ਪੰਜਾਬ 'ਚ ਦੇਹ ਵਪਾਰ ਦਾ ਪਰਦਾਫਾਸ਼, ਇਤਰਾਜ਼ਯੋਗ ਹਾਲਤ 'ਚ ਫੜ੍ਹੀਆਂ ਕੁੜੀਆਂ
Tuesday, Nov 12, 2024 - 02:33 PM (IST)
ਜ਼ੀਰਕਪੁਰ (ਅਸ਼ਵਨੀ) : ਸੈਲੂਨ ਦੀ ਆੜ ’ਚ ਦੇਹ ਵਪਾਰ ਦਾ ਪਰਦਾਫਾਸ਼ ਕਰਦਿਆਂ ਪੁਲਸ ਨੇ ਸੈਲੂਨ ਚਲਾਉਣ ਵਾਲੀ ਔਰਤ ਸਮੇਤ 5 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਇੰਦਰਜੀਤ ਵਾਸੀ ਮਕਾਨ ਨੰਬਰ-15, ਵਿਕਟੋਰੀਆ ਸਿਟੀ ਭਬਾਤ ਜ਼ੀਰਕਪੁਰ, ਸੰਜੇ ਕੁਮਾਰ, ਵਰਿੰਦਰ ਸਿੰਘ ਉਰਫ਼ ਮਠਾੜੂ ਤੇ ਰਾਹੁਲ (ਸਾਰੇ ਵਾਸੀ ਲੁਧਿਆਣਾ) ਵਜੋਂ ਹੋਈ ਹੈ। ਇੰਨਾ ਹੀ ਨਹੀਂ, ਇਤਰਾਜ਼ਯੋਗ ਹਾਲਤ ’ਚ ਮਿਲੀਆਂ ਕੁੜੀਆਂ ਨੂੰ ਵੀ ਹਿਰਾਸਤ ’ਚ ਲਿਆ ਗਿਆ ਹੈ।
ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ! ਨਾਜ਼ੁਕ ਬਣ ਗਏ ਹਾਲਾਤ, ਲੋਕਾਂ ਨੂੰ ਬੇਹੱਦ ਚੌਕਸ ਰਹਿਣ ਦੀ ਲੋੜ
ਡੀ. ਐੱਸ. ਪੀ. ਜਸਪਿੰਦਰ ਸਿੰਘ ਗਿੱਲ ਅਨੁਸਾਰ ਰੰਜਨ ਪਲਾਜ਼ਾ ਕਾਲੋਨੀ ਦੇ ਸ਼ੋਅਰੂਮਾਂ ’ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਛਾਪੇਮਾਰੀ ਦੌਰਾਨ ਪਾਇਆ ਕਿ ਪਹਿਲੀ ਮੰਜ਼ਿਲ ’ਤੇ ਸੈਲੂਨ ਕਈ ਕੈਬਿਨਾਂ ’ਚ ਵੰਡਿਆ ਸੀ। ਨੌਜਵਾਨ ਅਤੇ ਔਰਤਾਂ ਘੰਟਿਆਂ ਦੇ ਹਿਸਾਬ ਨਾਲ ਠਹਿਰਦੇ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਦੀ ਸਿਹਤ ਨੂੰ ਖ਼ਤਰਾ! ਪੜ੍ਹੋ ਕੀ ਹੈ ਪੂਰੀ ਖ਼ਬਰ
ਇਤਰਾਜ਼ਯੋਗ ਹਾਲਤ ’ਚ ਮਿਲੀਆਂ ਕੁੜੀਆਂ ਨੇ ਪੁੱਛਗਿੱਛ ਦੌਰਾਨ ਹੈਰਾਨ ਕਰਦਾ ਖ਼ੁਲਾਸਾ ਕੀਤਾ ਕਿ ਉਕਤ ਔਰਤ ਸਮੇਤ ਪੰਜ ਜਣੇ ਸੈਲੂਨ ਨੂੰ ਚਲਾ ਰਹੇ ਹਨ, ਜਿਨ੍ਹਾਂ ਦੀਆਂ ਵੱਖ-ਵੱਖ ਭੂਮਿਕਾਵਾਂ ਸਨ। ਨੌਕਰੀ ਦੀ ਭਾਲ ’ਚ ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੀਆਂ ਕੁੜੀਆਂ ’ਤੇ ਜ਼ਿਆਦਾ ਧਿਆਨ ਦਿੱਤਾ ਜਾਂਦਾ ਸੀ। ਅਜਿਹੀਆਂ ਕੁੜੀਆਂ ਸੰਪਰਕ ’ਚ ਸਨ, ਜੋ ਕੁੱਝ ਘੰਟਿਆਂ ’ਚ ਜ਼ਿਆਦਾ ਪੈਸੇ ਮਿਲਣ ’ਤੇ ਦੇਹ ਵਪਾਰ ਲਈ ਮਜਬੂਰ ਹੋ ਜਾਂਦੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8