ਵਿਆਹ ਦਾ ਝਾਂਸਾ ਦੇ ਕੇ ਡੇਢ ਸਾਲ ਤਕ ਕਰਦਾ ਰਿਹਾ ਸਰੀਰਕ ਸ਼ੋਸ਼ਣ
Monday, Jul 23, 2018 - 07:05 AM (IST)

ਲੁਧਿਆਣਾ, (ਜ. ਬ.)- ਆਪਣੇ ਪਿਆਰ ਦੇ ਜਾਲ ’ਚ ਫਸਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਕਥਿਤ ਸਰੀਰਕ ਸ਼ੋਸ਼ਣ ਕਰਨ ਵਾਲੇ ਇਕ ਨੌਜਵਾਨ ਖਿਲਾਫ ਥਾਣਾ ਜਮਾਲਪੁਰ ਦੀ ਪੁਲਸ ਨੇ ਜਬਰ-ਜ਼ਨਾਹ ਦਾ ਮਾਮਲਾ ਦਰਜ ਕੀਤਾ ਹੈ, ਜਿਸ ਦੀ ਤਲਾਸ਼ ’ਚ ਪੁਲਸ ਵਲੋਂ ਛਾਪੇ ਮਾਰੇ ਜਾ ਰਹੇ ਹਨ।
ਸ਼ਿਕਾਇਤਕਰਤਾ ਲਡ਼ਕੀ ਨੇ ਦੱਸਿਆ ਕਿ ਉਹ ਇਕ ਕੰਪਨੀ ’ਚ ਕੰਮ ਕਰਦੀ ਹੈ, ਜਿੱਥੇ ਉਕਤ ਨੌਜਵਾਨ ਵੀ ਕੰਮ ਕਰਦਾ ਸੀ। ਜਿਸ ਨੇ ਉਸ ਦੇ ਨਾਲ ਪਹਿਲਾਂ ਦੋਸਤੀ ਕੀਤੀ ਅਤੇ ਫਿਰ ਪਿਆਰ ਕਰਨ ਦਾ ਦਾਅਵਾ ਕਰਨ ਲੱਗਾ। ਉਕਤ ਨੌਜਵਾਨ ਨੇ ਉਸ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਕਾਇਮ ਕਰ ਲਏ, ਜੋ ਕਿ ਪਿਛਲੇ ਡੇਢ ਸਾਲ ਤੋਂ ਅਕਸਰ ਹੀ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਆ ਰਿਹਾ ਸੀ। ਜਦੋਂ ਉਹ ਉਕਤ ਨੌਜਵਾਨ ਨੂੰ ਵਿਆਹ ਕਰਵਾਉਣ ਲਈ ਕਹਿੰਦੀ ਤਾਂ ਉਹ ਟਾਲ-ਮਟੋਲ ਕਰਨ ਲੱਗਦਾ। ਆਖਿਰ ਜਦੋਂ ਵਾਰ-ਵਾਰ ਕਹਿਣ ’ਤੇ ਵੀ ਉਕਤ ਨੌਜਵਾਨ ਨੇ ਉਸ ਨਾਲ ਵਿਆਹ ਨਾ ਕਰਵਾਇਆ ਤਾਂ ਉਸ ਨੇ ਸ਼ਿਕਾਇਤ ਪੁਲਸ ਨੂੰ ਕੀਤੀ। ਥਾਣਾ ਪੁਲਸ ਨੇ ਪੀਡ਼ਤਾ ਦੀ ਸ਼ਿਕਾਇਤ ’ਤੇ ਵਿਕਾਸ ਕੁਮਾਰ ਪੁੱਤਰ ਅਨੰਤ ਲਾਲ ਉਰਫ ਭੱਟੀ ਵਾਸੀ ਜੰਡਿਆਲੀ ਖਿਲਾਫ ਮੁਕੱਦਮਾ ਦਰਜ ਕਰ ਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।