ਪੰਜਾਬ ''ਚ ਪਵੇਗੀ ਕੜਾਕੇ ਦੀ ਠੰਡ, ਕਰ ਲਓ ਪਹਿਲਾਂ ਹੀ ਤਿਆਰੀ, ਅਗਲੇ ਹਫ਼ਤੇ ਤੋਂ...
Sunday, Nov 02, 2025 - 12:53 PM (IST)
ਜਲੰਧਰ- ਪੰਜਾਬ 'ਚ ਇਸ ਵਾਰ ਕੜਾਕੇ ਦੀ ਠੰਡ ਪਵੇਗੀ। ਇਸ ਦਾ ਅਨੁਮਾਨ ਪਹਾੜਾਂ 'ਤੇ ਪੈ ਰਹੀ ਬਰਫ਼ਬਾਰੀ ਤੋਂ ਲਗਾਇਆ ਜਾ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਪਹਾੜਾਂ 'ਤੇ ਬਰਫ਼ ਪੈਣ ਕਾਰਨ ਇਸ ਦਾ ਪ੍ਰਭਾਵ ਜ਼ਮੀਨੀ ਪੱਧਰ 'ਤੇ ਵੀ ਵੇਖਣ ਨੂੰ ਮਿਲੇਗਾ। ਹਾਲਾਂਕਿ ਸਵੇਰੇ ਸ਼ਾਮ ਨੂੰ ਠੰਡੀਆਂ ਹਾਵਾਵਾਂ ਦਾ ਅਸਰ ਨਜ਼ਰ ਆਉਣਾ ਵੀ ਸ਼ੁਰੂ ਹੋ ਗਿਆ ਹੈ, ਜਿਸ ਦਾ ਭਾਵ ਹੈ ਕਿ ਆਉਣ ਵਾਲੇ ਦਿਨ ਯਾਨੀ ਕਿ ਅਗਲੇ ਹਫ਼ਤੇ ਤੱਕ ਠੰਡ ਆਪਣਾ ਜ਼ੋਰ ਦਿਖਾ ਦੇਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਫਿਰ ਅੱਤਵਾਦੀਆਂ ਦੇ 2 ਹੋਰ ਸਾਥੀ ਗ੍ਰਿਫ਼ਤਾਰ, ਟਾਰਗੇਟ ਕਿਲਿੰਗ ਦਾ ਸੀ ਇਰਾਦਾ, DGP ਨੇ ਕੀਤਾ ਖੁਲਾਸਾ
ਇਸ ਤੋਂ ਇਲਾਵਾ ਲੋਕਾਂ ਨੂੰ ਪਹਿਲਾਂ ਹੀ ਗਰਮ ਕੱਪੜੇ ਪਾਏ ਵੇਖਿਆ ਜਾ ਰਿਹਾ ਹੈ। ਸਰਦੀ ਦੀ ਸ਼ੁਰੂਆਤ 'ਚ ਲੋਕਾਂ ਨੇ ਆਪਣਾ ਬਚਾਅ ਕਰਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਪੰਜਾਬ-ਚੰਡੀਗੜ੍ਹ 'ਚ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਜਿਸ ਕਾਰਨ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਦਿਖਾਈ ਦੇ ਰਹੀ ਹੈ। ਮੌਸਮ ਵਿਭਾਗ ਨੇ 5 ਅਤੇ 6 ਨਵੰਬਰ ਨੂੰ ਸੂਬੇ ਵਿਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਵੱਲੋਂ ਫਿਲਹਾਲ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਅੱਤਵਾਦੀਆਂ ਨਾਲ ਜੁੜੇ ਗੈਂਗ ਦਾ ਪਰਦਾਫਾਸ਼, ਹਥਿਆਰ ਸਣੇ 2 ਗ੍ਰਿਫ਼ਤਾਰ
ਮੌਸਮ ਵਿਭਾਗ ਅਨੁਸਾਰ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਹ ਗੜਬੜੀ 4 ਨਵੰਬਰ ਤੋਂ ਸਰਗਰਮ ਹੋ ਜਾਵੇਗੀ। ਇਸਦਾ ਪ੍ਰਭਾਵ ਜੰਮੂ ਅਤੇ ਕਸ਼ਮੀਰ ਵਿਚ ਵਧੇਰੇ ਦੇਖਣ ਨੂੰ ਮਿਲੇਗਾ। ਹਾਲਾਂਕਿ ਇਹ 5 ਅਤੇ 6 ਨਵੰਬਰ ਨੂੰ ਪੰਜਾਬ ਨੂੰ ਵੀ ਪ੍ਰਭਾਵਿਤ ਕਰੇਗੀ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਇਨ੍ਹਾਂ ਦਿਨਾਂ ਵਿਚ ਬੱਦਲਵਾਈ ਰਹੇਗੀ ਅਤੇ ਕਈ ਥਾਈਂ ਦਰਮਿਆਨੀ ਤੋਂ ਭਾਰੀ ਬਾਰਿਸ਼ ਪੈ ਸਕਦੀ ਹੈ। ਇਸ ਦੇ ਨਾਲ ਹੀ ਠੰਡ ਵਿਚ ਵੀ ਵਾਧਾ ਹੋਵੇਗਾ।
ਇਹ ਵੀ ਪੜ੍ਹੋ- ਹਾਏ ਨੀ ਚਾਈਨਾ ਡੋਰੇ ! 3 ਸਾਲ ਦੀ ਮਾਸੂਮ, ਮੂੰਹ 'ਤੇ ਲੱਗੇ 65 ਟਾਂਕੇ
ਮੌਸਮ ਵਿਭਾਗ ਦੇ ਤਾਜ਼ਾ ਰਿਪੋਰਟ ਅਨੁਸਾਰ, ਅਗਲੇ ਚਾਰ ਤੋਂ ਪੰਜ ਦਿਨਾਂ ਵਿਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 2 ਡਿਗਰੀ ਤੱਕ ਘੱਟ ਸਕਦਾ ਹੈ। ਇਸ ਨਾਲ ਸਵੇਰ ਤੇ ਸ਼ਾਮ ਦੇ ਸਮੇਂ ਹਵਾ 'ਚ ਠੰਡਕ ਮਹਿਸੂਸ ਹੋਣੀ ਸ਼ੁਰੂ ਹੋ ਜਾਵੇਗੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ 'ਚ ਧੁੰਦ ਪੈਣੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਸਵੇਰ ਤੋਂ ਠੰਡੀਆਂ ਹਵਾਵਾਂ ਮਹਿਸੂਸ ਹੋ ਰਹੀਆਂ ਹਨ। ਪੇਂਡੂ ਇਲਾਕਿਆਂ ਵਿੱਚ ਲੋਕ ਹੁਣ ਸਵੇਰ-ਸ਼ਾਮ ਹਲਕੇ ਗਰਮ ਕੱਪੜਿਆਂ ਦਾ ਸਹਾਰਾ ਲੈ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
