਾਬ ਦੇ ਸੁਰੱਖਿਆ ਕਰਮਚਾਰੀਆਂ ਨੂੰ ਕਥਿਤ ਤੌਰ ’ਤੇ ਕਿਹਾ ਸੀ ਕਿ ‘ਆਪਣੇ ਮੁੱਖ ਮੰਤਰੀ ਨੂੰ ਕਹਿ ਦੇਣਾ ਕਿ ਸ਼ੁਕਰ ਹੈ ਉਹ ਬਚ ਕੇ ਵਾਪਿਸ ਆ ਗਏ ਹਨ।’ ਉਸ ਸਮੇਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਸਨ। ਇਸ ਗੰਭੀਰ ਮਾਮਲੇ ਬਾਰੇ ਕੇਂਦਰੀ ਗ੍ਰਹਿ ਵਿਭਾਗ ਨੇ ਡੀ. ਜੀ. ਪੀ. ਅਤੇ ਮੁੱਖ ਸਕੱਤਰ ਤੋਂ ਰਿਪੋਰਟ ਤਲਬ ਕੀਤੀ ਸੀ। 

ਇਹ ਵੀ ਪੜ੍ਹੋ : ਧੀ ਜੰਮਣ ਦੀ ਖੁਸ਼ੀ ’ਚ ਕੀਤਾ ਵੱਡਾ ਪ੍ਰੋਗਰਾਮ, ਡੀ. ਜੇ. ’ਤੇ ਭੰਗੜਾ ਪਾਉਂਦਿਆਂ ਹੋਇਆ ਵਿਵਾਦ, ਸ਼ਰੇਆਮ ਕਤਲ ਕੀਤਾ ਮੁੰਡਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News