ਮੰਡੀ ਗੋਬਿੰਦਗੜ੍ਹ ''ਚ ਸੈਕਸ ਰੈਕੇਟ ਦਾ ਪਰਦਾਫਾਸ਼, ਜੋੜੇ ਨੇ 17 ਸਾਲਾ ਕੁੜੀ ਦੇ ਕਰਵਾਏ 18 ਵਿਆਹ

Tuesday, May 16, 2023 - 08:57 PM (IST)

ਮੰਡੀ ਗੋਬਿੰਦਗੜ੍ਹ ''ਚ ਸੈਕਸ ਰੈਕੇਟ ਦਾ ਪਰਦਾਫਾਸ਼, ਜੋੜੇ ਨੇ 17 ਸਾਲਾ ਕੁੜੀ ਦੇ ਕਰਵਾਏ 18 ਵਿਆਹ

ਖੰਨਾ (ਜ. ਬ.) : ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਚ ਸੈਕਸ ਰੈਕੇਟ ਚਲਾਉਣ ਵਾਲੀ ਔਰਤ ਅਤੇ ਉਸਦੇ ਪਤੀ ਨੂੰ ਖੰਨਾ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਨੂੰ ਇਕ ਨਾਬਾਲਿਗ ਕੁੜੀ ਤੋਂ ਦੇਹ ਵਪਾਰ ਕਰਵਾਉਣ ਦੇ ਦੋਸ਼ ਵਿਚ ਫੜਿਆ ਗਿਆ ਹੈ। ਕੁੜੀ ਦੇ ਪਰਿਵਾਰ ਦਾ ਦੋਸ਼ ਹੈ ਕਿ ਸੈਕਸ ਰੈਕੇਟ ਚਲਾਉਣ ਵਾਲੀ ਸੋਨੀ ਨਾਂ ਦੀ ਔਰਤ ਨੇ 13 ਤੋਂ 17 ਸਾਲ ਤਕ ਉਨ੍ਹਾਂ ਦੀ ਕੁੜੀ ਕੋਲੋਂ ਦੇਹ ਵਪਾਰ ਕਰਵਾਇਆ।

ਇਹ ਵੀ ਪੜ੍ਹੋ : ਗੈਂਗਸਟਰ ਸੁੱਖਾ ਬਾੜੇਵਾਲੀਆ ਦੇ ਕਤਲ ਕੇਸ ’ਚ ਨਵਾਂ ਮੋੜ, ਵਾਇਰਲ ਵੀਡੀਓ 'ਚ ਹੈਰਾਨੀਜਨਕ ਖ਼ੁਲਾਸੇ

ਪੀੜਤ ਪਰਿਵਾਰ ਨੂੰ ਜਦੋਂ ਪੰਜਾਬ ਪੁਲਸ ਕੋਲੋਂ ਇਨਸਾਫ਼ ਨਾ ਮਿਲਿਆ ਤਾਂ ਉਸਨੇ ਹਾਈ ਕੋਰਟ ਦੀ ਸ਼ਰਨ ਲਈ। ਹਾਈ ਕੋਰਟ ਦੇ ਹੁਕਮਾਂ ’ਤੇ ਪਟਿਆਲਾ ਦੇ ਘਨੌਰ ਥਾਣੇ ਵਿਚ ਕੇਸ ਦਰਜ ਕੀਤਾ ਗਿਆ। ਇਸਦੇ ਬਾਵਜੂਦ ਪੁਲਸ ਨੇ ਦੋਸ਼ੀਆਂ ਨੂੰ ਨਹੀਂ ਫੜਿਆ, ਜਿਸਦੇ ਚਲਦੇ ਪਰਿਵਾਰ ਨੂੰ ਵਾਰੰਟ ਅਫ਼ਸਰ ਦਾ ਸਹਾਰਾ ਲੈ ਕੇ ਖ਼ੁਦ ਹੀ ਦੋਸ਼ੀਆਂ ਨੂੰ ਫੜਨਾ ਪਿਆ।

ਇਹ ਵੀ ਪੜ੍ਹੋ : ਜ਼ਿਮਨੀ ਚੋਣ ਜਿੱਤਣ ਮਗਰੋਂ ਹੁਣ ਇਹ ਹੋਵੇਗਾ ‘ਆਪ’ ਦਾ ਅਗਲਾ ਨਿਸ਼ਾਨਾ, ਲੀਡਰਸ਼ਿਪ ਲਈ ਵੱਡੀ ਚੁਣੌਤੀ

ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਦੋਸ਼ੀ ਔਰਤ ਨੇ ਉਨ੍ਹਾਂ ਦੀ ਨਾਬਾਲਿਗ ਕੁੜੀ ਦੇ 18 ਵਿਆਹ ਕਰਵਾ ਕੇ ਲੱਖਾਂ ਦੀ ਕਮਾਈ ਕੀਤੀ ਹੈ। ਉਸਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਜਦੋਂ 13 ਸਾਲ ਦੀ ਸੀ ਤਾਂ ਦੋਸ਼ੀ ਔਰਤ ਦਾ ਪੁੱਤ ਵਿਆਹ ਦਾ ਝਾਂਸਾ ਦੇ ਕੇ ਉਸ ਨੂੰ ਭਜਾ ਕੇ ਲੈ ਗਿਆ ਅਤੇ 4 ਸਾਲ ਤੱਕ ਆਪਣੀ ਹਵਸ ਦਾ ਸ਼ਿਕਾਰ ਬਣਾਉਂਦਾ ਰਿਹਾ। ਇਸ ਤੋਂ ਇਲਾਵਾ ਉਨ੍ਹਾਂ ਦੀ ਕੁੜੀ ਨੂੰ ਦੇਹ ਵਪਾਰ ਦੇ ਧੰਦੇ ਵਿਚ ਵੀ ਪਾ ਦਿੱਤਾ ਗਿਆ। ਪੁਲਸ ਨੇ ਸੋਨੀ ਅਤੇ ਉਸਦੇ ਪਤੀ ਸ਼ਿਵ ਕੁਮਾਰ ਨੂੰ ਗ੍ਰਿਫ਼ਤਾਰ ਕਰਦਿਆਂ ਪੀੜਤ ਕੁੜੀ ਨੂੰ ਪਰਿਵਾਰ ਹਵਾਲੇ ਕਰ ਦਿੱਤਾ ਹੈ।

ਇਹ ਵੀ ਪੜ੍ਹੋ :  ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਵਾਪਰੀ ਘਟਨਾ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਤਿੱਖਾ ਪ੍ਰਤੀਕਰਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News