ਅੰਮ੍ਰਿਤਸਰ ’ਚ ਵਾਪਰੀ ਦੁਖਦ ਘਟਨਾ : ਸੀਵਰੇਜ ’ਚ ਡਿੱਗਣ ਕਾਰਨ 2 ਸਾਲਾ ਬੱਚੇ ਦੀ ਮੌਤ (ਵੀਡੀਓ)

Monday, Jan 03, 2022 - 06:44 PM (IST)

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ’ਚ ਅੱਜ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਸੀਵਰੇਜ ਦਾ ਢੱਕਣ ਖੋਲ੍ਹਣ ’ਤੇ ਇਕ 2 ਸਾਲਾਂ ਮਾਸੂਮ ਬੱਚਾ ਉਸ ’ਚ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ ’ਚ ਮਾਤਮ ਛਾਇਆ। ਘਟਨਾ ਸਥਾਨ ’ਤੇ ਪਹੁੰਚੇ ਲੋਕਾਂ ਨੇ ਦੱਸਿਆ ਕਿ ਸੀਵਰੇਜ ਬਹੁਤ ਜ਼ਿਆਦਾ ਡੂੰਘਾ ਹੈ। ਜਿੰਨੀ ਦੇਰ ਤੱਕ ਬੱਚੇ ਨੂੰ ਸੀਵਰੇਜ ਤੋਂ ਬਾਹਰ ਕੱਢਿਆ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। 

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਉੱਤਰੀ ਅਧੀਨ ਆਉਂਦੀ ਮਜੀਠਾ ਰੋਡ ਦੇ ਰਾਮ ਨਗਰ ਵਿਖੇ ਵਾਪਰੀ ਹੈ। ਮਾਸੂਮ ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰ ਦੇ ਲੋਕਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਉਕਤ ਥਾਂ ’ਤੇ ਧਰਨਾ ਲੱਗਾ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਡੇਰਾ ਬਾਬਾ ਨਾਨਕ ’ਚ ਵੱਡੀ ਵਾਰਦਾਤ: ਕਾਂਗਰਸੀ ਆਗੂ ’ਤੇ ਚਲਾਈਆਂ ਗੋਲੀਆਂ, ਭਤੀਜੇ ਦੀ ਮੌਤ

ਪੀੜਤ ਪਰਿਵਾਰ ਨੇ ਪੁਲਸ ਨੂੰ ਬਿਆਨ ਦਰਜ ਕਰਵਾਉਂਦੇ ਹੋਏ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰ ਨੇ ਕਿਹਾ ਕਿ ਇਸ ਘਟਨਾ ਦੇ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। 


author

rajwinder kaur

Content Editor

Related News