ਪੈਰ ਫਿਸਲਣ ਕਾਰਨ ਸੀਵਰੇਜ ਦੇ ਮੇਨ ਹੋਲ ’ਚ ਡਿੱਗਾ ਮਜ਼ਦੂਰ, ਹੋਈ ਮੌਤ
Friday, Jul 16, 2021 - 06:48 PM (IST)
ਬਟਾਲਾ/ਘੁਮਾਣ (ਬੇਰੀ, ਸਰਬਜੀਤ) - ਕਸਬਾ ਘੁਮਾਣ ਵਿਖੇ ਸੀਵਰੇਜ ਪਾਉਣ ਦੇ ਚੱਲ ਰਹੇ ਕੰਮ ਦੌਰਾਨ ਇਕ ਮਜ਼ਦੂਰ ਦਾ ਪੈਰ ਫਿਸਲਣ ਨਾਲ ਸੀਵਰੇਜ ਦੇ ਮੇਨ ਹੋਲ ’ਚ ਡਿੱਗਣ ਕਾਰਨ ਉਸ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੰਪਨੀ ਦੇ ਅਧਿਕਾਰੀ ਭੱਲਾ ਸਿੰਘ ਨੇ ਦੱਸਿਆ ਕਿ ਘੁਮਾਣ ’ਚ ਰੋਜ਼ਾਨਾ ਦੀ ਤਰ੍ਹਾਂ ਮਜ਼ਦੂਰ ਸੀਵਰੇਜ ਪਾਉਣ ਦਾ ਕੰਮ ਕਰ ਰਹੇ ਸਨ। ਦੁਪਹਿਰ ਕਰੀਬ ਇਕ ਵਜੇ ਸ਼ਮਸ਼ੇਰ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਬਿਹਾਰ ਦਾ ਕੰਮ ਕਰਦੇ ਹੋਏ ਅਚਾਨਕ ਪੈਰ ਫਿਸਲ ਗਿਆ, ਜਿਸ ਕਾਰਨ ਉਹ ਸੀਵਰੇਜ ਦੇ ਮੇਨ ਹੇਲ ’ਚ ਜਾ ਡਿੱਗਾ ਅਤੇ ਬੇਹੋਸ਼ ਹੋ ਗਿਆ।
ਪੜ੍ਹੋ ਇਹ ਵੀ ਖ਼ਬਰ - ਸਾਬਕਾ ਫ਼ੌਜੀ ਦੇ ਕਤਲ ਦੀ ਇਸ ਸ਼ਖ਼ਸ ਨੇ ‘ਫੇਸਬੁੱਕ’ ’ਤੇ ਲਈ ਜ਼ਿੰਮੇਵਾਰੀ, ਕੀਤਾ ਇਕ ਹੋਰ ਵੱਡਾ ਖ਼ੁਲਾਸਾ
ਭੱਲਾ ਸਿੰਘ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਉਨ੍ਹਾਂ ਸ਼ਮਸ਼ੇਰ ਸਿੰਘ ਨੂੰ ਘੁਮਾਣ ਦੇ ਸਰਕਾਰੀ ਹਸਪਤਾਲ ’ਚ ਇਲਾਜ ਲਈ ਲਿਆਂਦਾ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਓਧਰ ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੋਏ ਥਾਣਾ ਘੁਮਾਣ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈਣ ਤੋਂ ਬਾਅਦ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਕਾਰਵਾਈ ਜਾਰੀ ਸੀ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਨਵਜੋਤ ਸਿੱਧੂ ਬਣੇ ਪੰਜਾਬ ਕਾਂਗਰਸ ਦੇ 'ਨਵੇਂ ਪ੍ਰਧਾਨ', ਜਾਖੜ ਦੀ ਛੁੱਟੀ!