ਹੁਣ ਹਫ਼ਤੇ ਦੇ 7 ਦਿਨ ਖੁੱਲ੍ਹਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

Thursday, Apr 07, 2022 - 12:10 PM (IST)

ਹੁਣ ਹਫ਼ਤੇ ਦੇ 7 ਦਿਨ ਖੁੱਲ੍ਹਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

ਬਰਨਾਲਾ (ਵਿਵੇਕ ਸਿੰਧਵਾਨੀ) : ਜ਼ਿਲ੍ਹਾ ਵਾਸੀਆਂ ਨੂੰ ਬਿਹਤਰੀਨ ਸੇਵਾਵਾਂ ਮੁਹੱਈਆ ਕਰਾਉਣ ਲਈ ਸੇਵਾ ਕੇਂਦਰ ਹਫ਼ਤੇ ਦੇ 7 ਦਿਨ ਖੁੱਲ੍ਹੇ ਰਹਿਣਗੇ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਨੇ ਦੱਸਿਆ ਕਿ ਹੁਣ ਸੇਵਾ ਕੇਂਦਰ ਐਤਵਾਰ ਵੀ ਖੁੱਲ੍ਹਣਗੇ ਅਤੇ ਸਟਾਫ਼ ਸ਼ਿਫਟਾਂ ’ਚ ਕੰਮ ਕਰੇਗਾ।

ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 7 ਅਪ੍ਰੈਲ 2022 ਤੋਂ 7 ਮਈ 2022 ਤੱਕ ਬਦਲ ਕੇ (ਸੋਮਵਾਰ ਤੋਂ ਸ਼ੁੱਕਰਵਾਰ) ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਕੀਤਾ ਗਿਆ ਹੈ, ਜਦੋਂ ਕਿ ਸ਼ਨੀਵਾਰ ਤੇ ਐਤਵਾਰ ਸਮਾਂ ਸਵੇਰ 8 ਤੋਂ ਸ਼ਾਮ 4 ਵਜੇ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਕੁੱਲ 13 ਸੇਵਾ ਕੇਂਦਰ ਸੇਵਾਵਾਂ ਦੇ ਰਹੇ ਹਨ। ਬਰਨਾਲਾ ਸਬ ਡਵੀਜ਼ਨ ਅਧੀਨ 7 ਸੇਵਾ ਕੇਂਦਰ ਚੱਲ ਰਹੇ ਹਨ, ਜਦੋਂ ਕਿ ਤਪਾ ਸਬ ਡਵੀਜ਼ਨ ਅਧੀਨ 6 ਸੇਵਾ ਕੇਂਦਰ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ।
 


author

Babita

Content Editor

Related News