ਪਟਿਆਲਾ ’ਚ ਬੇਨਕਾਬ ਹੋਇਆ ਦੇਹ ਵਪਾਰ ਦਾ ਅੱਡਾ, 4 ਲੜਕੀਆਂ ਸਮੇਤ 7 ਗ੍ਰਿਫ਼ਤਾਰ
Monday, May 29, 2023 - 06:35 PM (IST)
ਪਟਿਆਲਾ (ਬਲਜਿੰਦਰ) : ਪਟਿਆਲਾ ਪੁਲਸ ਨੇ ਜਿਸਮਫਿਰੋਸ਼ੀ ਦੇ ਧੰਦੇ ਕਰਵਾਉਣ ਦੇ ਦੋਸ਼ ’ਚ 4 ਲੜਕੀਆਂ ਸਮੇਤ ਕੁੱਲ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ’ਚ ਮਾਹੀ, ਸੰਗੀਤਾ, ਸ਼ੁਭਮ, ਜਸਪ੍ਰੀਤ ਕੌਰ, ਮਹਿਕਪ੍ਰੀਤ ਕੌਰ, ਸੰਦੀਪ ਸਿੰਘ ਅਤੇ ਰਣਜੀਤ ਸਿੰਘ ਸ਼ਾਮਲ ਹਨ। ਉਕਤ ਸੱਤਾਂ ਖ਼ਿਲਾਫ ਇਮਮੋਰਲ ਟਰੈਫਿਕਿੰਗ ਪ੍ਰੀਵੈਨਸ਼ਨ ਐਕਟ ਦੀ ਧਾਰਾ 3 ਅਤੇ 4 ਤਹਿਤ ਥਾਣਾ ਲਾਹੌਰੀ ਗੇਟ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : 12 ਸਾਲਾ ਬੱਚੀ ਬਣੀ ਮਾਂ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਮਿਲੀ ਜਾਣਕਾਰੀ ਮੁਤਾਬਕ ਇੰਸਪੈਕਟਰ ਰਾਜਵਿੰਦਰ ਕੌਰ ਪੁਲਸ ਪਾਰਟੀ ਸਮੇਤ ਪੁਰਾਣੀ ਚੁੰਗੀ ਰਾਜਪੁਰਾ ਰੋਡ ਪਟਿਆਲਾ ਵਿਖੇ ਮੌਜੂਦ ਸੀ। ਇਸ ਦੌਰਾਨ ਸੂਚਨਾ ਮਿਲੀ ਕਿ ਐੱਸ. ਐੱਸ. ਟੀ. ਨਗਰ ਵਿਖੇ ਮਾਹੀ ਅਤੇ ਉਸ ਦਾ ਪਤੀ ਸ਼ੁਭਮ ਜਿਸਮਫਿਰੋਸ਼ੀ ਦਾ ਧੰਦਾ ਕਰਵਾਉਂਦੇ ਹਨ ਅਤੇ ਬਾਹਰੋਂ ਲੜਕੇ ਅਤੇ ਲੜਕੀਆਂ ਨੂੰ ਬੁਲਾਉਂਦੇ ਹਨ। ਅੱਜ ਵੀ ਜਿਸਮਫਿਰੋਸ਼ੀ ਦਾ ਧੰਦਾ ਕਰਨ ਲਈ ਆਏ ਹੋਏ ਹਨ। ਪੁਲਸ ਨੇ ਮੌਕੇ ’ਤੇ ਰੇਡ ਕਰ ਕੇ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਪੀ. ਐੱਸ. ਪੀ. ਸੀ. ਐੱਲ. ਦੇ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani