15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ

Sunday, Sep 06, 2026 - 03:34 PM (IST)

15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ

ਚੰਡੀਗੜ੍ਹ: 15 ਸਤੰਬਰ ਨੂੰ ਪੰਜਾਬ ਦੇ ਸਾਰੇ ਸੇਵਾ ਕੇਂਦਰ ਪੂਰੀ ਤਰ੍ਹਾਂ ਬੰਦ ਰਹਿਣਗੇ ਤੇ ਲੋਕਾਂ ਦੇ ਕੰਮਕਾਜ ਪੂਰੀ ਤਰ੍ਹਾਂ ਠੱਪ ਰਹਿਣਗੇ। ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 15 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ ਹੈ। 

ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ 15 ਸਤੰਬਰ ਨੂੰ ਸੇਵਾ ਕੇਂਦਰਾਂ ਵਿਚ ਕੰਮਕਾਰ ਠੱਪ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਮੋਹਾਲੀ ਵਿਚ ਕਿਰਤ ਵਿਭਾਗ ਦੇ ਦਫ਼ਤਰ ਦੇ ਬਾਹਰ ਧਰਨਾ ਦੇਣਗੇ। ਇਸੇ ਦਿਨ ਮੁਲਾਜ਼ਮਾਂ ਵੱਲੋਂ ਸੰਘਰਸ਼ ਦੀ ਅਗਲੀ ਰਣਨੀਤੀ ਬਾਰੇ ਵੀ ਫ਼ੈਸਲਾ ਲਿਆ ਜਾਵੇਗਾ। 


author

Anmol Tagra

Content Editor

Related News