ਐੱਸਜੀਪੀਸੀ ਨੇ ''ਆਪ'' ਆਗੂ ਆਤਿਸ਼ੀ ਖ਼ਿਲਾਫ਼ ਪਾਸ ਕੀਤਾ ਮਤਾ, ਕਾਨੂੰਨੀ ਕਾਰਵਾਈ ਦੀ ਤਿਆਰੀ

Friday, Jan 16, 2026 - 05:32 PM (IST)

ਐੱਸਜੀਪੀਸੀ ਨੇ ''ਆਪ'' ਆਗੂ ਆਤਿਸ਼ੀ ਖ਼ਿਲਾਫ਼ ਪਾਸ ਕੀਤਾ ਮਤਾ, ਕਾਨੂੰਨੀ ਕਾਰਵਾਈ ਦੀ ਤਿਆਰੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਬੀਤੇ ਦਿਨੀਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਬਾਰੇ ਕੀਤੀ ਅਪਮਾਨਜਨਕ ਟਿੱਪਣੀ ਬਾਰੇ ਨਿੰਦਾ ਮਤਾ ਪਾਸ ਕਰਦਿਆਂ ਉਸ ਖਿਲਾਫ਼ ਸਖ਼ਤ ਕਾਰਵਾਈ ਦਾ ਫੈਸਲਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਦੀ ਵਿਧਾਨ ਸਭਾ ਅੰਦਰ ਚੱਲਦੇ ਸੈਸ਼ਨ ਵਿਚ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦੇ ਵੱਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਸ਼ਬਦਾਵਲੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਆਮ ਆਦਮੀ ਪਾਰਟੀ ਦੀ ਆਗੂ ਵੱਲੋਂ ਆਪਣੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਕਰਕੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਜਿਹੜੇ ਗੋਲੀਆਂ ਤੋਂ ਨਹੀਂ ਡਰੇ, ਉਹ ਆਮ ਆਦਮੀ ਪਾਰਟੀ ਤੋਂ ਕੀ ਡਰਨਗੇ : ਰਵਨੀਤ ਬਿੱਟੂ

ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਦੇ 6 ਵਿਦਿਆਰਥੀਆਂ ਵੱਲੋਂ ਪੀਸੀਐੱਸ ਦੀ ਮੁੱਢਲੀ ਪ੍ਰੀਖਿਆ ਪਾਸ ਕਰਨ ਅਤੇ ਨਿਸ਼ਚੈ ਅਕੈਡਮੀ ਆਫ ਜੂਡੀਸ਼ੀਅਲ ਸਰਵਿਸਿਜ਼ ਬਹਾਦਰਗੜ੍ਹ ਪਟਿਆਲਾ ਦੀ ਇਕ ਵਿਦਿਆਰਥਣ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਲਾਅ ਅਫ਼ਸਰ ਦੀ ਪ੍ਰੀਖਿਆ ਪਾਸ ਕਰਨ ਦੀ ਵੀ ਪ੍ਰਸ਼ੰਸਾ ਕੀਤੀ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਯਤਨ ਰਿਹਾ ਹੈ ਕਿ ਸਿੱਖ ਵਿਦਿਆਰਥੀ ਮੁਕਾਬਲਾ ਪ੍ਰੀਖਿਆਵਾਂ ਨੂੰ ਪਾਸ ਕਰਕੇ ਉੱਚ ਅਹੁਦਿਆਂ ’ਤੇ ਪਹੁੰਚਣ ਤਾਂ ਜੋ ਉਹ ਗੁਰੂ ਬਖ਼ਸ਼ਿਸ਼ ਸਿਧਾਂਤਾਂ ਅਨੁਸਾਰ ਸਮਾਜ ਦੀ ਭਲਾਈ ਲਈ ਕਾਰਜ ਕਰ ਸਕਣ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹਲਚਲ, ਇਹ ਵੱਡੇ ਆਗੂ ਭਾਜਪਾ ਵਿਚ ਸ਼ਾਮਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News