ਸੁਲਤਾਨਪੁਰ ਲੋਧੀ 'ਚ ਦਰਦਨਾਕ ਹਾਦਸਾ, ਗੁਰਦੁਆਰਾ ਸਾਹਿਬ 'ਚ ਸੇਵਾ ਨਿਭਾਉਣ ਜਾ ਰਹੇ ਸੇਵਾਦਾਰ ਦੀ ਮੌਤ

04/27/2023 4:05:02 PM

ਕਪੂਰਥਲਾ (ਚੰਦਰ)- ਕਪੂਰਥਲਾ-ਸੁਲਤਾਨਪੁਰ ਲੋਧੀ ਸੜਕ 'ਤੇ ਪਿੰਡ ਰੰਧੀਰਪੁਰ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੁਰੂਘਰ ਦੇ ਸੇਵਾਦਾਰ ਦੀ ਮੌਤ ਹੋ ਗਈ। ਇਹ ਹਾਦਸਾ ਉਦੋਂ ਵਾਪਰਿਆਂ ਜਦੋਂ ਇੰਦਰਜੀਤ ਸਿੰਘ ਮੋਟਰਸਾਈਕਲ 'ਤੇ ਗੁਰਦੁਆਰਾ ਕੋਠੜੀ ਸਾਹਿਬ ਵਿਖੇ ਆਪਣੀ ਸੇਵਾ ਨਿਭਾਉਣ ਲਈ ਜਾ ਰਿਹਾ ਸੀ ਤਾਂ ਰਸਤੇ ਵਿਚ ਇਕ ਅਣਪਛਾਤੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤਰੁੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲਿਆਂਦਾ ਗਿਆ। ਜਿੱਥੇ ਉਸ ਦੀ ਹਾਲਾਤ ਗੰਭੀਰ ਹੋਣ ਦੇ ਚਲਦਿਆਂ ਉਸ ਨੂੰ ਮੁੱਢਲੀ ਸਹਾਇਤਾ ਦੇਣ ਮਗਰੋਂ ਰੈਫਰ ਕਰ ਦਿੱਤਾ ਗਿਆ ਪਰ ਰਸਤੇ ਵਿੱਚ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਉਪਰੰਤ ਕਾਰ ਚਾਲਕ ਫਰਾਰ ਹੋ ਗਿਆ ਸੀ, ਮ੍ਰਿਤਕ ਦੇ ਪਰਿਵਾਰ ਵੱਲੋਂ ਕਾਰ ਚਾਲਕ ਦੀ ਭਾਲ ਕਰਕੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ :  ਜਲੰਧਰ ਵਿਖੇ ਸਪਾ ਸੈਂਟਰ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਾਤ 'ਚ ਮਿਲੀਆਂ ਕੁੜੀਆਂ, ਸਮੱਗਰੀ ਵੀ ਹੋਈ ਬਰਾਮਦ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

shivani attri

This news is Content Editor shivani attri