ਗਰਮੀ ਦਾ ਕਹਿਰ! ਅਗਲੇ 6 ਦਿਨਾਂ ’ਚ ਪੰਜਾਬ ਸਣੇ ਉੱਤਰ-ਪੱਛਮ ਭਾਰਤ ’ਚ ਲੂ ਦਾ ਅਲਰਟ

Saturday, Apr 05, 2025 - 12:30 AM (IST)

ਗਰਮੀ ਦਾ ਕਹਿਰ! ਅਗਲੇ 6 ਦਿਨਾਂ ’ਚ ਪੰਜਾਬ ਸਣੇ ਉੱਤਰ-ਪੱਛਮ ਭਾਰਤ ’ਚ ਲੂ ਦਾ ਅਲਰਟ

ਨਵੀਂ ਦਿੱਲੀ, (ਭਾਸ਼ਾ)- ਭਾਰਤ ਮੌਸਮ ਵਿਗਿਆਨ ਵਿਭਾਗ (ਆਈ. ਐੱਮ. ਡੀ.) ਨੇ ਅਗਲੇ 6 ਦਿਨਾਂ ਵਿਚ ਉੱਤਰ-ਪੱਛਮੀ ਭਾਰਤ ਵਿਚ ਗਰਮੀ ਵਧਣ ਦਾ ਅਲਰਟ ਜਾਰੀ ਕੀਤਾ ਹੈ। ਦਿੱਲੀ ਵਿਚ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਉਮੀਦ ਹੈ। ਵਿਭਾਗ ਮੁਤਾਬਕ ਪ੍ਰਭਾਵਿਤ ਖੇਤਰਾਂ ਵਿਚ ਦੱਖਣੀ ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਪੰਜਾਬ, ਗੁਜਰਾਤ, ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਸ਼ਾਮਲ ਹਨ। ਆਈ. ਐੱਮ. ਡੀ. ਨੇ ਦੱਸਿਆ ਕਿ ਇਸ ਸਮੇਂ ਦੌਰਾਨ ਮੱਧ ਅਤੇ ਉੱਤਰ-ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿਚ ਵੱਧ ਤੋਂ ਵੱਧ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ।

ਵਿਭਾਗ ਨੇ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਕਿਹਾ ਸੀ ਕਿ ਅਪ੍ਰੈਲ ਤੋਂ ਜੂਨ ਤੱਕ ਭਾਰਤ ਵਿਚ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ, ਨਾਲ ਹੀ ਮੱਧ ਅਤੇ ਪੂਰਬੀ ਭਾਰਤ ਅਤੇ ਉੱਤਰ-ਪੱਛਮੀ ਮੈਦਾਨੀ ਇਲਾਕਿਆਂ ਵਿਚ ਲੂ ਚੱਲਣ ਦੀ ਸੰਭਾਵਨਾ ਹੈ। ਜਿਨ੍ਹਾਂ ਸੂਬਿਆਂ ਵਿਚ ਆਮ ਨਾਲੋਂ ਵੱਧ ਲੂ ਵਾਲੇ ਦਿਨ ਰਹਿਣ ਦੀ ਉਮੀਦ ਹੈ, ਉਨ੍ਹਾਂ ਵਿਚ ਰਾਜਸਥਾਨ, ਗੁਜਰਾਤ, ਹਰਿਆਣਾ, ਪੰਜਾਬ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਓਡਿਸ਼ਾ, ਛੱਤੀਸਗੜ੍ਹ, ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦੇ ਉੱਤਰੀ ਹਿੱਸੇ ਅਤੇ ਤਾਮਿਲਨਾਡੂ ਸ਼ਾਮਲ ਹਨ। ਇਸ ਸਮੇਂ ਦੌਰਾਨ ਉੱਤਰ ਪ੍ਰਦੇਸ਼ (ਪੂਰਬੀ ਖੇਤਰ), ਝਾਰਖੰਡ, ਛੱਤੀਸਗੜ੍ਹ ਅਤੇ ਓਡਿਸ਼ਾ ਵਰਗੇ ਕੁਝ ਸੂਬਿਆਂ ਵਿਚ 10 ਤੋਂ 11 ਦਿਨਾਂ ਤੱਕ ਲੂ ਚੱਲ ਸਕਦੀ ਹੈ।


author

Rakesh

Content Editor

Related News