ਸੀਵਰੇਜ ਪਲਾਂਟ 'ਚੋਂ ਮਿਲੀ ਨੌਜਵਾਨ ਦੀ ਮੋਟਰਸਾਈਕਲ ਨਾਲ ਬੰਨ੍ਹੀ ਲਾਸ਼ (ਵੀਡੀਓ)
Friday, Jun 29, 2018 - 06:31 PM (IST)
ਸੁਲਤਾਨਪੁਰ ਲੋਧੀ (ਧੀਰ, ਰਣਜੀਤ ਸਿੰਘ) : ਸ਼ੁੱਕਰਵਾਰ ਸਵੇਰੇ ਸਥਾਨਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਦੇ ਨਜ਼ਦੀਕ ਸੈਦੂਵਾਲ ਮਾਰਗ 'ਤੇ ਸਥਿਤ ਟੀਰਟਮੈਂਟ ਪਲਾਂਟ 'ਚ ਇਕ ਨੌਜਵਾਨ ਦੀ ਮੋਟਰਸਾਈਕਲ ਨਾਲ ਬੰਨ੍ਹੀ ਹੋਈ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਸੀਵਰੇਜ ਪਲਾਂਟ ਦੇ ਕਰਮਚਾਰੀ ਪਲਾਂਟ ਦਾ ਚੱਕਰ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਸੀਵਰੇਜ ਦੇ ਪਾਣੀ ਵਿਚ ਇਕ ਪੈਰ ਨਜ਼ਰ ਆਇਆ, ਜਿਸ ਦੀ ਸੂਚਨਾ ਉਨ੍ਹਾਂ ਤੁਰੰਤ ਪੁਲਸ ਨੂੰ ਦਿੱਤੀ।
ਮੌਕੇ 'ਤੇ ਪਹੁੰਚੀ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਬਾਹਰ ਕਢਵਾਇਆ ਜੋ ਕਿ ਮੋਟਰਸਾਈਕਲ ਨਾਲ ਬੰਨ੍ਹੀ ਹੋਈ ਸੀ। ਲਾਸ਼ 'ਤੇ ਡੂੰਘੇ ਜ਼ਖਮਾਂ ਦੇ ਨਿਸ਼ਾਨ ਵੀ ਪਾਏ ਗਏ। ਪੁਲਸ ਮੁਤਾਬਕ ਮਾਮਲਾ ਕਤਲ ਦਾ ਲੱਗ ਰਿਹਾ ਹੈ। ਜਿਸ ਮੋਟਰਸਾਈਕਲ ਨਾਲ ਨੌਜਵਾਨ ਨੂੰ ਬੰਨ੍ਹ ਕੇ ਸੁੱਟਿਆ ਗਿਆ ਸੀ, ਉਸ ਦਾ ਨੰਬਰ ਪੀ. ਬੀ. 67 ਬੀ 4935 ਹੈ, ਜਿਸ ਦੇ ਹੈੱਡ ਲਾਈਟ 'ਤੇ ਬਾਗੀ ਲਿਖਿਆ ਹੋਇਆ ਸੀ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।