ਘਰਾਂ ''ਚ ਚੱਲਦੇ ਦੇਹ ਵਪਾਰ ਦੇ ਅੱਡਿਆਂ ਦਾ ਪਰਦਾਫਾਸ਼, ਛਾਪੇਮਾਰੀ ਦੌਰਾਨ ਜਨਾਨੀ ਸਮੇਤ 6 ਗ੍ਰਿਫ਼ਤਾਰ

10/18/2021 10:08:11 AM

ਪਾਤੜਾਂ (ਚੋਪੜਾ) : ਪੁਲਸ ਨੇ ਪਾਤੜਾਂ ਦੇ ਚੁਨਾਗਰਾ ਰੋਡ ਤੋਂ 3 ਵੱਖ-ਵੱਖ ਘਰਾਂ ’ਚ ਛਾਪੇਮਾਰੀ ਕਰ ਕੇ ਦੇਹ ਵਪਾਰ ਦੇ ਅੱਡਿਆਂ ਦਾ ਪਰਦਾਫਾਸ਼ ਕੀਤਾ ਹੈ। ਘਰਾਂ ’ਚ ਚੱਲਦੇ ਇਸ ਧੰਦੇ ’ਚ 5 ਵਿਅਕਤੀਆਂ ਸਮੇਤ ਇਕ ਜਨਾਨੀ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਦੋਂ ਕਿ ਇਕ ਜਨਾਨੀ ਫ਼ਰਾਰ ਹੋ ਗਈ। ਇਸ ਦੌਰਾਨ ਪੁਲਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ 6 ਕੁੜੀਆਂ ਨੂੰ ਵੀ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ 'ਚ ਰੋਕੀਆਂ ਜਾਣਗੀਆਂ 'ਟਰੇਨਾਂ', ਰੇਲ ਅਧਿਕਾਰੀਆਂ ਨੇ ਵਧਾਈ ਸੁਰੱਖਿਆ

ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪਾਤੜਾਂ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਦੇ ਚੁਨਾਗਰਾ ਰੋਡ ’ਤੇ ਕੁੱਝ ਘਰਾਂ ’ਚ ਦੇਹ ਵਪਾਰ ਦੇ ਅੱਡੇ ਚੱਲ ਰਹੇ ਹਨ। ਚੌਂਕੀ ਇੰਚਾਰਜ ਬੀਰਬਲ ਸ਼ਰਮਾ ਨੇ ਪੁਲਸ ਪਾਰਟੀ ਸਮੇਤ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਜੁੰਮਾ ਸਿੰਘ ਅਤੇ ਉਸ ਦੀ ਪਤਨੀ ਦੀਪ ਕੌਰ ਗੁਆਂਢਣ ਨਵਦੀਪ ਕੌਰ ਉਰਫ਼ ਨਵੁ ਤੇ ਅਮਨਦੀਪ ਕੌਰ ਆਪਣੇ ਘਰਾਂ ’ਚ ਬਾਹਰੋਂ ਕੁੜੀਆਂ ਨੂੰ ਮੰਗਵਾ ਕੇ ਦੇਹ ਵਪਾਰ ਦਾ ਧੰਦਾ ਕਰਵਾਉਂਦੀਆਂ ਸਨ।

ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ, ਪਹਿਲ ਦੇ ਆਧਾਰ 'ਤੇ 13 ਵਾਅਦੇ ਪੂਰੇ ਕਰਨ ਦੀ ਕੀਤੀ ਮੰਗ

ਮੌਕੇ ’ਤੇ ਪੁਲਸ ਨੇ ਪੰਜ ਵਿਅਕਤੀਆਂ ਅਤੇ 6 ਕੁੜੀਆਂ ਨੂੰ ਬਰਾਮਦ ਕਰ ਲਿਆ। ਉਨ੍ਹਾਂ ਦੱਸਿਆ ਕਿ ਦੀਪ ਕੌਰ ਮੌਕੇ ਤੋਂ ਫ਼ਰਾਰ ਹੋ ਗਈ। ਪਾਤੜਾਂ ਪੁਲਸ ਨੇ ਜੁੰਮਾ ਸਿੰਘ, ਨਵਦੀਪ ਕੌਰ ਉਰਫ਼ ਨਵੁ ਅਤੇ ਅਮਨਦੀਪ ਕੌਰ ਸਮੇਤ ਸ਼ੈਂਟੀ ਸਿੰਘ ਵਾਸੀ ਢੰਡਿਆਲ, ਹਰਵਿੰਦਰ ਸਿੰਘ ਵਾਸੀ ਤਲਵਾੜਾ (ਹਰਿਆਣਾ), ਅੰਗਰੇਜ਼ ਸਿੰਘ ਤੇ ਸੁਰਿੰਦਰ ਸਿੰਘ ਵਾਸੀ ਹਰਿਆਊ ਖੁਰਦ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News