5 ਜਨਾਨੀਆਂ ਨਾਲ ਫੜ੍ਹੇ ਗਏ 4 ਬੰਦੇ! ਗੰਦੇ-ਧੰਦੇ ਦਾ ਹੋਇਆ ਖ਼ੁਲਾਸਾ
Thursday, Sep 19, 2024 - 12:35 PM (IST)

ਲਹਿਰਾਗਾਗਾ (ਜ.ਬ.)- ਜ਼ਿਲ੍ਹਾ ਪੁਲਸ ਮੁਖੀ ਸਤਿੰਦਰ ਸਿੰਘ ਚਹਿਲ ਵੱਲੋਂ ਸਮੁੱਚੇ ਜ਼ਿਲ੍ਹੇ ’ਚ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਡੀ. ਐੱਸ. ਪੀ. ਦਪਿੰਦਰਪਾਲ ਸਿੰਘ ਜੇਜੀ ਦੀ ਅਗਵਾਈ ਹੇਠ ਥਾਣਾ ਲਹਿਰਾ ਦੀ ਪੁਲਸ ਨੇ ਇਕ ਜਿਸਮਫਰੋਸ਼ੀ ਦੇ ਅੱਡੇ ਦਾ ਪਰਦਾਫਾਸ਼ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਜੇਜੀ ਨੇ ਦੱਸਿਆ ਕਿ ਥਾਣਾ ਸਦਰ ਦੇ ਇੰਚਾਰਜ ਵਿਨੋਦ ਕੁਮਾਰ ਪੁਲਸ ਪਾਰਟੀ ਦੇ ਨਾਲ ਬੱਸ ਸਟੈਂਡ ਨੇੜੇ ਗਸ਼ਤ ਕਰ ਰਹੇ ਸੀ। ਇਸ ਦੌਰਾਨ ਮੁਖਬਰ ਨੇ ਇਤਲਾਹ ਦਿੱਤੀ ਕਿ ਲਹਿਰਾਗਾਗਾ ਸ਼ਮਸ਼ਾਨਘਾਟ ਦੇ ਨਜ਼ਦੀਕ ਇਕ ਔਰਤ ਵੱਲੋਂ ਆਪਣੇ ਘਰ ਗੈਰ-ਕਾਨੂੰਨੀ ਤਰੀਕੇ ਨਾਲ ਜਿਸਮਫਰੋਸ਼ੀ ਦਾ ਅੱਡਾ ਚਲਾਇਆ ਜਾ ਰਿਹਾ ਹੈ, ਜਿਸ ਨਾਲ ਮੁਹੱਲੇ ਦੇ ਲੋਕਾਂ ਅਤੇ ਬੱਚਿਆਂ ’ਤੇ ਮਾੜਾ ਪ੍ਰਭਾਵ ਪੈ ਰਿਹਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਮੁੰਡੇ ਨੇ ਅਮਰੀਕਾ 'ਚ ਖੁਸ਼ੀ-ਖੁਸ਼ੀ ਮਨਾਇਆ ਜਨਮ ਦਿਨ, ਫਿਰ ਜੋ ਹੋਇਆ ਉਹ ਸੋਚਿਆ ਨਾ ਸੀ
ਪੁਲਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਦੋਂ ਜਿਸਮਫਿਰੋਸ਼ੀ ਦਾ ਧੰਦਾ ਕਰਵਾਉਣ ਵਾਲੀ ਔਰਤ ਦੇ ਘਰ ਰੇਡ ਕੀਤੀ ਤਾਂ ਉੱਥੋਂ ਪੰਜ ਮਹਿਲਾਵਾਂ ਤੇ ਚਾਰ ਮਰਦਾਂ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿਰੋਧੀ ਅਨਸਰਾਂ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਜਾਵੇ, ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8