ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਟੱਪੀਆਂ ਹੱਦਾਂ, 7 ਮਹੀਨੇ ਦੀ ਗਰਭਵਤੀ ਕਰਨ ਮਗਰੋਂ ਹੋਇਆ...

Thursday, Aug 08, 2024 - 05:25 PM (IST)

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਟੱਪੀਆਂ ਹੱਦਾਂ, 7 ਮਹੀਨੇ ਦੀ ਗਰਭਵਤੀ ਕਰਨ ਮਗਰੋਂ ਹੋਇਆ...

ਨਕੋਦਰ (ਪਾਲੀ)- ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਦੇ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾ ਕੇ ਗਰਭਵਤੀ ਕਰਨ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਸਿਟੀ ਪੁਲਸ ਨੂੰ ਦਿੱਤੀ ਸ਼ਿਕਾਇਤ' ਚ ਪੀੜਤ ਨਾਬਾਲਗ ਕੁੜੀ ਨੇ ਦੱਸਿਆ ਕਿ ਉਸ ਦੀ ਉਮਰ ਕਰੀਬ 17 ਸਾਲ ਹੈ ਅਤੇ ਉਸ ਨੇ 9ਵੀਂ ਜਮਾਤ ਤੱਕ ਦੀ ਪੜ੍ਹਾਈ ਕੀਤੀ ਹੈ। ਮੇਰੇ ਮਾਤਾ-ਪਿਤਾ ਦਾ ਆਪਸ ਵਿੱਚ ਤਲਾਕ ਹੋ ਗਿਆ ਸੀ। ਇਸ ਦੇ ਬਾਅਦ ਮੇਰੀ ਮਾਤਾ ਨੇ ਦੂਜਾ ਵਿਆਹ ਕਰ ਲਿਆ ਸੀ। ਮੇਰਾ, ਮੇਰੀ ਭੈਣ ਅਤੇ ਭਰਾ ਦਾ ਪਾਲਣ-ਪੌਸ਼ਣ ਮੇਰੇ ਪਿਤਾ ਅਤੇ ਦਾਦੀ ਨੇ ਕੀਤਾ ਸੀ।

ਇਸ ਦੌਰਾਨ ਨਕੋਦਰ ਦੇ ਇਕ ਇਲਾਕੇ ਦੇ ਰਹਿਣ ਵਾਲੇ ਨਹੂੰਮ ਨਾਲ ਜਾਣ-ਪਛਾਣ ਹੋ ਗਈ ਸੀ ਜੋ ਅਕਸਰ ਮੈਨੂੰ ਆਪਣੇ ਨਾਲ ਵਿਆਹ ਕਰਵਾਉਣ ਲਈ ਕਹਿੰਦਾ ਰਹਿੰਦਾ ਸੀ। ਫਿਰ ਨਹੂੰਮ ਮੈਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਜਨਵਰੀ 2023 ਵਿੱਚ ਆਪਣੇ ਘਰ ਲੈ ਗਿਆ ਅਤੇ ਮੇਰੇ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਂਦਾ ਰਿਹਾ, ਜਿਸ ਨਾਲ ਉਹ 7 ਮਹੀਨੇ ਦੀ ਗਰਭਵਤੀ ਹੋ ਗਈ। ਨਹੂੰਮ ਨੇ ਮੈਨੂੰ ਬਿਨਾਂ ਵਿਆਹ ਕਰਵਾਏ ਆਪਣੇ ਕੋਲ ਰੱਖਿਆ। ਫਿਰ ਮੈਂ ਆਪਣੀ ਮਾਤਾ ਨੂੰ ਸਾਰੀ ਗੱਲ ਦੱਸੀ।

ਨਹੂੰਮ ਨੇ ਮੈਨੂੰ ਵਿਆਹ ਦਾ ਝਾਂਸਾ ਦੇ ਕੇ ਮੇਰੇ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾ ਕੇ ਮੈਨੂੰ ਗਰਭਵਤੀ ਕਰ ਦਿੱਤਾ ਹੈ। ਇਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸਿਟੀ ਥਾਣਾ ਮੁਖੀ ਇੰਸ. ਸੰਜੀਵ ਕਪੂਰ ਨੇ ਦੱਸਿਆ ਕਿ ਨਾਬਾਲਗ ਕੁੜੀ ਦੇ ਬਿਆਨ' ਤੇ ਇਸਪੈਕਟਰ ਸੀਮਾ ਨੇ ਨਹੂੰਮ ਖ਼ਿਲ਼ਾਫ ਥਾਣਾ ਸਿਟੀ ਨਕੋਦਰ ਵਿੱਚ ਧਾਰਾ 376 ਆਈ. ਪੀ. ਸੀ.,ਸੈਕਸ਼ਨ 6 ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਦੇ ਮੇਲੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਇਨ੍ਹਾਂ ਵਾਹਨਾਂ ਲਈ ਰੂਟ ਕੀਤਾ ਗਿਆ ਡਾਇਵਰਟ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News