ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਲਾਏ ਹੋਰਡਿੰਗ

07/27/2022 10:08:41 AM

ਅੰਮ੍ਰਿਤਸਰ (ਜ.ਬ) - ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਰਡਿੰਗ ਬੋਰਡ ਲਗਾਏ ਗਏ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰੋਂ ਆਉਣ ਜਾਣ ਵਾਲੀਆਂ ਸੰਗਤਾਂ ਇਨ੍ਹਾਂ ਬੋਰਡਾਂ ਨੂੰ ਬੜੇ ਹੀ ਧਿਆਨ ਨਾਲ ਦੇਖ ਰਹੀਆਂ ਸਨ, ਜਿਨ੍ਹਾਂ ’ਤੇ ਲਿਖਿਆ ਹੈ ਕਿ ਬੰਦੀ ਸਿੰਘ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ

PunjabKesari

ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਇਕ ਕਮੇਟੀ ਬਣਾਈ ਗਈ ਸੀ। ਇਹ ਕਮੇਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਮਿਲੀ ਅਤੇ ਉਨ੍ਹਾਂ ਨੂੰ ਇਕ ਪੱਤਰ ਵੀ ਇਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ ਦਿੱਤਾ ਗਿਆ ਸੀ ਪਰ ਕੇਂਦਰ ਸਰਕਾਰ ਵੱਲੋਂ ਵੀ ਕੋਈ ਸੁਣਵਾਈ ਨਹੀਂ ਹੋਈ। ਇਸੇ ਕਾਰਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਗੁਰਦੁਆਰਾ ਸਾਹਿਬ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਦੇ ਬੋਰਡ ਲਗਾਏ ਜਾ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ


rajwinder kaur

Content Editor

Related News