ਗਿੱਦੜਬਾਹਾ ’ਚ ਬੇਨਕਾਬ ਹੋਇਆ ਦੇਹ ਵਪਾਰ ਦਾ ਅੱਡਾ, ਸਾਹਮਣੇ ਆਈਆਂ ਇਹ ਗੱਲਾਂ

Monday, Aug 30, 2021 - 03:57 PM (IST)

ਗਿੱਦੜਬਾਹਾ ’ਚ ਬੇਨਕਾਬ ਹੋਇਆ ਦੇਹ ਵਪਾਰ ਦਾ ਅੱਡਾ, ਸਾਹਮਣੇ ਆਈਆਂ ਇਹ ਗੱਲਾਂ

ਗਿੱਦੜਬਾਹਾ (ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਵਿਖੇ ਪੁਲਸ ਨੇ ਇਕ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਦੇਹ ਵਪਾਰ ਦੇ ਅੱਡੇ ਤੋਂ 3 ਜਨਾਨੀਆਂ ਸਮੇਤ ਛੇ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ । ਪੁਲਸ ਅਨੁਸਾਰ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਸ ਜਗ੍ਹਾ ਤੇ ਨੇੜਲੇ ਸ਼ਹਿਰਾਂ ਤੋਂ ਕੁੜੀਆਂ ਲਿਆਂਦੀਆਂ ਜਾ ਰਹੀਆਂ ਸਨ ਅਤੇ ਉਨ੍ਹਾਂ ਤੋਂ ਦੇਹ ਵਪਾਰ ਦਾ ਧੰਦਾ ਕਰਵਾਇਆ ਜਾਂਦਾ ਸੀ। ਪੁਲਸ ਮੁਤਾਬਕ ਇਕ ਜਨਾਨੀ ਫਰਾਰ ਹੋ ਗਈ ਹੈ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਸ ਨੇ ਕੁੱਲ 7 ਜਣਿਆਂ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਬਠਿੰਡਾ ਥਾਣੇ ’ਚ ਪਈਆਂ ਭਾਜੜਾਂ, ਹੈਰਾਨ ਕਰਨ ਵਾਲੀ ਹੈ ਘਟਨਾ

ਉਧਰ ਥਾਣਾ ਮੁਖੀ ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਗਿੱਦੜਬਾਹਾ ਦੇ ਗੁਰੂ ਤੇਗ ਬਹਾਦਰ ਨਗਰ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਇਥੇ ਕੁਝ ਲੋਕ ਦੇਹ ਵਪਾਰ ਦਾ ਧੰਦਾ ਚਲਾ ਰਹੇ ਹਨ। ਜਿਸ ’ਤੇ ਪੁਲਸ ਨੇ ਕਾਰਵਾਈ ਕੀਤੀ ਤਾਂ ਇਸ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਹੋਇਆ। ਫਿਲਹਾਲ 7 ਵਿਅਕਤੀਆਂ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਅਤੇ ਛੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਇਕ ਫਰਾਰ ਹੈ। ਪੁਲਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਲੁਧਿਆਣਾ : ਇਲਾਜ ਕਰਵਾਉਣ ਆਏ ਨਾਬਾਲਗ ਕੁੜੀ ਦੀ ਪੱਤ ਲੁੱਟਣ ਵਾਲੇ ਡਾਕਟਰ ਨੂੰ ਮਿਲੀ ਸਖ਼ਤ ਸਜ਼ਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News