ਸਿਹਤ ਵਿਭਾਗ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਲਿੰਗ ਦੱਸਣ ਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Friday, Dec 15, 2023 - 03:31 AM (IST)

ਸਿਹਤ ਵਿਭਾਗ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਲਿੰਗ ਦੱਸਣ ਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਪਟਿਆਲਾ (ਕੰਵਲਜੀਤ) : ਸਿਹਤ ਵਿਭਾਗ ਬਰਨਾਲਾ ਅਤੇ ਪਟਿਆਲਾ ਦੀ ਟੀਮ ਵੱਲੋਂ ਸਾਂਝੇ ਤੌਰ 'ਤੇ ਗੈਰ-ਕਾਨੂੰਨੀ ਢੰਗ ਨਾਲ ਲੜਕਾ-ਲੜਕੀ ਦੱਸਣ ਸਬੰਧੀ ਟੈਸਟ ਅਤੇ ਗਰਭਪਾਤ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਫਾਸ਼ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਸਬੀਰ ਸਿੰਘ ਔਲਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਇਕ ਵਿਅਕਤੀ ਤੇ ਔਰਤ ਦੇ ਘਰ ਵਿੱਚ ਜਿਨ੍ਹਾਂ ਕੋਲ ਕੋਈ ਮੈਡੀਕਲ ਡਿਗਰੀ ਨਹੀਂ ਹੈ, ਲੰਮੇ ਸਮੇਂ ਤੋਂ ਪਟਿਆਲਾ ਸ਼ਹਿਰ 'ਚ ਲੜਕਾ-ਲੜਕਾ ਦੱਸਣ ਸਬੰਧੀ ਟੈਸਟ ਅਤੇ ਗਰਭਪਾਤ ਕਰਦੇ ਹਨ।

ਇਹ ਵੀ ਪੜ੍ਹੋ : ਸ਼ੱਕੀ ਹਾਲਤ 'ਚ ਮਾਪਿਆਂ ਦਾ ਇਕਲੌਤਾ ਪੁੱਤ ਗਾਇਬ, ਪਤਨੀ ਨੂੰ IELTS ਸੈਂਟਰ ਛੱਡਣ ਗਿਆ ਮੁੜ ਨਹੀਂ ਪਰਤਿਆ ਘਰ

ਡਾ. ਔਲਖ ਨੇ ਦੱਸਿਆ ਕਿ ਉਨ੍ਹਾਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਸਟਿੰਗ ਆਪ੍ਰੇਸ਼ਨ ਕੀਤਾ, ਜਿਸ ਤਹਿਤ ਕਾਰਵਾਈ ਕਰਦਿਆਂ ਸਿਹਤ ਵਿਭਾਗ ਬਰਨਾਲਾ ਦੀ ਟੀਮ ਵੱਲੋਂ ਤੁਰੰਤ ਐਕਸ਼ਨ ਲੈਂਦਿਆਂ ਗੁਪਤ ਰੇਡ ਕੀਤੀ ਗਈ ਅਤੇ ਪਟਿਆਲਾ ਦੇ ਪਿੰਡ ਚੌਰਾ ਦੇ ਇਕ ਘਰ 'ਚ ਮੁਲਜ਼ਮ ਨੂੰ ਰੰਗੇ ਹੱਥੀਂ ਟੈਸਟ ਕਰਦਿਆਂ ਫੜ ਲਿਆ ਗਿਆ। ਇਸ ਦੌਰਾਨ ਗਰਭਪਾਤ ਕਰਨ ਵਾਲਾ ਸਾਜ਼ੋ-ਸਾਮਾਨ ਅਤੇ ਵੱਡੀ ਮਾਤਰਾ ਵਿੱਚ ਦਵਾਈਆਂ ਬਰਾਮਦ ਕੀਤੀਆਂ ਗਈਆਂ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News