ਸੀਵਰੇਜ ਸਾਫ਼ ਕਰਦੇ ਸਮੇਂ ਗੈਸ ਚੜ੍ਹਨ ਕਾਰਨ ਹੋਈ ਵਿਅਕਤੀ ਦੀ ਮੌਤ

05/14/2021 1:43:54 PM

ਅੰਮ੍ਰਿਤਸਰ (ਦੀਲਜੀਤ) - ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਸਥਿਤ ਰਾਮ ਨਗਰ ਕਾਲੋਨੀ ’ਚ ਸੀਵਰੇਜ ਸਾਫ਼ ਕਰ ਰਹੇ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਦੀ ਮੌਤ ਸੀਵਰੇਜ ਸਾਫ਼ ਕਰਦੇ ਸਮੇਂ ਚੜ੍ਹੀ ਗੈਸ ਦੇ ਕਾਰਨ ਹੋਈ ਹੈ। ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਨੇ ਸੀਵਰੇਜ ਵਾਲੇ ਵਿਅਕਤੀ ਦੀ ਲਾਸ਼ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢਵਾਇਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। 

ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਸ਼ਸ਼ੀ ਤੋਂ ਹੋਈ ਹੈ, ਜੋ ਪ੍ਰਾਇਵੇਟ ਨੌਕਰੀ ਕਰਦਾ ਸੀ। ਉਕਤ ਵਿਅਕਤੀ ਰਾਮ ਨਗਰ ਸਥਿਤ ਇਲਾਕੇ ’ਚ ਸੀਵਰੇਜ ਦੀ ਸਾਫ਼-ਸਫ਼ਾਈ ਕਰਦਾ ਹੋਇਆ ਨਜ਼ਰ ਆਉਂਦਾ ਸੀ। ਇਸ ਘਟਨਾ ਦੀ ਜਾਣਕਾਰੀ ਪੁਲਸ ਚੌਕੀ ਮਜੀਠਾ ਰੋਡ ਬਾਈਪਾਸ ਦੀ ਪੁਲਸ ਨੂੰ ਦਿੱਤੀ ਗਈ ਹੈ। ਦੂਜੇ ਪਾਸੇ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ : ਪਾਰਲਰ ਗਈ ਕੁੜੀ ਦਾ ‘ਕਤਲ’, ਲਾਸ਼ ’ਤੇ ਪਿਸਤੌਲ ਰੱਖ ਫ਼ਰਾਰ ਹੋਇਆ ਕਾਤਲ


rajwinder kaur

Content Editor

Related News