ਗੁਰਦਾਸਪੁਰ ਜ਼ਿਲ੍ਹੇ ਅੰਦਰ ਲੱਗੀਆਂ ਕਈ ਪਾਬੰਦੀਆਂ, 19 ਜਨਵਰੀ ਤੱਕ ਹੁਕਮ ਜਾਰੀ
Friday, Nov 21, 2025 - 12:34 PM (IST)
ਗੁਰਦਾਸਪੁਰ (ਹਰਮਨ, ਵਿਨੋਦ)- ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਅਵਾਰਾ ਛੱਡਣਗੇ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਲਈ ਅਗਲੇ 7 ਦਿਨਾਂ ਦੀ ਭਵਿੱਖਬਾਣੀ! ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ
ਗੁਰਦਾਸਪੁਰ ਜ਼ਿਲੇ ਤੋਂ ਬਾਹਰਲਾ ਵਿਅਕਤੀ ਆਪਣੀ ਸੂਚਨਾ ਨੇੜੇ ਦੇ ਪੁਲਸ ਥਾਣੇ ਵਿਚ ਲਾਜ਼ਮੀ ਤੌਰ ’ਤੇ ਦਰਜ ਕਰਵਾਏ। ਇਸ ਦੇ ਨਾਲ ਹੀ ਮੈਰਿਜ ਪੈਲਸਾਂ, ਵਿਦਿਅਕ ਅਦਾਰਿਆਂ ਅਤੇ ਧਾਰਮਿਕ ਸਥਾਨਾਂ ’ਚ ਹਥਿਆਰ ਲਿਜਾਣ ’ਤੇ ਪਾਬੰਦੀ ਲਗਾਈ ਹੈ। ਸਾਈਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸਦੀ ਪਹਿਚਾਣ ਬਾਰੇ ਸਾਈਬਰ ਕੈਫੇ ਦੇ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫੇ ਦਾ ਪ੍ਰਯੋਗ ਨਾ ਕਰਨ ਦਿੱਤਾ ਜਾਵੇ।
ਇਹ ਵੀ ਪੜ੍ਹੋ- ਪੰਜਾਬ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਛੇਹਰਟਾ ਕਤਲ ਕਾਂਡ ਮਾਮਲੇ 'ਚ 2 ਮੁੱਖ ਸ਼ੂਟਰ ਗ੍ਰਿਫ਼ਤਾਰ
ਵਾਹਨਾਂ ਦੇ ਅੱਗੇ-ਪਿੱਛੇ ਰਿਫਲੈਕਟਰ ਲਗਾਉਣੇ ਲਾਜ਼ਮੀ ਕੀਤੇ ਗਏ ਹਨ। ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲਗਾਈ ਗਈ ਹੈ। ਬਿਨਾਂ ਮਨਜ਼ੂਰੀ ਦੇ ਖੂਹ/ਬੋਰ ਨਹੀਂ ਪੁੱਟੇ ਜਾ ਸਕਣਗੇ। ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਓਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਸਬੂਤ ਲੈਣਾ ਲਾਜ਼ਮੀ ਹੈ। ਧਾਰਮਿਕ ਅਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀ ਕਮੇਟੀਆਂ/ ਬੋਰਡ/ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਜ਼ਿਲਾ ਗੁਰਦਾਸਪੁਰ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਦੀ ਡਿਊਟੀ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ 08 ਵਜੇ ਤੋਂ ਲੈ ਕੇ ਸਵੇਰੇ 05 ਵਜੇ ਤੱਕ ਗਸ਼ਤ ਠੀਕਰੀ ਪਹਿਰਾ/ਰਾਖੀ ਲਈ ਲਗਾਈ ਜਾਂਦੀ ਹੈ। ਘੜੂਕਿਆਂ ਦੀ ਸਵਾਰੀ ਅਤੇ ਸਕੂਲੀ ਬੱਚਿਆਂ ਨੂੰ ਘੜੂਕਿਆਂ ’ਤੇ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾਈ। ਬਿਨਾਂ ਥਾਣੇ ਇਤਲਾਹ ਕੀਤੇ ਨਵੇਂ ਕਿਰਾਏਦਾਰ ਨਾ ਰੱਖੇ ਜਾਣ। ਅੰਬ ਦੇ ਦਰੱਖਤਾਂ ਦੀ ਕਟਾਈ ’ਤੇ ਰੋਕ ਲਗਾਈ ਹੈ।
ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ ਚੱਲਣਗੀਆਂ ਸਪੈਸ਼ਲ ਐਕਸਪ੍ਰੈੱਸ ਟ੍ਰੇਨਾਂ, ਇਹ ਹੋਣਗੇ stoppage
ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ। ਪ੍ਰਾਈਵੇਟ ਗੱਡੀਆਂ ਜਿਨ੍ਹਾਂ ਦਾ ਰੰਗ, ਚਿੰਨ੍ਹ੍, ਸ਼ਕਲ ਅਤੇ ਡਿਜ਼ਾਈਨ ਸੈਨਾ ਦੀਆਂ ਮੋਟਰ ਗੱਡੀਆਂ ਨਾਲ ਮਿਲਦੇ ਜੁਲਦੇ ਹਨ, ਉਨ੍ਹਾਂ ’ਤੇ ਪਾਬੰਦੀ ਲਗਾਈ ਹੈ। ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਣ ਤੋਂ ਪਹਿਲਾਂ ਗਊ ਵੰਸ਼ ਦੀ ਢੋਆ ਢੁਆਈ ’ਤੇ ਪਾਬੰਦੀ ਹੈ। ਅੰਤਰਰਾਸ਼ਟਰੀ ਸਰਹੱਦ ਨੇੜੇ ਉੱਚੀਆਂ ਫ਼ਸਲਾਂ, ਰੁੱਖ ਤੇ ਉੱਚੀਆਂ ਇਮਾਰਤਾਂ ਬਣਾਉਣ ’ਤੇ ਪਾਬੰਦੀ ਹੈ।
ਇਹ ਵੀ ਪੜ੍ਹੋ- ਪੰਜਾਬ: ਪਿਓ-ਧੀ ਦੀਆਂ ਸੜਕ 'ਤੇ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
ਪਸ਼ੂਆਂ ਦੇ ਸੀਮਨ ਦਾ ਅਨ-ਅਧਿਕਾਰਤ ਤੌਰ ’ਤੇ ਭੰਡਾਰ ਕਰਨ, ਟਰਾਂਸਪੋਰਟ ਕਰਨ, ਵਰਤਣ ਜਾਂ ਵੇਚਣ ’ਤੇ ਰੋਕ ਲਗਾਈ ਗਈ ਹੈ। ਧਾਰਾ 144 ਤਹਿਤ ਪਬਲਿਕ ਥਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ । ਸਵੇਰੇ 7:00 ਵਜੇ ਤੋਂ ਰਾਤ 10:00 ਵਜੇ ਤੱਕ ਗੁਰਦਾਸਪੁਰ ਸ਼ਹਿਰ ਵਿਚੋਂ ਟਰੱਕਾਂ ਸਮੇਤ ਹੈਵੀ ਗੱਡੀਆਂ ਦੇ ਲੰਘਣ ’ਤੇ ਪਾਬੰਦੀ ਲਗਾਈ। ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਹੈ।
ਲਿਟਲ ਫਲਾਵਰ ਕਾਨਵੈਂਟ ਸਕੂਲ ਗੁਰਦਾਸਪੁਰ ਦੇ ਸਕੂਲ ਗੇਟ ਤੋਂ ਬਾਹਰ ਗੱਡੀਆਂ ਮੋਟਰਾਂ, ਮੋਟਰ ਸਾਈਕਲਾਂ ਜਾਂ ਕਿਸੇ ਵੀ ਤਰਾਂ ਦੇ ਟਰਾਂਸਪੋਰਟ ਸਾਧਨ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਉਤਾਰਨ ਤੇ ਚੜ੍ਹਾਉਣ ਦੀ ਮੁਕੰਮਲ ਪਾਬੰਦੀ ਲਗਾਈ ਹੈ। ਬੀ. ਐੱਸ. ਐੱਨ. ਐੱਲ. ਚੌਕ ਤੋਂ ਗੁਰੂ ਰਵਿਦਾਸ ਚੌਕ ਤੱਕ ਸੜਕ ਸਵੇਰੇ ਸ਼ਾਮ ਹੋਵੇਗੀ ਨੋ ਵਹੀਕਲ ਜੋਨ ਹੈ। ਪਾਬੰਦੀ ਦੇ ਇਹ ਹੁਕਮ 21 ਨਵੰਬਰ ਤੋਂ 19 ਜਨਵਰੀ 2026 ਤੱਕ ਲਾਗੂ ਰਹਿਣਗੇ।
