ਵਿਸਾਖੀ ਦਾ ਦਿਹਾੜਾ ਮਨਾਉਣ ਲਈ ਜੈਕਾਰਿਆਂ ਦੀ ਗੂੰਜ ਨਾਲ ਪਾਕਿ ਰਵਾਨਾ ਹੋਇਆ 705 ਸਿੱਖ ਸ਼ਰਧਾਲੂਆਂ ਦਾ ਜਥਾ

Tuesday, Apr 12, 2022 - 10:49 AM (IST)

ਵਿਸਾਖੀ ਦਾ ਦਿਹਾੜਾ ਮਨਾਉਣ ਲਈ ਜੈਕਾਰਿਆਂ ਦੀ ਗੂੰਜ ਨਾਲ ਪਾਕਿ ਰਵਾਨਾ ਹੋਇਆ 705 ਸਿੱਖ ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ (ਸਰਬਜੀਤ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ 705 ਸਿੱਖ ਸ਼ਰਧਾਲੂਆਂ ਦਾ ਜਥਾ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਜੈਕਾਰਿਆਂ ਦੀ ਗੂੰਜ ਨਾਲ ਅੱਜ ਪਾਕਿਸਤਾਨ ਲਈ ਰਵਾਨਾ ਕਰ ਦਿੱਤਾ ਗਿਆ ਹੈ। ਸਿੱਖ ਸ਼ਰਧਾਲੂਆਂ ਦੇ ਇਸ ਜਥੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੱਥੇ ਦੇ ਆਗੂਆਂ ਦੇ ਗਲ ਵਿੱਚ ਸਿਰੋਪਾਓ ਪਾ ਕੇ ਜੱਥੇ ਨੂੰ ਰਵਾਨਾ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: ਸੜਕ ’ਤੇ ਕੇਕ ਕੱਟ ਰਹੇ ਸਨ ਨੌਜਵਾਨ, ਲੋਕਾਂ ਨੇ ਮਨ੍ਹਾ ਕੀਤਾ ਤਾਂ ਚਲਾਈਆਂ ਤਾਬੜਤੋੜ ਗੋਲੀਆਂ

ਸਿੱਖ ਜਥਾ ਪਾਰਟੀ ਲੀਡਰ ਨੇ ਬਾਰੇ ਜਾਣਕਾਰੀ ਦਿੰਦਿਆਂ ਸਿੱਖ ਜਥਾ ਪਾਰਟੀ ਦੇ ਆਗੂ ਨੇ ਦੱਸਿਆ ਕਿ ਇਹ ਜਥਾ 21 ਅਪ੍ਰੈਲ ਨੂੰ ਪੰਜਾ ਸਾਹਿਬ (ਪਾਕਿਸਤਾਨ) ਵਿਖੇ ਵਿਸਾਖੀ ਦਾ ਦਿਹਾੜਾ ਮਨਾਉਣ ਅਤੇ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰਕੇ ਵਾਪਸ ਭਾਰਤ ਪਰਤੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ 900 ਵੀਜ਼ੇ ਤੋਂ 195 ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਇਸੇ ਕਰਕੇ 705 ਸਿੱਖ ਸ਼ਰਧਾਲੂਆਂ ਨੂੰ ਵੀ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਦੀ ਇਜ਼ਾਜਤ ਮਿਲੀ ਹੈ। ਪਾਕਿ ਜਾਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਵੀ ਕਰਵਾਏ ਗਏ ਹਨ, ਜਿਸ ਤੋਂ ਬਾਅਦ 705 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਇਆ।

ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News