ਦੇਹ ਵਪਾਰ ਦੇ ਧੰਦੇ ''ਚ ਇਕ ਮੁਲਜ਼ਮ ਗ੍ਰਿਫ਼ਤਾਰ
Saturday, Aug 02, 2025 - 04:46 PM (IST)

ਬਠਿੰਡਾ (ਸੁਖਵਿੰਦਰ) : ਬੱਸ ਸਟੈਂਡ ਦੇ ਪਿੱਛੇ ਇੱਕ ਹੋਟਲ 'ਚ ਚੱਲ ਰਹੇ ਦੇਹ ਵਪਾਰ ਰੈਕੇਟ ਦੇ ਸਬੰਧ 'ਚ ਪੁਲਸ ਨੇ 2 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਪਰਵਿੰਦਰ ਕੁਮਾਰ ਵਾਸੀ ਖਿਆਲੀਵਾਲਾ ਅਤੇ ਜਸਵਿੰਦਰ ਸਿੰਘ ਵਾਸੀ ਫੁੱਲੋਮਿੱਠੀ ਬੱਸ ਸਟੈਂਡ ਦੇ ਪਿੱਛੇ ਸਥਿਤ ਹੋਟਲ 'ਚ ਦੇਹ ਵਪਾਰ ਰੈਕੇਟ ਚਲਾ ਰਹੇ ਹਨ।
ਪੁਲਸ ਨੇ ਹੋਟਲ ਵਿਚ ਛਾਪਾ ਮਾਰ ਕੇ ਇੱਕ ਮੁਲਜ਼ਮ ਪਰਵਿੰਦਰ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਦੂਜਾ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗ ਸਕਿਆ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।