SGPC ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਧੱਕੇ ਬਾਰੇ ਜਾਣਕਾਰੀ ਦਿੰਦੇ ਗੁਰਦੁਆਰਿਆਂ ’ਚ ਲਗਾਏਗੀ ਬੋਰਡ: ਧਾਮੀ

Sunday, Jul 24, 2022 - 11:42 AM (IST)

SGPC ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਧੱਕੇ ਬਾਰੇ ਜਾਣਕਾਰੀ ਦਿੰਦੇ ਗੁਰਦੁਆਰਿਆਂ ’ਚ ਲਗਾਏਗੀ ਬੋਰਡ: ਧਾਮੀ

ਅੰਮ੍ਰਿਤਸਰ (ਦੀਪਕ ਸ਼ਰਮਾ) - ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਰਕਾਰਾਂ ਦੇ ਅੜੀਅਲ ਰਵੱਈਏ ਦੇ ਚੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਦਿੱਤੇ ਗਏ ਆਦੇਸ਼ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਅਤੇ ਵਿਦਿਅਕ ਅਦਾਰਿਆਂ ’ਚ ਬੰਦੀ ਸਿੰਘਾਂ ਬਾਰੇ ਜਾਣਕਾਰੀ ਦਿੰਦੇ ਹੋਰਡਿੰਗ ਬੋਰਡ ਲਗਾਏ ਜਾਣਗੇ। ਇਨ੍ਹਾਂ ਬੋਰਡਾਂ ਰਾਹੀਂ ਸੰਗਤਾਂ ਨੂੰ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੀ ਜਾ ਰਹੀ ਬੇਇਨਸਾਫੀ ਤੋਂ ਜਾਣੂ ਕਰਵਾਇਆ ਜਾ ਸਕੇ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। 

ਪੜ੍ਹੋ ਇਹ ਵੀ ਖ਼ਬਰ: 'ਗੋਲਡਨ ਬੁਆਏ' ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਦਾ ਤਮਗਾ 

ਉਨ੍ਹਾਂ ਕਿਹਾ ਕਿ ਬੀਤੇ ਦਿਨ ਸ੍ਰੀ ਗੁਰੂ ਹਰਿਕਿ੍ਰਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਸੰਬੋਧਨ ਦੌਰਾਨ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਨੂੰ ਆਦੇਸ਼ ਕੀਤਾ ਸੀ ਕਿ ਬੰਦੀ ਸਿੰਘਾਂ ਨਾਲ ਹੋ ਰਹੇ ਧੱਕੇ ਦਾ ਵਿਰੋਧ ਕੀਤਾ ਜਾਵੇ। ਇਸ ਲਈ ਗੁਰੂ ਘਰਾਂ ਅਤੇ ਹੋਰ ਅਦਾਰਿਆਂ ਦੇ ਬਾਹਰ ਵੱਡੇ ਬੋਰਡ ਤਿਆਰ ਕਰਵਾ ਕੇ ਸਥਾਪਤ ਕੀਤੇ ਜਾਣ। ਇਨ੍ਹਾਂ ਬੋਰਡਾਂ ’ਤੇ ਬੰਦੀ ਸਿੰਘਾਂ ਦੀਆਂ ਤਸਵੀਰਾਂ ਸਮੇਤ ਉਨ੍ਹਾਂ ਦੀ ਸਜ਼ਾਵਾਂ ਅਤੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਨਸ਼ਰ ਕੀਤੀ ਜਾਵੇ। ਪ੍ਰਧਾਨ ਨੇ ਕਿਹਾ ਕਿ ਜਥੇਦਾਰ ਸਾਹਿਬ ਦੇ ਆਦੇਸ਼ ਮਗਰੋਂ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ’ਚ ਇਹ ਬੋਰਡ ਲਗਾਉਣ ਦਾ ਫ਼ੈਸਲਾ ਕੀਤਾ ਹੈ। 

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਨੂੰ ਪਾਕਿਸਤਾਨ ਸਰਕਾਰ ਦੇਵੇਗੀ ‘ਵਾਰਿਸ ਸ਼ਾਹ’ ਐਵਾਰਡ!

ਉਨ੍ਹਾਂ ਕਿਹਾ ਕਿ ਇਹ ਬੋਰਡ ਗੁਰਦੁਆਰਾ ਸਾਹਿਬਾਨ ਦੇ ਮੁੱਖ ਦੁਆਰਾਂ ’ਤੇ ਸਥਾਪਤ ਕੀਤੇ ਜਾਣਗੇ ਅਤੇ ਵਿਦਿਅਕ ਅਦਾਰਿਆਂ ਵਿਚ ਢੁੱਕਵੀਆਂ ਥਾਵਾਂ ’ਤੇ ਲਗਾਏ ਜਾਣਗੇ। ਬੋਰਡਾਂ ਦੀ ਇਬਾਰਤ ਤਿਆਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਕਿਹਾ ਗਿਆ ਹੈ ਅਤੇ ਜਲਦ ਇਹ ਕਾਰਜ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਮਰ ਕੈਦ ਤੋਂ ਵੱਧ ਸਜ਼ਾਵਾਂ ਭੁਗਤਣ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦਾ ਘਾਣ ਹੈ, ਜਿਸ ਲਈ ਸਿੱਧੇ ਤੌਰ ’ਤੇ ਕੇਂਦਰ ਅਤੇ ਸਬੰਧਿਤ ਸੂਬਿਆਂ ਦੀ ਸਰਕਾਰਾਂ ਜ਼ਿੰਮੇਵਾਰ ਹਨ। 

ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ

ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ, ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀ ਨੂੰ ਮੁਲਾਕਾਤ ਲਈ ਪੱਤਰ ਲਿਖੇ ਸਨ, ਜਿਸ ਪ੍ਰਤੀ ਅਜੇ ਤੱਕ ਹੁੰਗਾਰਾ ਨਹੀਂ ਮਿਲਿਆ। ਬੀਤੇ ਦੋ ਦਿਨ ਪਹਿਲਾਂ ਦਿੱਲੀ ਦੇ ਜੰਤਰ ਮੰਤਰ ਵਿਖੇ ਲਗਾਏ ਗਏ ਧਰਨੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ਤੱਕ ਪਹੁੰਚ ਕੀਤੀ ਗਈ ਸੀ, ਲੇਕਿਨ ਉਸ ਨੇ ਮਿਲਣਾ ਜ਼ਰੂਰੀ ਨਹੀਂ ਸਮਝਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਕੇਜਰੀਵਾਲ ਦਾ ਗੈਰ ਸਮਾਜੀ ਰਵੱਈਆ ਹੈ, ਜਿਸ ਨਾਲ ਉਸ ਦਾ ਹੰਕਾਰ ਸਾਹਮਣੇ ਆਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਸੰਬੋਧਨ ਦੌਰਾਨ ਕੌਮ ਨੂੰ ਬੰਦੀ ਸਿੰਘਾਂ ਨਾਲ ਹੋ ਰਹੇ ਧੱਕੇ ਤੋਂ ਜਾਣੂ ਕਰਵਾਉਣ ਲਈ ਆਦੇਸ਼ ਕੀਤਾ ਹੈ, ਜਿਸ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਅਮਲ ਕਰਦਿਆਂ ਕਾਰਵਾਈ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ

 


author

rajwinder kaur

Content Editor

Related News