ਵੱਡੀ ਖ਼ਬਰ : ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ 'ਸੇਵਾ ਸਿੰਘ ਸੇਖਵਾਂ', ਕੇਜਰੀਵਾਲ ਨੇ ਕੀਤਾ ਸੁਆਗਤ

Thursday, Aug 26, 2021 - 03:21 PM (IST)

ਵੱਡੀ ਖ਼ਬਰ : ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ 'ਸੇਵਾ ਸਿੰਘ ਸੇਖਵਾਂ', ਕੇਜਰੀਵਾਲ ਨੇ ਕੀਤਾ ਸੁਆਗਤ

ਗੁਰਦਾਸਪੁਰ : ਅਧਿਆਪਕ ਤੋਂ ਸਿਆਸਤਦਾਨ ਬਣੇ ਸੇਵਾ ਸਿੰਘ ਸੇਖਵਾਂ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। 'ਆਪ' ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖ਼ੁਦ ਪਿੰਡ ਸੇਖਵਾਂ ਆ ਕੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ। ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ਤੋਂ ਪਹਿਲਾਂ ਅਕਾਲੀ ਦਲ ਡੈਮੋਕ੍ਰੇਟਿਕ ਦਾ ਹਿੱਸਾ ਸਨ ਪਰ ਸੇਖਵਾਂ ਪਾਰਟੀ 'ਚ ਜ਼ਿਆਦਾ ਸਰਗਰਮ ਨਾ ਰਹੇ।

ਇਹ ਵੀ ਪੜ੍ਹੋ : ਪੰਜਾਬ 'ਚ ਤਖ਼ਤਾ ਪਲਟ ਦੀਆਂ ਕੋਸ਼ਿਸ਼ਾਂ ਵਿਚਾਲੇ ਸੋਨੀਆ ਗਾਂਧੀ ਨੇ ਕੈਪਟਨ ਨੂੰ ਕੀਤਾ ਫੋਨ, ਕਹੀ ਵੱਡੀ ਗੱਲ

ਕੁੱਝ ਦਿਨ ਪਹਿਲਾਂ ਇਹ ਖ਼ਬਰ ਆਈ ਕਿ ਸੇਵਾ ਸਿੰਘ ਸੇਖਵਾਂ ਨੇ 'ਆਪ' ਦੇ ਸਹਿ-ਇੰਚਾਰਜ ਰਾਘਵ ਚੱਢਾ ਨਾਲ ਮੋਹਾਲੀ 'ਚ ਮੁਲਾਕਾਤ ਸੀ, ਉੱਥੇ ਹੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਪ੍ਰੋਗਰਾਮ ਤੈਅ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਅੱਜ ਪਿੰਡ ਸੇਖਵਾਂ 'ਚ ਦੋਵੇਂ ਆਗੂਆਂ ਨੇ ਮੁਲਾਕਾਤ ਕੀਤੀ ਅਤੇ ਸੇਵਾ ਸਿੰਘ ਸੇਖਵਾਂ ਨੇ ਝਾੜੂ ਫੜ੍ਹ ਲਿਆ। ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਆਪ ਸੁਪਰੀਮੋ ਕੇਜਰੀਵਾਲ ਉਨ੍ਹਾਂ ਵਰਗੇ ਇਕ ਸਧਾਰਨ ਬੰਦੇ ਦੀ ਖ਼ਬਰ ਲੈਣ ਇੱਥੇ ਪਹੁੰਚੇ ਹਨ ਅਤੇ ਉਨ੍ਹਾਂ ਵਰਗਾ ਮਹਾਨ ਵਿਅਕਤੀ ਕੋਈ ਨਹੀਂ ਹੈ। ਇਸ ਮੌਕੇ ਅਕਾਲੀ ਦਲ ਨਾਲ ਰੋਸ ਪ੍ਰਗਟ ਕਰਦਿਆਂ ਸੇਖਵਾਂ ਨੇ ਕਿਹਾ ਕਿ ਸਾਡੀ ਤਿੰਨ ਪੀੜ੍ਹੀਆਂ ਦੀ ਸੇਵਾ ਹੋਣ ਦੇ ਬਾਵਜੂਦ ਇਕ ਵੀ ਅਕਾਲੀ ਦਲ ਦਾ ਇਕ ਵੀ ਸਾਥੀ ਉਨ੍ਹਾਂ ਦੀ ਖ਼ਬਰ ਲੈਣ ਨਹੀਂ ਆਇਆ।

ਇਹ ਵੀ ਪੜ੍ਹੋ : ਵਿਆਹ ਦੀ ਵਰ੍ਹੇਗੰਢ ਦੇ ਅਗਲੇ ਦਿਨ ਵਿਆਹੁਤਾ ਨੇ ਲਿਆ ਫ਼ਾਹਾ, ਖ਼ੁਦਕੁਸ਼ੀ ਨੋਟ 'ਚ ਖੋਲ੍ਹਿਆ ਸਹੁਰਿਆਂ ਦਾ ਕਾਲਾ ਚਿੱਠਾ

ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ। ਕੇਜਰੀਵਾਲ ਨੇ ਕਿਹਾ ਕਿ ਸੇਵਾ ਸਿੰਘ ਸੇਖਵਾਂ ਅਤੇ ਉਨ੍ਹਾਂ ਦੇ ਪਿਤਾ ਜੀ ਦਾ ਪੰਜਾਬ ਦੀ ਸਿਆਸਤ 'ਚ ਵੱਡਾ ਯੋਗਦਾਨ ਰਿਹਾ ਹੈ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਕੁੱਝ ਦਿਨ ਪਹਿਲਾਂ ਹੀ ਪਤਾ ਲੱਗਾ ਸੀ ਕਿ ਉਹ ਸੇਵਾ ਸਿੰਘ ਸੇਖਵਾਂ ਬੀਮਾਰ ਹਨ ਤਾਂ ਉਹ ਉਨ੍ਹਾਂ ਦੇ ਘਰ ਅੱਜ ਉਨ੍ਹਾਂ ਦਾ ਹਾਲ ਜਾਨਣ ਆਏ ਹਨ। ਇਸ ਮੌਕੇ ਕੇਜਰੀਵਾਲ ਨੇ ਸੇਵਾ ਸਿੰਘ ਸੇਖਵਾਂ ਦੀ ਸਿਹਤਯਾਬੀ ਅਤੇ ਲੰਬੀ ਉਮਰ ਦੀ ਦੁਆ ਕੀਤੀ। ਕੇਜਰੀਵਾਲ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸੇਵਾ ਸਿੰਘ ਸੇਖਵਾਂ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਨੇ ਕਸ਼ਮੀਰ ਨੂੰ ਲੈ ਕੇ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਦਿੱਤੇ ਬਿਆਨ ਸੁਣੇ ਸਨ।

ਇਹ ਵੀ ਪੜ੍ਹੋ : ਹਾਈਕੋਰਟ 'ਚ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦੀਆਂ ਰਿਪੋਰਟਾਂ ਦੀ ਜਾਂਚ ਬਾਰੇ 'ਨਵਜੋਤ ਸਿੱਧੂ' ਦਾ ਟਵੀਟ

ਉਨ੍ਹਾਂ ਕਿਹਾ ਕਿ ਕਸ਼ਮੀਰ ਤੋਂ ਲੈ ਕੇ ਕੰਨਿਆ ਕੁਮਾਰੀ ਤੱਕ ਭਾਰਤ ਇੱਕ ਹੈ ਅਤੇ ਸਾਨੂੰ ਕੋਈ ਵੱਖ ਨਹੀਂ ਕਰ ਸਕਦਾ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਅਤੇ ਇੱਥੇ ਕੋਈ ਵੀ ਬਿਆਨ ਸੋਚ-ਸਮਝ ਕੇ ਅਤੇ ਜ਼ਿੰਮੇਵਾਰੀ ਨਾਲ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮਿਸ਼ਨ ਹੈ ਕਿ ਅਸੀਂ ਅਜਿਹਾ ਪੰਜਾਬ ਬਣਾਈਏ, ਜਿੱਥੇ ਸੁੱਖ-ਚੈਨ ਹੋਵੇ, ਮੁਫ਼ਤ ਸਿੱਖਿਆ ਹੋਵੇ, ਬਿਜਲੀ ਸਸਤੀ ਹੋਵੇ ਅਤੇ ਇਲਾਜ ਵੀ ਵਧੀਆ ਹੋਵੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਇਕ ਚੰਗਾ ਪੰਜਾਬ ਸਿਰਜਣ ਦੇ ਮਕਸਦ ਨਾਲ ਲੜੀਆਂ ਜਾਣਗੀਆਂ। ਇਸ ਮੌਕੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ, ‘ਆਪ’ ਆਗੂ ਰਾਘਵ ਚੱਢਾ ਵੀ ਮੌਜੂਦ ਸਨ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News