ਪੰਜਾਬ ''ਚ ਮਿਲੀ ਸਿਰਕਟੀ ਲਾਸ਼! ਹਾਲਾਤ ਦੇਖ ਲੋਕਾਂ ਦੇ ਉੱਡੇ ਹੋਸ਼
Tuesday, Jun 09, 2026 - 07:01 PM (IST)
ਪਟਿਆਲਾ (ਬਲਜਿੰਦਰ ਪੰਜੋਲਾ) : ਪਟਿਆਲਾ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਨੇੜਲੇ ਪਿੰਡ ਪਸਿਆਣਾ ਤੋਂ ਅੱਗੇ ਕਕਰਾਲਾ ਦੇ ਕੋਲ ਨਹਿਰ ਵਿੱਚੋਂ ਇੱਕ ਸੱਤ-ਅੱਠ ਸਾਲ ਦੇ ਬੱਚੇ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਲਾਸ਼ ਬਹੁਤ ਹੀ ਖ਼ਰਾਬ ਹਾਲਤ 'ਚ ਮਿਲੀ ਹੈ।
ਭੋਲੇ ਸ਼ੰਕਰ ਡਾਈਵਰਸ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਟੀਮ ਦੇ ਗੋਤਾਖੋਰਾਂ ਨੂੰ ਨਹਿਰ ਵਿੱਚੋਂ ਇਹ ਲਾਸ਼ ਬਰਾਮਦ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਬੱਚੇ ਦੀ ਉਮਰ ਲਗਭਗ ਸੱਤ ਤੋਂ ਅੱਠ ਸਾਲ ਦੇ ਕਰੀਬ ਜਾਪਦੀ ਹੈ। ਮਿਲੀ ਜਾਣਕਾਰੀ ਮੁਤਾਬਕ ਬੱਚੇ ਦੇ ਪੈਰ ਬੰਨੇ ਹੋਏ ਸਨ। ਲਾਸ਼ ਦਾ ਸਿਰ ਕੱਟਿਆ ਹੋਇਆ ਸੀ ਤੇ ਇਸ ਦੇ ਧੜ 'ਤੇ ਸਿਰ ਮੌਜੂਦ ਨਹੀਂ ਸੀ।
ਲਾਸ਼ ਨੂੰ ਗੋਤਾਖੋਰਾਂ ਦੀ ਮਦਦ ਨਾਲ ਨਹਿਰ ਵਿੱਚੋਂ ਬਾਹਰ ਕੱਢ ਕੇ ਤੁਰੰਤ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਸਥਾਨਕ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਸਕੇ ਅਤੇ ਬੱਚੇ ਦੀ ਪਛਾਣ ਕੀਤੀ ਜਾ ਸਕੇ। ਪੁਲਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਕਤਲ ਦਾ ਮਾਮਲਾ ਹੈ ਜਾਂ ਕਿਸੇ ਹੋਰ ਸਾਜ਼ਿਸ਼ ਦਾ ਹਿੱਸਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
